Canada Hindu temple: ਕੈਨੇਡਾ `ਚ ਹਿੰਦੂ ਸ਼ਰਧਾਲੂਆਂ `ਤੇ ਹਮਲੇ ਦੇ ਮਾਮਲੇ `ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਬਿਆਨ
Canada Hindu temple: ਕੈਨੇਡਾ `ਚ ਹਿੰਦੂ ਭਾਈਚਾਰੇ ਦੇ ਲੋਕਾਂ `ਤੇ ਹਮਲੇ ਦੀ ਇਹ ਘਟਨਾ ਅਜਿਹੇ ਸਮੇਂ `ਚ ਵਾਪਰੀ ਹੈ ਜਦੋਂ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਪਹਿਲਾਂ ਹੀ ਤਣਾਅਪੂਰਨ ਹਨ ਅਤੇ ਇਸ ਘਟਨਾ ਨੇ ਰਿਸ਼ਤਿਆਂ `ਚ ਹੋਰ ਖਟਾਸ ਪੈਦਾ ਕਰ ਦਿੱਤੀ ਹੈ। ਹਾਲਾਂਕਿ ਇਸ ਘਟਨਾ ਨੂੰ ਲੈ ਕੇ ਕੈਨੇਡੀਅਨ ਸਰਕਾਰ ਦਬਾਅ `ਚ ਹੈ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖੁਦ ਇਸ ਦੀ ਆਲੋਚਨਾ ਕੀਤੀ ਹੈ।
Canada Hindu temple: ਕੈਨੇਡਾ 'ਚ ਹਿੰਦੂ ਮੰਦਰ ਅਤੇ ਹਿੰਦੂ ਭਾਈਚਾਰੇ ਦੇ ਲੋਕਾਂ 'ਤੇ ਖਾਲਿਸਤਾਨੀਆਂ ਵੱਲੋਂ ਕੀਤੇ ਗਏ ਹਮਲੇ ਦੀ ਪੂਰੀ ਦੁਨੀਆ 'ਚ ਆਲੋਚਨਾ ਹੋ ਰਹੀ ਹੈ। ਹੁਣ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀ ਇਸ ਹਮਲੇ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਘਟਨਾ ਨੂੰ ਬੇਹੱਦ ਚਿੰਤਾਜਨਕ ਦੱਸਿਆ ਹੈ। ਕੈਨੇਡਾ 'ਚ ਹਿੰਦੂ ਭਾਈਚਾਰੇ ਦੇ ਲੋਕਾਂ 'ਤੇ ਹਮਲੇ ਦੀ ਇਹ ਘਟਨਾ ਅਜਿਹੇ ਸਮੇਂ 'ਚ ਵਾਪਰੀ ਹੈ, ਜਦੋਂ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਪਹਿਲਾਂ ਹੀ ਤਣਾਅਪੂਰਨ ਹਨ ਅਤੇ ਇਸ ਘਟਨਾ ਨੇ ਰਿਸ਼ਤਿਆਂ 'ਚ ਹੋਰ ਖਟਾਸ ਪੈਦਾ ਕਰ ਦਿੱਤੀ ਹੈ। ਹਾਲਾਂਕਿ ਇਸ ਘਟਨਾ ਨੂੰ ਲੈ ਕੇ ਕੈਨੇਡੀਅਨ ਸਰਕਾਰ ਦਬਾਅ 'ਚ ਹੈ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖੁਦ ਇਸ ਦੀ ਆਲੋਚਨਾ ਕੀਤੀ ਹੈ।
ਵਿਦੇਸ਼ ਮੰਤਰੀ ਸੁਬਰਾਮਨੀਅਮ ਜੈਸ਼ੰਕਰ ਨੇ ਮੰਗਲਵਾਰ ਨੂੰ ਆਪਣੇ ਬਿਆਨ ਵਿੱਚ ਕਿਹਾ ਕਿ ਟੋਰਾਂਟੋ ਨੇੜੇ ਕੈਨੇਡਾ ਦੇ ਬਰੈਂਪਟਨ ਵਿੱਚ ਹਿੰਦੂ ਸਭਾ ਮੰਦਰ ਵਿੱਚ ਖਾਲਿਸਤਾਨੀ ਝੰਡੇ ਲੈ ਕੇ ਪ੍ਰਦਰਸ਼ਨਕਾਰੀਆਂ ਵੱਲੋਂ ਸੋਮਵਾਰ ਨੂੰ ਕੀਤੀ ਗਈ ਹਿੰਸਾ ‘ਬਹੁਤ ਹੀ ਚਿੰਤਾਜਨਕ’ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਇਨ੍ਹੀਂ ਦਿਨੀਂ ਆਸਟ੍ਰੇਲੀਆ ਦੇ ਅਧਿਕਾਰਤ ਦੌਰੇ 'ਤੇ ਹਨ ਅਤੇ ਉਥੋਂ ਇਹ ਬਿਆਨ ਦਿੱਤਾ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਇਕ ਪੋਸਟ 'ਚ ਵਿਦੇਸ਼ ਮੰਤਰੀ ਨੇ ਕੈਨੇਡਾ 'ਚ ਵਾਪਰੀ ਘਟਨਾ 'ਤੇ ਵੀ ਨਾਰਾਜ਼ਗੀ ਜ਼ਾਹਰ ਕੀਤੀ ਹੈ।
ਇਹ ਵੀ ਪੜ੍ਹੋ: Canada News: ਕੈਨੇਡੀਅਨ ਮੰਦਰ 'ਚ ਖਾਲਿਸਤਾਨੀਆਂ ਨਾਲ ਪ੍ਰਦਰਸ਼ਨ ਕਰਨ ਵਾਲਾ ਪੁਲਿਸ ਮੁਲਾਜ਼ਮ ਮੁਅੱਤਲ, ਹਿੰਦੂਆਂ 'ਤੇ ਹਮਲੇ 'ਚ ਸੀ ਸ਼ਾਮਲ!
ਉਨ੍ਹਾਂ ਲਿਖਿਆ ਕਿ ‘ਮੈਂ ਕੈਨੇਡਾ ਵਿੱਚ ਹਿੰਦੂ ਮੰਦਰ ‘ਤੇ ਜਾਣਬੁੱਝ ਕੇ ਕੀਤੇ ਗਏ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਸਾਡੇ ਡਿਪਲੋਮੈਟਾਂ ਨੂੰ ਡਰਾਉਣ ਦੀ ਕਾਇਰਤਾ ਭਰੀ ਕੋਸ਼ਿਸ਼ ਵੀ ਓਨੀ ਹੀ ਭਿਆਨਕ ਹੈ। ਹਿੰਸਾ ਦੀਆਂ ਅਜਿਹੀਆਂ ਕਾਰਵਾਈਆਂ ਭਾਰਤ ਦੇ ਸੰਕਲਪ ਨੂੰ ਕਦੇ ਵੀ ਕਮਜ਼ੋਰ ਨਹੀਂ ਕਰ ਸਕਦੀਆਂ। ਅਸੀਂ ਉਮੀਦ ਕਰਦੇ ਹਾਂ ਕਿ ਕੈਨੇਡਾ ਸਰਕਾਰ ਨਿਆਂ ਯਕੀਨੀ ਬਣਾਏਗੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖੇਗੀ।
ਵਰਣਨਯੋਗ ਹੈ ਕਿ ਸੋਮਵਾਰ ਨੂੰ ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਬਰੈਂਪਟਨ ਦੇ ਹਿੰਦੂ ਸਭਾ ਮੰਦਰ ਵਿਚ ਕੌਂਸਲੇਟ ਕੈਂਪ ਲਗਾਇਆ ਸੀ। ਇਸ ਕੈਂਪ ਦੌਰਾਨ ਖਾਲਿਸਤਾਨ ਸਮਰਥਕਾਂ ਨੇ ਹੱਥਾਂ 'ਚ ਖਾਲਿਸਤਾਨੀ ਝੰਡੇ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੈਂਪ 'ਚ ਮੌਜੂਦ ਭਾਰਤੀਆਂ 'ਤੇ ਹਮਲਾ ਅਤੇ ਕੁੱਟਮਾਰ ਕੀਤੀ। ਇਸ ਲੜਾਈ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ 'ਚ ਖਾਲਿਸਤਾਨ ਸਮਰਥਕ ਭਾਰਤੀਆਂ 'ਤੇ ਹਮਲਾ ਕਰਦੇ ਨਜ਼ਰ ਆ ਰਹੇ ਹਨ। ਇਸ ਘਟਨਾ ਤੋਂ ਬਾਅਦ ਕੈਨੇਡਾ ਵਿੱਚ ਰਹਿ ਰਹੇ ਹਿੰਦੂਆਂ ਅਤੇ ਹੋਰ ਘੱਟ ਗਿਣਤੀਆਂ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ।