Imran Khan Toshakhana Case: ਇਮਰਾਨ ਖਾਨ ਨੂੰ ਤੋਸ਼ਾਖਾਨਾ ਮਾਮਲੇ `ਚ 3 ਸਾਲ ਦੀ ਸਜ਼ਾ, 5 ਸਾਲ ਰਾਜਨੀਤੀ ਤੋਂ ਹੋਏ ਬਾਹਰ
Imran Khan Toshakhana Case: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡਾ ਝਟਕਾ ਲੱਗਾ ਹੈ। ਪਾਕਿਸਤਾਨ ਦੀ ਇੱਕ ਹੇਠਲੀ ਅਦਾਲਤ ਨੇ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਇਮਰਾਨ ਖਾਨ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ।
Imran Khan Toshakhana Case: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਇਸਲਾਮਾਬਾਦ ਦੀ ਇੱਕ ਹੇਠਲੀ ਅਦਾਲਤ ਨੇ ਤੋਸ਼ਾਖਾਨਾ ਮਾਮਲੇ ਵਿੱਚ ਇਮਰਾਨ ਨੂੰ 3 ਸਾਲ ਦੀ ਸਜ਼ਾ ਸੁਣਾਈ ਹੈ। ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਇਮਰਾਨ ਦੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਇਮਰਾਨ ਨੂੰ ਜ਼ਮਾਨ ਪਾਰਕ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਇਮਰਾਨ ਦਾ ਸਿਆਸੀ ਕਰੀਅਰ ਸੰਕਟ ਵਿੱਚ ਹੈ।
ਉਹ ਅਗਲੇ 5 ਸਾਲਾਂ ਤੱਕ ਚੋਣ ਨਹੀਂ ਲੜ ਸਕਣਗੇ। ਇਸਲਾਮਾਬਾਦ ਪੁਲਿਸ ਨੇ ਇਮਰਾਨ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਇਮਰਾਨ (Imran Khan)ਦੀ ਗ੍ਰਿਫਤਾਰੀ ਤੋਂ ਬਾਅਦ ਪਾਕਿਸਤਾਨ ਦਾ ਮਾਹੌਲ ਗਰਮ ਸਕਦਾ ਹੈ। ਰਿਪੋਰਟ ਮੁਤਾਬਕ ਜ਼ਮਾਨ ਪਾਰਕ ਸਥਿਤ ਇਮਰਾਨ ਖਾਨ ਦੀ ਰਿਹਾਇਸ਼ 'ਤੇ ਭਾਰੀ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਜ਼ਮਾਨ ਪਾਰਕ ਰੋਡ ’ਤੇ ਆਵਾਜਾਈ ਰੋਕ ਦਿੱਤੀ ਗਈ ਹੈ। ਇਕੱਠੇ ਹੋਣ ਦੀ ਇਜਾਜ਼ਤ ਨਹੀਂ ਹੈ।
ਇਹ ਵੀ ਪੜ੍ਹੋ: Jammu Kashmir News: ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ 3 ਜਵਾਨ ਸ਼ਹੀਦ, ਫੌਜ ਦੀ ਤਲਾਸ਼ੀ ਮੁਹਿੰਮ ਜਾਰੀ
ਇਸ ਤੋਂ ਪਹਿਲਾਂ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਤੋਸ਼ਾਖਾਨਾ ਮਾਮਲੇ 'ਚ ਰਾਹਤ ਦੀ ਮੰਗ ਕਰਨ ਵਾਲੀ ਇਮਰਾਨ ਖਾਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਪਾਰਟੀ ਦੇ ਮੁਖੀ ਇਮਰਾਨ 'ਤੇ ਦੋਸ਼ ਲਾਇਆ ਗਿਆ ਸੀ ਕਿ ਉਸ ਨੇ ਤੋਸ਼ਾਖਾਨੇ ਤੋਂ ਰੱਖੇ ਤੋਹਫ਼ਿਆਂ ਦੇ ਵੇਰਵੇ 'ਜਾਣ ਬੁੱਝ ਕੇ ਛੁਪਾਏ' ਸਨ। ਹੇਠਲੀ ਅਦਾਲਤ ਨੇ ਦੋਸ਼ ਸਾਬਤ ਹੋਣ ਤੋਂ ਬਾਅਦ ਆਪਣਾ ਫੈਸਲਾ ਸੁਣਾਇਆ।
ਇਹ ਵੀ ਪੜ੍ਹੋ: Gangster Vikram Brar News: ਗੈਂਗਸਟਰ ਵਿਕਰਮ ਬਰਾੜ ਦੀ ਫਰੀਦਕੋਟ ਅਦਾਲਤ 'ਚ ਹੋਈ ਪੇਸ਼ੀ, ਪੁਲਿਸ ਨੂੰ ਮਿਲਿਆ 3 ਦਿਨਾਂ ਰਿਮਾਂਡ
ਕੀ ਹੈ ਤੋਸ਼ਾਖਾਨਾ ਮਾਮਲਾ? (Toshakhana Case)
ਤੋਸ਼ਾਖਾਨਾ ਪਾਕਿਸਤਾਨ (Toshakhana Case)ਦਾ ਇੱਕ ਸਰਕਾਰੀ ਵਿਭਾਗ ਹੈ, ਜਿੱਥੇ ਹੋਰ ਸਰਕਾਰਾਂ ਦੇ ਮੁਖੀਆਂ, ਰਾਸ਼ਟਰਪਤੀ, ਪ੍ਰਧਾਨ ਮੰਤਰੀ, ਸੰਸਦ ਮੈਂਬਰਾਂ, ਨੌਕਰਸ਼ਾਹਾਂ ਅਤੇ ਅਧਿਕਾਰੀਆਂ ਨੂੰ ਵਿਦੇਸ਼ੀ ਪਤਵੰਤਿਆਂ ਦੁਆਰਾ ਦਿੱਤੇ ਤੋਹਫ਼ੇ ਰੱਖੇ ਜਾਂਦੇ ਹਨ। ਪ੍ਰਧਾਨ ਮੰਤਰੀ ਹੁੰਦਿਆਂ ਇਮਰਾਨ ਖ਼ਾਨ 'ਤੇ ਤੋਸ਼ਾਖਾਨੇ 'ਚ ਰੱਖੇ ਤੋਹਫ਼ਿਆਂ ਨੂੰ ਘੱਟ ਕੀਮਤ 'ਤੇ ਖ਼ਰੀਦਣ ਅਤੇ ਫਿਰ ਮੁਨਾਫ਼ਾ ਕਮਾਉਣ ਲਈ ਵੇਚਣ ਦਾ ਦੋਸ਼ ਸੀ।
ਸਾਲ 2018 ਵਿੱਚ, ਇਮਰਾਨ ਖਾਨ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਯੂਰਪ ਅਤੇ ਖਾਸ ਤੌਰ 'ਤੇ ਅਰਬ ਦੇਸ਼ਾਂ ਦੀ ਯਾਤਰਾ ਦੌਰਾਨ ਕਈ ਕੀਮਤੀ ਤੋਹਫੇ ਮਿਲੇ ਹਨ। ਕਈ ਤੋਹਫ਼ੇ ਇਮਰਾਨ ਵੱਲੋਂ ਘੋਸ਼ਿਤ ਨਹੀਂ ਕੀਤੇ ਗਏ ਸਨ, ਜਦੋਂ ਕਿ ਕਈ ਤੋਹਫ਼ੇ ਅਸਲ ਨਾਲੋਂ ਬਹੁਤ ਘੱਟ ਕੀਮਤ 'ਤੇ ਖਰੀਦੇ ਗਏ ਸਨ ਅਤੇ ਬਾਹਰ ਚਲੇ ਗਏ ਅਤੇ ਵੱਧ ਕੀਮਤ 'ਤੇ ਵੇਚੇ ਗਏ ਸਨ।