International News: ਕੈਨੇਡਾ `ਚ ISI ਕਰ ਰਿਹੈ ਖ਼ਾਲਿਸਤਾਨੀ ਗਤੀਵਿਧੀਆਂ ਦੀ ਪੁਸ਼ਤਪਨਾਹੀ!
International News: ਕੈਨੇਡਾ ਵਿੱਚ ਖ਼ਾਲਿਸਤਾਨੀ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਆਈਐਸਆਈ ਦੇ ਲਿੰਕ ਦੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਪਾਕਿਸਤਾਨ ਅਤੇ ਕੈਨੇਡਾ ਵਿੱਚ ਖ਼ਾਲਿਸਤਾਨੀ ਲਿੰਕ ਨੂੰ ਲੈ ਕੇ ਵੱਡਾ ਖੁਲਾਸਾ ਹੋ ਰਿਹਾ ਹੈ।
International News: ਕੈਨੇਡਾ ਵਿੱਚ ਖ਼ਾਲਿਸਤਾਨੀ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਆਈਐਸਆਈ ਦੇ ਲਿੰਕ ਦੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਪਾਕਿਸਤਾਨ ਅਤੇ ਕੈਨੇਡਾ ਵਿੱਚ ਖ਼ਾਲਿਸਤਾਨੀ ਲਿੰਕ ਉਤੇ ਵੱਡਾ ਖੁਲਾਸਾ ਹੋ ਰਿਹਾ ਹੈ। ਆਈਐਸਆਈ ਕੈਨੇਡਾ ਵਿੱਚ ਖ਼ਾਲਿਸਤਾਨੀ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਪਿਛਲੇ ਕੁਝ ਮਹੀਨਿਆਂ ਤੋਂ ਫੰਡਿੰਗ ਕਰ ਰਿਹਾ ਹੈ।
ਕੁਝ ਮਹੀਨਿਆਂ ਵਿੱਚ ਕੈਨੇਡਾ ਵਿੱਚ ਰਹੇ ਰਹਿ ਖ਼ਾਲਿਸਤਾਨੀ ਕਾਰਕੁੰਨਾਂ ਨੂੰ ਵੱਡੀ ਮਾਤਰਾ ਵਿੱਚ ਫੰਡਿੰਗ ਹੋਈ ਹੈ। ਫੰਡਿੰਗ ਦੇ ਜ਼ਰੀਏ ਲੋਕਾਂ ਨੂੰ ਪ੍ਰਦਰਸ਼ਨ ਦੀ ਜਗ੍ਹਾ ਉਤੇ ਲੈ ਜਾਣ, ਪੋਸਟਰ, ਬੈਨਰ ਤੇ ਭਾਰਤ ਖਿਲਾਫ਼ ਨੌਜਵਾਨਾਂ ਨੂੰ ਭੜਕਾਉਣ ਲਈ ਇਸਤੇਮਾਲ ਕੀਤਾ ਜਾ ਰਿਹਾ ਹੈ। ਖ਼ਾਲਿਸਤਾਨੀ ਕੈਨੇਡਾ ਵਿੱਚ ਭਾਰਤ ਤੋਂ ਪੜ੍ਹਨ ਲਈ ਜਾਣ ਵਾਲੇ ਵਿਦਿਆਰਥੀਆਂ ਨੂੰ ਖ਼ਾਲਿਸਤਾਨੀ ਸਾਜ਼ਿਸ਼ ਵਿੱਚ ਸ਼ਾਮਲ ਕਰ ਰਹੇ ਹਨ। ਕੈਨੇਡਾ ਦੇ ਰੈੱਡ ਫੋਰਟ ਉਤੇ ਹੋਏ ਹਿੰਸਕ ਪ੍ਰਦਰਸ਼ਨ ਨੂੰ ਵੀ ਖ਼ਾਲਿਸਤਾਨੀਆਂ ਨੇ ਅੰਜਾਮ ਦਿੱਤਾ ਸੀ।
ਕਾਬਿਲੇਗੌਰ ਹੈ ਕਿ ਜਿੱਥੇ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਜਰ ਦੀ ਹੱਤਿਆ ਨੂੰ ਲੈ ਕੇ ਕੈਨੇਡਾ ਅਤੇ ਭਾਰਤ ਵਿਚਕਾਰ ਵਿਵਾਦ ਵਧਦਾ ਜਾ ਰਿਹਾ ਹੈ, ਉੱਥੇ ਖੁਫੀਆ ਏਜੰਸੀਆਂ ਦੇ ਹਵਾਲੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੈਨੇਡਾ ‘ਚ 25 ਸਤੰਬਰ ਨੂੰ ਭਾਰਤ ਦੇ ਖਿਲਾਫ ਹੋਣ ਵਾਲੀ ਖਾਲਿਸਤਾਨ ਪੱਖੀ ਰੈਲੀ ‘ਚ ਹਿੰਸਾ ਹੋਣ ਦਾ ਡਰ ਹੈ। ਦੱਸਿਆ ਜਾ ਰਿਹਾ ਹੈ ਕਿ ਕੈਨੇਡਾ 'ਚ ਰਹਿ ਰਹੇ ਖਾਲਿਸਤਾਨੀਆਂ ਵੱਲੋਂ 25 ਸਤੰਬਰ ਨੂੰ ਭਾਰਤੀ ਹਾਈ ਕਮਿਸ਼ਨ ਦੇ ਸਾਹਮਣੇ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾਈ ਗਈ ਹੈ।
ਇਹ ਵੀ ਪੜ੍ਹੋ : Canada News: 'ਕੈਨੇਡਾ ‘ਚ 25 ਸਤੰਬਰ ਨੂੰ ਭਾਰਤ ਦੇ ਖਿਲਾਫ ਹੋਣ ਵਾਲੀ ਖਾਲਿਸਤਾਨ ਪੱਖੀ ਰੈਲੀ ‘ਚ ਹਿੰਸਾ ਹੋਣ ਦਾ ਡਰ'
ਇਸ ਲਈ ਕੈਨੇਡਾ 'ਚ ਇਨ੍ਹਾਂ ਹਿੰਸਕ ਪ੍ਰਦਰਸ਼ਨਾਂ ਕਾਰਨ ਕੈਨੇਡਾ 'ਚ ਤਾਇਨਾਤ ਭਾਰਤੀ ਡਿਪਲੋਮੈਟਾਂ ਨੂੰ ਖਾਸ ਤੌਰ 'ਤੇ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਇਸ ਦੌਰਾਨ ਇਹ ਵੀ ਦੱਸਿਆ ਗਿਆ ਹੈ ਕਿ ਕੈਨੇਡਾ ‘ਚ ਰਹਿ ਰਹੇ 20 ਤੋਂ ਵੱਧ ਖਾਲਿਸਤਾਨੀ ਪਾਕਿਸਤਾਨ ਦੀ ISI ਨਾਲ ਮਿਲ ਕੇ ਕੈਨੇਡਾ ਤੋਂ ਭਾਰਤ ਖਿਲਾਫ ਵੱਡੀ ਸਾਜ਼ਿਸ਼ ਰਚ ਰਹੇ ਹਨ।
ਇਹ ਵੀ ਪੜ੍ਹੋ : Punjab News: ਦਿੱਲੀ ਪੁਲਿਸ ਨੇ ਪੰਜਾਬ ਦੇ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਘਰ ਹੋਈ ਚੋਰੀ ਦੀ ਗੁੱਥੀ ਸੁਲਝਾਈ, ਦੋਸ਼ੀ ਗ੍ਰਿਫਤਾਰ