India-Canada Controversy: `ਕਈ ਹਫ਼ਤੇ ਪਹਿਲਾਂ ਹੀ ਭਾਰਤ ਨਾਲ ਭਰੋਸੇਯੋਗ ਦੋਸ਼ ਸਾਂਝੇ ਕੀਤੇ`, ਕੈਨੇਡਾ ਦੇ PM ਜਸਟਿਨ ਟਰੂਡੋ ਦਾ ਇੱਕ ਹੋਰ ਵੱਡਾ ਬਿਆਨ
India Canada Controversy News: ਉੱਥੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਸੀ ਕਿ ਕੈਨੇਡਾ ਵੱਲੋਂ ਕੋਈ ਵੀ ਜਾਣਕਾਰੀ ਅਜੇ ਤੱਕ ਸਾਂਝੀ ਨਹੀਂ ਕੀਤੀ ਗਈ ਹੈ।
Justin Trudeau on India Canada Controversy over Hardeep Singh Nijjar case: ਭਾਰਤ ਅਤੇ ਕੈਨੇਡਾ ਵਿਚਕਾਰ ਚੱਲ ਰਿਹਾ ਵਿਵਾਦ ਖਤਮ ਹੋਣ ਦਾ ਨਾਮ ਹੀ ਨਹੀਂ ਲੈ ਰਿਹਾ ਹੈ। ਜਿੱਥੇ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ 'ਚ ਪਹਿਲਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ 'ਤੇ ਇਲਜ਼ਾਮ ਲਗਾਇਆ ਗਿਆ ਕਿ ਇਸ ਕਤਲ ਵਿੱਚ ਕਥਿਤ ਤੌਰ 'ਤੇ ਭਾਰਤ ਦਾ ਹੱਥ ਹੋ ਸਕਦਾ ਹੈ, ਉੱਥੇ ਹਾਲ ਹੀ ਵਿੱਚ ਭਾਰਤ ਵੱਲੋਂ ਬਿਆਨ ਦਿੱਤਾ ਗਿਆ ਸੀ ਕਿ ਕੈਨੇਡਾ ਵੱਲੋਂ ਉਨ੍ਹਾਂ ਨੂੰ ਇਸ ਬਾਰੇ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਹਾਲਾਂਕਿ ਇਸ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਇੱਕ ਹੋਰ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਵੱਲੋਂ ਕਈ ਹਫ਼ਤੇ ਪਹਿਲਾਂ ਹੀ ਭਾਰਤ ਨਾਲ ਭਰੋਸੇਯੋਗ ਦੋਸ਼ ਸਾਂਝੇ ਕੀਤੇ ਗਏ ਸਨ।
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਓਟਾਵਾ ਵੱਲੋਂ ਹਫ਼ਤਾ ਪਹਿਲਾਂ ਹੀ ਭਾਰਤ ਨਾਲ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਦੋਸ਼ਾਂ ਨੂੰ ਸਾਂਝਾ ਕੀਤਾ ਗਿਆ ਸੀ।
ਯੂਕਰੇਨ ਦੇ ਰਾਸ਼ਟਰਪਤੀ ਵੋਲੋਡੀਮਿਰ ਜ਼ੇਲੇਨਸਕੀ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਸਟਿਨ ਟਰੂਡੋ ਨੇ ਕਿਹਾ ਕਿ, "ਭਾਰਤ ਦੇ ਸਬੰਧ ਵਿੱਚ, ਕੈਨੇਡਾ ਨੇ ਉਨ੍ਹਾਂ ਭਰੋਸੇਯੋਗ ਦੋਸ਼ਾਂ ਨੂੰ ਸਾਂਝਾ ਕੀਤਾ ਹੈ, ਜਿਨ੍ਹਾਂ ਬਾਰੇ ਮੈਂ ਸੋਮਵਾਰ ਨੂੰ ਗੱਲ ਕੀਤੀ ਸੀ। ਭਾਰਤ ਨਾਲ, ਅਸੀਂ ਕਈ ਹਫ਼ਤੇ ਪਹਿਲਾਂ ਅਜਿਹਾ ਕੀਤਾ ਸੀ ਅਤੇ ਅਸੀਂ ਉਸਾਰੂ ਢੰਗ ਨਾਲ ਕੰਮ ਕਰਨ ਲਈ ਉੱਥੇ ਹਾਂ। ਅਸੀਂ ਉਮੀਦ ਕਰਦੇ ਹਾਂ ਕਿ ਉਹ ਸਾਡੇ ਨਾਲ ਸੰਪਰਕ ਕਰਨਗੇ ਤਾਂ ਜੋ ਅਸੀਂ ਇਸ ਗੰਭੀਰ ਮਾਮਲੇ ਦੀ ਤਹਿ ਤੱਕ ਪਹੁੰਚ ਸਕੀਏ।"
ਵਿਦੇਸ਼ ਮੰਤਰਾਲੇ ਵੱਲੋਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਜਿਹੜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵੀ ਦੋਸ਼ ਲਾਏ ਸਨ ਉਨ੍ਹਾਂ ਨੂੰ ਵੀ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਸੀ। MEA ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ, "ਅਸੀਂ ਉਨ੍ਹਾਂ ਦੀ ਸੰਸਦ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਬਿਆਨ ਦੇ ਨਾਲ-ਨਾਲ ਉਨ੍ਹਾਂ ਦੇ ਵਿਦੇਸ਼ ਮੰਤਰੀ ਦੇ ਬਿਆਨ ਨੂੰ ਦੇਖਿਆ ਅਤੇ ਰੱਦ ਕੀਤਾ ਹੈ।
ਵੀਰਵਾਰ ਨੂੰ, ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਖਾਲਿਸਤਾਨੀ ਕੱਟੜਪੰਥੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤ ਦੇ "ਸੰਭਾਵੀ ਸਬੰਧਾਂ" ਬਾਰੇ ਕੈਨੇਡਾ ਵੱਲੋਂ ਲਾਏ ਗਏ ਦੋਸ਼ "ਸਿਆਸੀ ਤੌਰ 'ਤੇ ਪ੍ਰੇਰਿਤ" ਹਨ ਅਤੇ ਉਨ੍ਹਾਂ ਵੱਲੋਂ ਕੋਈ ਵੀ ਜਾਣਕਾਰੀ ਅਜੇ ਤੱਕ ਸਾਂਝੀ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ: India-Pakistan News: UNGA ਵਿੱਚ ਕਸ਼ਮੀਰ ਦਾ ਮੁੱਦਾ ਚੁੱਕਣ 'ਤੇ ਭਾਰਤ ਨੇ ਪਾਕਿਸਤਾਨ ਨੂੰ ਪਾਈ ਝਾੜ