India-Canada Controversy News: ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਅਜੇ ਵੀ ਬਰਕਰਾਰ ਹੈ ਕਿਉਂਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ 'ਤੇ ਲਗਾਏ ਗਏ ਇਲਜ਼ਾਮ ਬਹੁਤ ਗੰਭੀਰ ਹਨ। ਦੱਸ ਦਈਏ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਕਿਹਾ ਗਿਆ ਸੀ ਕਿ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੀ ਮੌਤ ਵਿੱਚ ਭਾਰਤ ਦਾ ਹੱਥ ਹੋਣ ਦੇ ਆਸਾਰ ਹਨ। 


COMMERCIAL BREAK
SCROLL TO CONTINUE READING

ਇਸ ਦੌਰਾਨ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਕਿ "ਅਸੀਂ ਕੈਨੇਡੀਅਨ ਪੀਐਮ ਜਸਟਿਨ ਟਰੂਡੋ ਵੱਲੋਂ ਭਾਰਤ 'ਤੇ ਲਗਾਏ ਗਏ ਦੋਸ਼ਾਂ ਨੂੰ ਲੈ ਕੇ ਬਹੁਤ ਚਿੰਤਤ ਹਾਂ। ਅਸੀਂ ਆਪਣੇ ਕੈਨੇਡੀਅਨ ਸਹਿਯੋਗੀਆਂ ਨਾਲ ਬਹੁਤ ਨੇੜਿਓਂ ਸਲਾਹ-ਮਸ਼ਵਰਾ ਕਰ ਰਹੇ ਹਾਂ, ਅਤੇ ਇਸ ਮੁੱਦੇ 'ਤੇ ਉਨ੍ਹਾਂ ਨਾਲ ਤਾਲਮੇਲ ਕਰ ਰਹੇ ਹਾਂ। ਇਹ ਮਹੱਤਵਪੂਰਨ ਹੈ ਕਿ ਕੈਨੇਡੀਅਨ ਜਾਂਚ ਅੱਗੇ ਵਧੇ। ਇਹ ਮਹੱਤਵਪੂਰਨ ਹੋਵੇਗਾ ਕਿ ਭਾਰਤ ਇਸ ਜਾਂਚ 'ਤੇ ਕੈਨੇਡੀਅਨਾਂ ਨਾਲ ਕੰਮ ਕਰੇ।"


ਉਨ੍ਹਾਂ ਅੱਗੇ ਕਿਹਾ ਕਿ "ਅਸੀਂ ਜਵਾਬਦੇਹੀ ਦੇਖਣਾ ਚਾਹੁੰਦੇ ਹਾਂ ਅਤੇ ਇਹ ਮਹੱਤਵਪੂਰਨ ਹੈ ਕਿ ਜਾਂਚ ਆਪਣਾ ਰਾਹ ਚਲਾਏ ਅਤੇ ਉਸਨੂੰ ਨਤੀਜੇ ਵੱਲ ਲੈ ਜਾਏ... ਅਸੀਂ ਭਾਰਤ ਸਰਕਾਰ ਨਾਲ ਵੀ ਸਿੱਧੇ ਤੌਰ 'ਤੇ ਜੁੜੇ ਹੋਏ ਹਾਂ। ਹੁਣ ਜੋ ਸਭ ਤੋਂ ਲਾਭਕਾਰੀ ਗੱਲ ਹੋ ਸਕਦੀ ਹੈ ਉਹ ਹੈ ਇਸ ਜਾਂਚ ਨੂੰ ਅੱਗੇ ਵਧਦਾ ਦੇਖਣਾ ਅਤੇ ਪੂਰਾ ਹੋਣਾ।" 


ਐਂਟਨੀ ਬਲਿੰਕਨ ਨੇ ਇਹ ਵੀ ਕਿਹਾ ਕਿ "ਅਸੀਂ ਉਮੀਦ ਕਰਦੇ ਹਾਂ ਕਿ ਸਾਡੇ ਭਾਰਤੀ ਦੋਸਤ ਵੀ ਇਸ ਜਾਂਚ ਵਿੱਚ ਸਹਿਯੋਗ ਕਰਨਗੇ। ਅਸੀਂ ਕਥਿਤ ਅੰਤਰ-ਰਾਸ਼ਟਰੀ ਦਮਨ ਦੀਆਂ ਕਿਸੇ ਵੀ ਸਥਿਤੀਆਂ ਬਾਰੇ ਬਹੁਤ ਚੌਕਸ ਹਾਂ, ਜਿਸ ਨੂੰ ਅਸੀਂ ਬਹੁਤ ਗੰਭੀਰਤਾ ਨਾਲ ਲੈਂਦੇ ਹਾਂ ਅਤੇ ਅੰਤਰਰਾਸ਼ਟਰੀ ਪ੍ਰਣਾਲੀ ਲਈ ਇਹ ਮਹੱਤਵਪੂਰਨ ਹੈ ਕਿ ਕੋਈ ਵੀ ਦੇਸ਼ ਜੋ ਅਜਿਹੀਆਂ ਕਾਰਵਾਈਆਂ ਵਿੱਚ ਸ਼ਾਮਲ ਹੋਣ ਬਾਰੇ ਸੋਚ ਸਕਦਾ ਹੈ, ਅਜਿਹਾ ਨਾ ਕਰੇ। ਇਹ ਉਹ ਚੀਜ਼ ਹੈ ਜਿਸ 'ਤੇ ਅਸੀਂ ਵਧੇਰੇ ਵਿਆਪਕ ਤਰੀਕੇ ਨਾਲ ਧਿਆਨ ਕੇਂਦਰਿਤ ਕਰ ਰਹੇ ਹਾਂ।"


ਇਸਦੇ ਨਾਲ ਹੀ ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੀਨ ਜੀਨ ਪੀਅਰੇ ਦਾ ਵੀ ਬਿਆਨ ਸਾਹਮਣੇ ਆਇਆ ਜਿਸ ਵਿੱਚ ਉਨ੍ਹਾਂ ਕਿਹਾ, "...ਅਸੀਂ ਬਹੁਤ ਚਿੰਤਤ ਹਾਂ... ਅਸੀਂ ਕੈਨੇਡੀਅਨ ਸਰਕਾਰ ਅਤੇ ਕੈਨੇਡੀਅਨ ਭਾਈਵਾਲਾਂ ਨਾਲ ਨਿਯਮਤ ਸੰਪਰਕ ਵਿੱਚ ਰਹਿੰਦੇ ਹਾਂ... ਅਸੀਂ ਭਾਰਤ ਸਰਕਾਰ ਨਾਲ ਗੱਲਬਾਤ ਕੀਤੀ ਹੈ।"


ਇਹ ਵੀ ਪੜ੍ਹੋ: Justin Trudeau Survey: ਕੈਨੇਡਾ ਦੇ ਲੋਕ ਜਸਟਿਨ ਟਰੂਡੋ ਨੂੰ PM ਵਜੋਂ ਨਹੀਂ ਦੇਖਣਾ ਚਾਹੁੰਦੇ ? ਸਰਵੇ 'ਚ ਹੋਇਆ ਖੁਲਾਸਾ