India-Canada relations News: ਇਹ ਵੀ ਜਾਣਕਾਰੀ ਮਿਲੀ ਹੈ ਕਿ ਟਰੂਡੋ ਨੇ ਇਸ ਘਟਨਾਕ੍ਰਮ ਬਾਰੇ ਕੈਨੇਡੀਅਨਾਂ ਨੂੰ ਦੱਸਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਨਿੱਜੀ ਤੌਰ 'ਤੇ ਵੀ ਜਾਣੂ ਕਰਵਾਇਆ ਹੈ।
Trending Photos
India-Canada relations tensed over Hardeep Singh Nijjar murder news in Punjabi: ਭਾਰਤ ਅਤੇ ਕੈਨੇਡਾ ਵਿਚਕਾਰ ਸਿੱਖ ਕਾਰਕੁਨ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ਨੂੰ ਲੈ ਕੇ ਚੱਲ ਰਿਹਾ ਵਿਵਾਦ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਜਿੱਥੇ ਪਹਿਲਾਂ ਕੈਨੇਡਾ ਵੱਲੋਂ ਭਾਰਤ ਦੇ ਡਿਪਲੋਮੈਟ ਨੂੰ ਕੱਢ ਦਿੱਤਾ ਗਿਆ ਉੱਥੇ ਭਾਰਤ ਸਰਕਾਰ ਵੱਲੋਂ ਵੀ ਕੈਨੇਡੀਅਨ ਕੂਟਨੀਤਕ ਨੂੰ ਬਾਹਰ ਕੱਢ ਦਿੱਤਾ ਗਿਆ ਹੈ ਅਤੇ ਨਾਲ ਹੀ ਉਸਨੂੰ 5 ਦਿਨਾਂ 'ਚ ਭਾਰਤ ਛੱਡਣ ਲਈ ਕਿਹਾ ਗਿਆ ਹੈ।
ਇਸ ਦੌਰਾਨ ਕੈਨੇਡਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੇ ਇਹ ਵੀ ਜਾਣਕਾਰੀ ਮਿਲੀ ਹੈ ਕਿ ਟਰੂਡੋ ਨੇ ਇਸ ਘਟਨਾਕ੍ਰਮ ਬਾਰੇ ਕੈਨੇਡੀਅਨਾਂ ਨੂੰ ਦੱਸਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਨਿੱਜੀ ਤੌਰ 'ਤੇ ਵੀ ਜਾਣੂ ਕਰਵਾਇਆ ਹੈ। ਸਲਾਹਕਾਰ ਜੋਡੀ ਥਾਮਸ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੋਡੀ ਥਾਮਸ ਚੁੱਪਚਾਪ ਲੰਡਨ ਯੂਕੇ ਲਈ ਰਵਾਨਾ ਹੋ ਗਏ ਹਨ।
ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਜੋਡੀ ਥਾਮਸ ਨੇ ਕਿਹਾ ਹੈ ਕਿ ਉਸਨੇ ਯੂਕੇ ਸਰਕਾਰ ਨੂੰ ਸੂਚਿਤ ਕੀਤਾ ਹੈ ਕਿ ਭਾਰਤ ਨਾਲ ਕੈਨੇਡਾ ਦੇ ਸਬੰਧ ਹੁਣ ਵਿਗੜਨ ਵਾਲੇ ਹਨ ਕਿਉਂਕਿ ਕੈਨੇਡਾ ਕੋਲ ਭਾਰਤ ਸਰਕਾਰ ਨੂੰ ਹਰਦੀਪ ਸਿੰਘ ਨਿੱਝਰ ਦੀ ਮੌਤ ਨਾਲ ਜੋੜਨ ਵਾਲੇ ਭਰੋਸੇਯੋਗ ਸਬੂਤ ਹਨ।
ਇਸ ਦੌਰਾਨ ਇਹ ਵੀ ਜਾਣਕਾਰੀ ਮਿਲੀ ਹੈ ਕਿ ਟਰੂਡੋ ਨੇ ਇਸ ਘਟਨਾਕ੍ਰਮ ਬਾਰੇ ਕੈਨੇਡੀਅਨਾਂ ਨੂੰ ਦੱਸਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਨਿੱਜੀ ਤੌਰ 'ਤੇ ਵੀ ਜਾਣੂ ਕਰਵਾਇਆ ਹੈ।
ਦੱਸ ਦਈਏ ਕਿ ਕੈਨੇਡਾ ਵੱਲੋਂ ਭਾਰਤ ਦੇ ਡਿਪਲੋਮੈਟ ਨੂੰ ਕੱਢਣ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਵੀ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਗਿਆ ਸੀ ਅਤੇ ਭਾਰਤ ਵਿੱਚ ਸਥਿਤ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦੇ ਭਾਰਤ ਸਰਕਾਰ ਦੇ ਫੈਸਲੇ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਦੌਰਾਨ ਸਬੰਧਤ ਡਿਪਲੋਮੈਟ ਨੂੰ ਅਗਲੇ ਪੰਜ ਦਿਨਾਂ ਵਿੱਚ ਭਾਰਤ ਛੱਡਣ ਲਈ ਵੀ ਕਿਹਾ ਗਿਆ ਹੈ। ਦੱਸਣਯੋਗ ਹੈ ਕਿ ਇਸ ਸਾਲ ਕੈਨੇਡੀਅਨ ਰਾਜਦੂਤ ਨੂੰ ਦਿੱਲੀ ਵਿੱਚ ਪਾਕਿਸਤਾਨੀ ਡਿਪਲੋਮੈਟਾਂ ਨਾਲੋਂ ਵੱਧ ਵਾਰ ਤਲਬ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਸਾਲ ਪਹਿਲਾਂ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਜੁਲਾਈ 2023, ਮਾਰਚ 2023, ਅਤੇ ਦਸੰਬਰ 2020 ਵਿੱਚ ਤਲਬ ਕੀਤਾ ਗਿਆ ਸੀ।
ਇਹ ਵੀ ਪੜ੍ਹੋ: India vs Canada: ਕੈਨੇਡੀਅਨ ਕੂਟਨੀਤਕ ਨੂੰ ਭਾਰਤ ਸਰਕਾਰ ਨੇ ਹਟਾਇਆ, 5 ਦਿਨਾਂ 'ਚ ਭਾਰਤ ਛੱਡਣ ਦੇ ਦਿੱਤੇ ਨਿਰਦੇਸ਼
ਇਹ ਵੀ ਪੜ੍ਹੋ: Canada News: ਕੈਨੇਡਾ ਨੇ ਸਿੱਖ ਕਾਰਕੁਨ ਦੀ ਹੱਤਿਆ 'ਚ ਭਾਰਤ 'ਤੇ ਜਤਾਇਆ ਸ਼ੱਕ, ਭਾਰਤ ਨੇ ਕੈਨੇਡਾ ਦੇ ਦੋਸ਼ਾਂ ਨੂੰ ਕੀਤਾ ਰੱਦ