India Canada News: ਕੈਨੇਡਾ ਨਾਲ ਚੱਲ ਰਹੇ ਵਿਵਾਦ ਦੌਰਾਨ ਭਾਰਤ ਸਰਕਾਰ ਦਾ ਵੱਡਾ ਐਲਾਨ, `ਕੈਨੇਡਾ ਨੂੰ ਦਰਜਨਾਂ ਡਿਪਲੋਮੈਟਾਂ ਨੂੰ...`
India Canada Controversy News: ਦੱਸਣਯੋਗ ਹੈ ਕਿ ਭਾਰਤ ਸਰਕਾਰ ਵੱਲੋਂ 18 ਸਤੰਬਰ ਨੂੰ ਕੈਨੇਡੀਅਨਾਂ ਲਈ ਵੀਜ਼ਾ ਪਾਬੰਦੀ ਦਾ ਐਲਾਨ ਕਰ ਦਿੱਤਾ ਸੀ।
India Canada Relations and Controversy News: ਭਾਰਤ ਅਤੇ ਕੈਨੇਡਾ ਵਿਚਕਾਰ ਚੱਲ ਰਿਹਾ ਵਿਵਾਦ ਖਤਮ ਹੋਣ ਦਾ ਨਾਮ ਹੀ ਨਹੀਂ ਲੈ ਰਿਹਾ ਹੈ ਅਤੇ ਇਸ ਦੌਰਾਨ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਭਾਰਤ ਸਰਕਾਰ ਵੱਲੋਂ ਕੈਨੇਡਾ ਨੂੰ ਦੇਸ਼ ਵਿੱਚੋਂ ਦਰਜਨਾਂ ਡਿਪਲੋਮੈਟਾਂ ਨੂੰ ਵਾਪਸ ਲੈਣ ਲਈ ਕਿਹਾ ਗਿਆ ਹੈ।
ਮਿਲੀ ਜਾਣਕਾਰੀ ਦੇ ਮੁਤਾਬਕ ਭਾਰਤ ਵੱਲੋਂ ਕੈਨੇਡਾ ਨੂੰ 10 ਅਕਤੂਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ ਤਾਂ ਜੋ ਉਹ ਆਪਣੇ ਲਗਭਗ 40 ਡਿਪਲੋਮੈਟਾਂ ਨੂੰ ਵਾਪਸ ਬੁਲਾ ਲੈਣ। ਦੱਸ ਦਈਏ ਕਿ ਭਾਰਤ ਵਿੱਚ ਕੈਨੇਡਾ ਦੇ ਦੇ ਹੁਣ ਤੱਕ 62 ਡਿਪਲੋਮੈਟ ਸਨ ਅਤੇ ਹੁਣ ਭਾਰਤ ਵੱਲੋਂ ਉਨ੍ਹਾਂ ਨੂੰ ਗਿਣਤੀ ਨੂੰ 41 ਤੱਕ ਘਟਾਉਣ ਲਈ ਕਿਹਾ ਗਿਆ ਹੈ।
ਦੱਸਣਯੋਗ ਹੈ ਕਿ ਭਾਰਤ ਸਰਕਾਰ ਵੱਲੋਂ 18 ਸਤੰਬਰ ਨੂੰ ਕੈਨੇਡੀਅਨਾਂ ਲਈ ਵੀਜ਼ਾ ਪਾਬੰਦੀ ਦਾ ਐਲਾਨ ਕਰ ਦਿੱਤਾ ਸੀ। ਦੋਵਾਂ ਦੇਸ਼ਾਂ ਵਿਚਕਾਰ ਵਿਵਾਦ ਵਧਦਾ ਹੀ ਜਾ ਰਿਹਾ ਹੈ ਅਤੇ ਇਸ ਵਿਵਾਦ ਘਟਦਾ ਨਜ਼ਰ ਨਹੀਂ ਆ ਰਿਹਾ।
ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇੱਕ ਵੱਡਾ ਬਿਆਨ ਦਿੱਤਾ ਗਿਆ ਜਿੱਥੇ ਉਨ੍ਹਾਂ ਕਿਹਾ ਕਿ ਕੈਨੇਡਾ ਦੇ ਸਰੀ 'ਚ ਮਾਰੇ ਗਏ ਖਾਲਿਸਤਾਨੀ ਸਮਰਥਕ ਹਰਿੰਦਰ ਸਿੰਘ ਨਿੱਝਰ ਦੇ ਕਤਲ 'ਚ ਭਾਰਤ ਸਰਕਾਰ ਦੇ ਏਜੇਂਟਾਂ ਦਾ ਹੱਥ ਹੋ ਸਕਦਾ ਹੈ।
ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਕੋਲ ਇਸ ਦਾਅਵੇ ਦੇ ਪਿੱਛੇ ਭਰੋਸੇਮੰਦ ਸਬੂਤ ਹਨ। ਹਾਲਾਂਕਿ ਭਾਰਤ ਸਰਕਾਰ ਵੱਲੋਂ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਗਿਆ। ਇਸਦੇ ਨਾਲ ਹੀ ਪਹਿਲਾਂ ਕੈਨੇਡਾ ਸਰਕਾਰ ਵੱਲੋਂ ਕੈਨੇਡਾ 'ਚ ਇੱਕ ਭਾਰਤੀ ਡਿਪਲੋਮੈਟ ਨੂੰ ਕੱਢ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਜਵਾਬ ਵਿੱਚ ਭਾਰਤ ਸਰਕਾਰ ਨੇ ਵੀ ਕੈਨੇਡਾ ਦੇ ਇੱਕ ਕੂਟਨੀਤਕ ਨੂੰ ਬਾਹਰ ਕੱਢ ਦਿੱਤਾ।
ਇਸ ਤੋਂ ਬਾਅਦ ਕੈਨੇਡਾ ਸਰਕਾਰ ਵੱਲੋਂ ਭਾਰਤ ਲਈ ਇੱਕ ਟਰੈਵਲ ਐਡਵਾਈਜ਼ਰੀ ਜਾਰੀ ਕੀਤੀ ਗਈ ਅਤੇ ਜਵਾਬ ਵਿੱਚ ਭਾਰਤ ਸਰਕਾਰ ਨੇ ਵੀ ਟਰੈਵਲ ਐਡਵਾਈਜ਼ਰੀ ਜਾਰੀ ਕਰ ਦਿੱਤੀ ਗਈ। ਇਸਦੇ ਨਾਲ ਹੀ ਭਾਰਤ ਸਰਕਾਰ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ 'ਤੇ ਪਾਬੰਦੀ ਲਗਾ ਦਿੱਤੀ।
ਇਹ ਵੀ ਪੜ੍ਹੋ: India Canada Row: ਭਾਰਤ-ਕੈਨੇਡਾ ਤਣਾਅ 'ਤੇ ਵਿਦੇਸ਼ ਮੰਤਰੀ ਦਾ ਵੱਡਾ ਬਿਆਨ-'ਜੇ ਕੋਈ ਸਬੂਤ ਹੈ ਤਾਂ ਦਿਖਾਓ, ਅਸੀਂ ਵੇਖਣ ਲਈ ਤਿਆਰ'