India Canada Relations and Controversy News: ਭਾਰਤ ਤੇ ਕੈਨੇਡਾ ਵਿਚਾਲੇ ਚੱਲ ਰਹੇ ਕੂਟਨੀਤਕ ਵਿਵਾਦ ਦੇ ਵਿਚਕਾਰ, ਕੈਨੇਡੀਅਨ ਸੈਨੇਟ ਦੇ ਸਪੀਕਰ ਰੇਮੰਡ ਗੈਗਨੇ ਨੇ ਵੀਰਵਾਰ ਨੂੰ ਸ਼ੁਰੂ ਹੋਈ ਜੀ-20 ਪਾਰਲੀਮੈਂਟਰੀ ਸਪੀਕਰਜ਼ ਸੰਮੇਲਨ 'ਚ ਸ਼ਮੂਲੀਅਤ ਨਾ ਕਾਰਨ ਦਾ ਫੈਸਲਾ ਕੀਤਾ ਹੈ।


COMMERCIAL BREAK
SCROLL TO CONTINUE READING

ਦੱਸਣਯੋਗ ਹੈ ਕਿ ਗੈਗਨੇ ਨੇ ਇਸ ਤੋਂ ਪਹਿਲਾਂ ਲੋਕ ਸਭਾ ਸਪੀਕਰ ਓਮ ਬਿਰਲਾ ਦੀ ਪ੍ਰਧਾਨਗੀ 'ਚ ਸੰਸਦ-20 ਦੀ ਬੈਠਕ 'ਚ ਆਪਣੀ ਮੌਜੂਦਗੀ ਦੀ ਪੁਸ਼ਟੀ ਕੀਤੀ ਸੀ ਪਰ ਇਸ ਤੋਂ ਬਾਵਜੂਦ ਉਨ੍ਹਾਂ ਸ਼ਮੂਲੀਅਤ ਨਹੀਂ ਕੀਤੀ।  


ਸੰਸਦੀ ਸੂਤਰਾਂ ਦਾ ਕਹਿਣਾ ਹੈ ਕਿ "ਕੈਨੇਡੀਅਨ ਸਪੀਕਰ ਸੰਮੇਲਨ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ। ਇਸ ਦੌਰਾਨ ਇਹ ਵੀ ਕਿਹਾ ਜਾ ਰਿਹਾ ਹੈ ਕਿ ਸਮਾਂ-ਸਾਰਣੀ ਬਦਲਦੀ ਰਹਿੰਦੀ ਹੈ ਪਰ ਉਨ੍ਹਾਂ ਨੇ ਸੰਮੇਲਨ ਤੋਂ ਬਾਹਰ ਰਹਿਣ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ, ਓਮ ਬਿਰਲਾ ਨੇ ਕਿਹਾ ਸੀ ਕਿ ਉਹ ਕੈਨੇਡੀਅਨ ਸੈਨੇਟ ਦੇ ਸਪੀਕਰ ਨਾਲ ਆਪਣੀ ਗੈਰ ਰਸਮੀ ਗੱਲਬਾਤ ਵਿੱਚ "ਕਈ ਮੁੱਦੇ" ਉਠਾਉਣਗੇ।


ਇਸ ਦੌਰਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕੈਨੇਡੀਅਨ ਸਪੀਕਰ ਵੱਲੋਂ ਇਸ ਨੂੰ ਛੱਡਣ ਬਾਰੇ ਪੁੱਛੇ ਜਾਣ 'ਤੇ ਪੱਤਰਕਾਰਾਂ ਨੂੰ ਕਿਹਾ, "ਅਸੀਂ ਸਾਰੇ ਮੈਂਬਰਾਂ ਨੂੰ ਜੀ-20 ਸਮਾਗਮਾਂ ਲਈ ਸੱਦਾ ਦਿੰਦੇ ਹਾਂ। ਭਾਗੀਦਾਰੀ ਉਨ੍ਹਾਂ ਦਾ ਫੈਸਲਾ ਹੈ। ਇਹ ਕਈ ਕਾਰਕਾਂ ਦੇ ਅਧੀਨ ਹੈ ਅਤੇ ਤੁਹਾਨੂੰ ਉਨ੍ਹਾਂ ਤੋਂ ਪੁੱਛਣਾ ਚਾਹੀਦਾ ਹੈ। ਪੀ20 ਸੰਮੇਲਨ ਦੀ ਪ੍ਰਧਾਨਗੀ ਲੋਕ ਸਭਾ ਸਪੀਕਰ ਨੇ ਕੀਤੀ।" 


ਪਿਛਲੇ ਮਹੀਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਜੂਨ ਵਿੱਚ ਖਾਲਿਸਤਾਨੀ ਕੱਟੜਪੰਥੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨਾਲ ਭਾਰਤੀ ਏਜੰਟਾਂ ਨੂੰ ਜੋੜਨ ਦੇ ਦੋਸ਼ਾਂ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿੱਚ ਖਟਾਸ ਦੇਖਣ ਨੂੰ ਮਿਲ ਰਹੀ ਹੈ ਅਤੇ ਭਾਰਤ ਨੇ ਇਸ ਦੋਸ਼ ਨੂੰ ਬੇਤੁਕਾ ਦੱਸ ਕੇ ਖਾਰਜ ਕਰ ਦਿੱਤਾ ਹੈ।


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪ੍ਰਸਤਾਵਿਤ ਇੱਕ ਅੰਦੋਲਨ, LiFE (ਵਾਤਾਵਰਣ ਲਈ ਜੀਵਨ ਸ਼ੈਲੀ) ਬਾਰੇ ਸੰਸਦੀ ਫੋਰਮ ਵਿੱਚ ਹਿੱਸਾ ਲੈਣ ਵਾਲੇ G20 ਦੇਸ਼ਾਂ ਦੇ ਸੰਸਦ ਮੈਂਬਰਾਂ ਨਾਲ ਵੀਰਵਾਰ ਨੂੰ P20 ਦੀ ਮੀਟਿੰਗ ਸ਼ੁਰੂ ਹੋਈ।


ਇਹ ਵੀ ਪੜ੍ਹੋ: Punjab News: ਪੰਜਾਬ ਦੇ ਤਿੰਨ ਆਈਏਐੱਸ ਅਫ਼ਸਰ ਦੋਸ਼ੀ ਕਰਾਰ; ਹਾਈ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ


ਇਹ ਵੀ ਪੜ੍ਹੋ: Sukhpal Khaira News: ਜਲਾਲਾਬਾਦ ਅਦਾਲਤ ਨੇ ਸੁਖਪਾਲ ਖਹਿਰਾ ਦਾ ਦੋ ਦਿਨ ਲਈ ਪੁਲਿਸ ਰਿਮਾਂਡ ਵਧਾਇਆ