Justin Trudeau News: ਹਰਦੀਪ ਸਿੰਘ ਨਿੱਝਰ ਦੇ ਮਾਮਲੇ 'ਚ ਜਸਟਿਨ ਟਰੂਡੋ ਨੇ ਭਾਰਤ 'ਤੇ ਲਾਏ ਦੋਸ਼ਾਂ ਨੂੰ ਦੁਹਰਾਇਆ
Advertisement
Article Detail0/zeephh/zeephh1882272

Justin Trudeau News: ਹਰਦੀਪ ਸਿੰਘ ਨਿੱਝਰ ਦੇ ਮਾਮਲੇ 'ਚ ਜਸਟਿਨ ਟਰੂਡੋ ਨੇ ਭਾਰਤ 'ਤੇ ਲਾਏ ਦੋਸ਼ਾਂ ਨੂੰ ਦੁਹਰਾਇਆ

Justin Trudeau on Hardeep Singh Nijjar Case News: ਜ਼ਿਕਰਯੋਗ ਹੈ ਕਿ ਕੈਨੇਡਾ ਵੱਲੋਂ ਜੂਨ 'ਚ ਗੋਲੀਬਾਰੀ ਦੌਰਾਨ ਮਾਰੇ ਗਏ ਹਰਦੀਪ ਸਿੰਘ ਨਿੱਝਰ ਦੀ ਹੱਤਿਆ 'ਚ ਭਾਰਤ ਦਾ ਹੱਥ ਹੋਣ ਦਾ ਦੋਸ਼ ਲਗਾਇਆ ਹੈ।

Justin Trudeau News: ਹਰਦੀਪ ਸਿੰਘ ਨਿੱਝਰ ਦੇ ਮਾਮਲੇ 'ਚ ਜਸਟਿਨ ਟਰੂਡੋ ਨੇ ਭਾਰਤ 'ਤੇ ਲਾਏ ਦੋਸ਼ਾਂ ਨੂੰ ਦੁਹਰਾਇਆ

India-Canada Relations, Justin Trudeau on Hardeep Singh Nijjar Case News: ਖਾਲਿਸਤਾਨ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ 'ਤੇ ਭਾਰਤ ਅਤੇ ਕੈਨੇਡਾ ਵਿਚਕਾਰ ਸ਼ੁਰੂ ਹੋਏ ਵਿਵਾਦ ਨੇ ਹੁਣ ਇੱਕ ਵੱਡਾ ਮੋੜ ਲੈ ਲਿਆ ਹੈ। ਇਸ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਬਾਰੇ ਆਪਣੇ ਦਾਅਵਿਆਂ ਨੂੰ ਮੁੜ ਦੁਹਰਾਇਆ।

ਜਸਟਿਨ ਟਰੂਡੋ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ "ਸਾਡੇ ਕੋਲ ਵਿਸ਼ਵਾਸ ਕਰਨ ਦੇ ਭਰੋਸੇਯੋਗ ਕਾਰਨ ਹਨ ਕਿ ਭਾਰਤ ਸਰਕਾਰ ਦੇ ਏਜੰਟ ਕੈਨੇਡੀਅਨ ਧਰਤੀ 'ਤੇ ਇੱਕ ਕੈਨੇਡੀਅਨ ਦੀ ਹੱਤਿਆ ਵਿੱਚ ਸ਼ਾਮਲ ਸਨ, ਜੋ ਕਿ ਕਾਨੂੰਨ ਦੇ ਸ਼ਾਸਨ ਵਾਲੇ ਦੇਸ਼ ਵਿੱਚ ਬਹੁਤ ਮਹੱਤਵਪੂਰਨ ਅਤੇ ਬੁਨਿਆਦੀ ਮਹੱਤਵ ਵਾਲੀ ਚੀਜ਼ ਹੈ।"

ਜ਼ਿਕਰਯੋਗ ਹੈ ਕਿ ਕੈਨੇਡਾ ਵੱਲੋਂ ਜੂਨ 'ਚ ਗੋਲੀਬਾਰੀ ਦੌਰਾਨ ਮਾਰੇ ਗਏ ਹਰਦੀਪ ਸਿੰਘ ਨਿੱਝਰ ਦੀ ਹੱਤਿਆ 'ਚ ਭਾਰਤ ਦਾ ਹੱਥ ਹੋਣ ਦਾ ਦੋਸ਼ ਲਗਾਇਆ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਨੇ ਹਾਲ ਹੀ ਵਿੱਚ ਹਾਊਸ ਆਫ ਕਾਮਨਜ਼ ਵਿੱਚ ਬੋਲਦਿਆਂ ਇਹ ਦੋਸ਼ ਲਾਏ ਸਨ। 

ਬੀਤੇ ਦਿਨੀਂ ਵੀਰਵਾਰ ਨੂੰ ਵਿਦੇਸ਼ ਮੰਤਰਾਲੇ ਦੇ ਅਧਿਕਾਰਤ ਬੁਲਾਰੇ ਅਰਿੰਦਮ ਬਾਗਚੀ ਨੇ ਪ੍ਰੈੱਸ ਬ੍ਰੀਫਿੰਗ 'ਚ ਕਿਹਾ ਕਿ ਭਾਰਤ ਢੁਕਵੇਂ ਸਮੇਂ 'ਤੇ ਇਨ੍ਹਾਂ ਰੁਝੇਵਿਆਂ ਬਾਰੇ ਐਲਾਨ ਕਰੇਗਾ।
ਇਸ ਦੌਰਾਨ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਭਾਰਤ ਵੱਲੋਂ ਗਣਤੰਤਰ ਦਿਵਸ ਸਮਾਰੋਹ ਲਈ ਮੁੱਖ ਮਹਿਮਾਨ ਵਜੋਂ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੂੰ ਸੱਦਾ ਦਿੱਤਾ ਗਿਆ ਹੈ ਤਾਂ ਬਾਗਚੀ ਨੇ ਕਿਹਾ, "ਇਹਨਾਂ ਰੁਝੇਵਿਆਂ ਦਾ ਐਲਾਨ ਢੁਕਵੇਂ ਸਮੇਂ 'ਤੇ ਕੀਤਾ ਜਾਂਦਾ ਹੈ। ਜਦੋਂ ਅਸੀਂ ਅਜਿਹਾ ਕਰਨ ਦੀ ਸਥਿਤੀ ਵਿੱਚ ਹੋ ਜਾਂਦੇ ਹਾਂ ਤਾਂ ਅਸੀਂ ਤੁਹਾਡੇ ਨਾਲ ਜਾਣਕਾਰੀ ਜ਼ਰੂਰ ਸਾਂਝੀ ਕਰਾਂਗੇ।"

ਇਸਦੇ ਨਾਲ ਹੀ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਸਬੂਤਾਂ ਬਾਰੇ ਕੈਨੇਡਾ ਵੱਲੋਂ ਅਜੇ ਤੱਕ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਹੈ ਤੇ ਉਨ੍ਹਾਂ ਨੇ ਕੈਨੇਡਾ ਨੂੰ ਪੁਖਤਾ ਜਾਣਕਾਰੀ ਦੇਣ ਲਈ ਕਿਹਾ ਹੈ। ਇਸ ਦੇ ਉਲਟ ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਕੈਨੇਡਾ ਵਿੱਚ ਰਹਿ ਰਹੇ ਅੱਤਵਾਦੀਆਂ ਬਾਰੇ ਕਈ ਵਾਰ ਜਾਣਕਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ: India-Canada News: ਕੈਨੇਡਾ 'ਚ ਖ਼ਾਲਿਸਤਾਨੀ ਦਹਿਸ਼ਗਰਦਾਂ ਨੂੰ ਮਿਲ ਰਹੀ ਪਨਾਹ-ਭਾਰਤੀ ਵਿਦੇਸ਼ ਮੰਤਰਾਲੇ

ਇਹ ਵੀ ਪੜ੍ਹੋ: NIA News: ਐਨਆਈਏ ਵੱਲੋਂ ਸੇਨ ਫਰਾਂਸਿਸਕੋ ਦੇ ਭਾਰਤੀ ਸਫਾਰਤਖਾਨੇ ਦੇ ਹਮਲੇ ਦੇ ਲੋੜੀਂਦੇ ਮੁਲਜ਼ਮਾਂ ਦੀਆਂ ਤਸਵੀਰਾਂ ਨਸ਼ਰ

Trending news