India-Canada Relations: ਭਾਰਤ ਤੇ ਕੈਨੇਡਾ ਵਿਚਾਲੇ ਚੱਲ ਰਹੇ ਵਿਵਾਦ ਦੌਰਾਨ ਅਮਰੀਕਾ ਤੋਂ ਆਇਆ ਵੱਡਾ ਬਿਆਨ, ਜਾਣੋ ਕੀ ਕਿਹਾ
India-Canada Relations News: ਭਾਰਤ ਅਤੇ ਕੈਨੇਡਾ ਵਿਚਕਾਰ ਸਿੱਖ ਕਾਰਕੁਨ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਮਾਮਲਾ ਭੱਖਿਆ ਹੋਇਆ ਹੈ।
India-Canada Relations News: ਜਿੱਥੇ ਸਿੱਖ ਕਾਰਕੁਨ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਕਾਰ ਵਿਵਾਦ ਵੱਧਦਾ ਜਾ ਰਿਹਾ ਹੈ ਉੱਥੇ ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਬੁਲਾਰੇ ਐਡਰਿਏਨ ਵਾਟਸਨ ਵੱਲੋਂ ਕਿਹਾ ਗਿਆ ਹੈ ਕਿ "ਅਸੀਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੁਆਰਾ ਸੰਦਰਭਿਤ ਦੋਸ਼ਾਂ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟ ਕਰਦੇ ਹਾਂ।"
ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਬੁਲਾਰੇ ਐਡਰਿਏਨ ਵਾਟਸਨ ਨੇ ਅੱਗੇ ਕਿਹਾ ਕਿ "ਅਸੀਂ ਆਪਣੇ ਕੈਨੇਡੀਅਨ ਭਾਈਵਾਲਾਂ ਨਾਲ ਨਿਯਮਤ ਸੰਪਰਕ ਵਿੱਚ ਰਹਿੰਦੇ ਹਾਂ।" ਇਸਦੇ ਨਾਲ ਹੀ ਬਿਆਨ ਵਿੱਚ ਇਹ ਵੀ ਕਿਹਾ ਗਿਆ ਕਿ, "ਇਹ ਮਹੱਤਵਪੂਰਨ ਹੈ ਕਿ ਕੈਨੇਡਾ ਦੀ ਜਾਂਚ ਅੱਗੇ ਵਧੇ ਅਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ।"
ਦੱਸ ਦਈਏ ਕਿ ਭਾਰਤ ਅਤੇ ਕੈਨੇਡਾ ਵਿਚਕਾਰ ਸਿੱਖ ਕਾਰਕੁਨ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਮਾਮਲਾ ਭੱਖਿਆ ਹੋਇਆ ਹੈ। ਸਭ ਤੋਂ ਪਹਿਲਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਸਦ ਵਿੱਚ ਬਿਆਨ ਦਿੱਤਾ ਅਤੇ ਕਿਹਾ ਕਿ ਹਰਦੀਪ ਸਿੰਘ ਨਿੱਝਰ ਦੀ ਹੱਤਿਆ 'ਚ ਭਾਰਤ ਦਾ ਸੰਭਾਵਿਕ ਹੱਥ ਹੋ ਸਕਦਾ ਹੈ।
ਇਸ ਤੋਂ ਥੋੜੀ ਦੇਰ ਬਾਅਦ ਹੀ ਕੈਨੇਡਾ ਵੱਲੋਂ ਭਾਰਤ ਦੇ ਇੱਕ ਸੀਨੀਅਰ ਡਿਪਲੋਮੈਟ, ਜਿਨ੍ਹਾਂ ਦੀ ਪਛਾਣ ਪ੍ਰੇਮ ਕੁਮਾਰ ਰਾਏ ਵਜੋਂ ਹੋਈ ਹੈ, ਨੂੰ ਕੱਢ ਦਿੱਤਾ ਸੀ। ਇਸਦੇ ਜਵਾਬ 'ਚ ਪਹਿਲਾਂ ਭਾਰਤ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਦੇ ਬਿਆਨਾਂ ਨੂੰ ਬੇਬੁਨਿਆਦ ਦੱਸਦਿਆਂ ਨਕਾਰ ਦਿੱਤਾ ਗਿਆ ਅਤੇ ਤੁਰੰਤ ਬਾਅਦ ਇੱਕ ਵੱਡੀ ਕਾਰਵਾਈ ਵੀ ਕੀਤੀ ਗਈ।
ਦੱਸ ਦਈਏ ਕਿ ਭਾਰਤ ਸਰਕਾਰ ਵੱਲੋਂ ਵੀ ਕੈਨੇਡੀਅਨ ਕੂਟਨੀਤਕ ਨੂੰ ਬਾਹਰ ਕੱਢ ਦਿੱਤਾ ਗਿਆ ਅਤੇ ਨਾਲ ਹੀ ਉਸਨੂੰ 5 ਦਿਨਾਂ 'ਚ ਭਾਰਤ ਛੱਡਣ ਲਈ ਕਿਹਾ ਗਿਆ। ਇਸ ਦੌਰਾਨ ਕੈਨੇਡਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੇ ਇਹ ਵੀ ਜਾਣਕਾਰੀ ਮਿਲੀ ਹੈ ਕਿ ਟਰੂਡੋ ਨੇ ਇਸ ਘਟਨਾਕ੍ਰਮ ਬਾਰੇ ਕੈਨੇਡੀਅਨਾਂ ਨੂੰ ਦੱਸਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਨਿੱਜੀ ਤੌਰ 'ਤੇ ਵੀ ਜਾਣੂ ਕਰਵਾਇਆ ਹੈ।
ਸਲਾਹਕਾਰ ਜੋਡੀ ਥਾਮਸ ਨੇ ਯੂਕੇ ਸਰਕਾਰ ਨੂੰ ਸੂਚਿਤ ਕੀਤਾ ਹੈ ਕਿ ਭਾਰਤ ਨਾਲ ਕੈਨੇਡਾ ਦੇ ਸਬੰਧ ਹੁਣ ਵਿਗੜਨ ਵਾਲੇ ਹਨ ਕਿਉਂਕਿ ਕੈਨੇਡਾ ਕੋਲ ਭਾਰਤ ਸਰਕਾਰ ਨੂੰ ਹਰਦੀਪ ਸਿੰਘ ਨਿੱਝਰ ਦੀ ਮੌਤ ਨਾਲ ਜੋੜਨ ਵਾਲੇ ਭਰੋਸੇਯੋਗ ਸਬੂਤ ਹਨ।
ਇਹ ਵੀ ਪੜ੍ਹੋ: India-Canada Relations: 'ਭਾਰਤ ਨਾਲ ਕੈਨੇਡਾ ਦੇ ਸਬੰਧ ਹੁਣ ਵਿਗੜਨ ਵਾਲੇ ਹਨ', ਕੈਨੇਡਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਦਾ ਵੱਡਾ ਬਿਆਨ
ਇਹ ਵੀ ਪੜ੍ਹੋ: Hardeep Singh Nijjar: ਜਾਣੋ ਕੌਣ ਸੀ ਹਰਦੀਪ ਸਿੰਘ ਨਿੱਝਰ? ਜਿਸ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਖੜਕੀ