India-Canada News: ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਕੈਨੇਡਾ ਵੱਲੋਂ ਅਜੇ ਤੱਕ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਹੈ ਤੇ ਉਨ੍ਹਾਂ ਨੇ ਕੈਨੇਡਾ ਨੂੰ ਪੁਖਤਾ ਜਾਣਕਾਰੀ ਦੇਣ ਲਈ ਕਿਹਾ ਹੈ।
Trending Photos
India-Canada News: ਭਾਰਤ ਅਤੇ ਕੈਨੇਡਾ ਵਿਚਾਲੇ ਵਧ ਰਹੇ ਤਣਾਅ ਦੇ ਮੱਦੇਨਜ਼ਰ ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਕਾਨਫਰੰਸ ਕੀਤੀ ਗਈ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਕੈਨੇਡਾ ਵੱਲੋਂ ਅਜੇ ਤੱਕ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਹੈ ਤੇ ਉਨ੍ਹਾਂ ਨੇ ਕੈਨੇਡਾ ਨੂੰ ਪੁਖਤਾ ਜਾਣਕਾਰੀ ਦੇਣ ਲਈ ਕਿਹਾ ਹੈ। ਇਸ ਦੇ ਉਲਟ ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਕੈਨੇਡਾ ਵਿੱਚ ਰਹਿ ਰਹੇ ਅੱਤਵਾਦੀਆਂ ਬਾਰੇ ਕਈ ਵਾਰ ਜਾਣਕਾਰੀ ਦਿੱਤੀ ਗਈ ਹੈ।
ਹਰਦੀਪ ਸਿੰਘ ਨਿੱਝਰ ਬਾਰੇ ਭਾਰਤ ਵੱਲੋਂ ਕਈ ਬਾਰੇ ਕੈਨੇਡਾ ਨੂੰ ਜਾਣਕਾਰੀ ਦਿੱਤੀ ਗਈ ਸੀ। ਉਨ੍ਹਾਂ ਨੇ ਕਿਹਾ ਕੈਨੇਡਾ ਨੇ ਨਿੱਝਰ ਸਬੰਧੀ ਉਨ੍ਹਾਂ ਨਾਲ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ। ਉਨ੍ਹਾਂ ਨੇ ਕਿਹਾ ਕਿ ਕੈਨੇਡਾ ਵੱਲੋਂ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ। ਉਨ੍ਹਾਂ ਨੇ ਕਿਹਾ ਕਿ ਕੈਨੇਡਾ ਖ਼ਾਲਿਸਤਾਨੀਆਂ ਦਾ ਪਨਾਹਗਾਹ ਬਣ ਗਿਆ ਹੈ। ਉਨ੍ਹਾਂ ਨੇ ਖ਼ਾਲਿਸਤਾਨੀਆਂ ਨੂੰ ਪਾਕਿਸਤਾਨ ਫੰਡਿੰਗ ਕਰ ਰਿਹਾ ਹੈ।
ਕੈਨੇਡਾ ਵਿੱਚ ਵੀਜ਼ਾ ਸੇਵਾਵਾਂ ਬੰਦ ਕਰਨ ਦੇ ਫੈਸਲੇ 'ਤੇ ਅਰਿੰਦਮ ਬਾਗਚੀ ਨੇ ਕਿਹਾ, "ਤੁਸੀਂ ਸਾਰੇ ਕੈਨੇਡਾ ਵਿੱਚ ਹਾਈ ਕਮਿਸ਼ਨਾਂ ਅਤੇ ਸਫਾਰਤਖਾਨਿਆਂ ਨੂੰ ਖ਼ਤਰਿਆਂ ਤੇ ਸੁਰੱਖਿਆ ਖਤਰਿਆਂ ਤੋਂ ਜਾਣੂ ਹੋ। ਇਸ ਨਾਲ ਉਨ੍ਹਾਂ ਦੇ ਕੰਮਕਾਜ ਵਿੱਚ ਵਿਘਨ ਪਿਆ ਹੈ। ਇਸ ਲਈ ਸਾਡੇ ਹਾਈ ਕਮਿਸ਼ਨ ਅਤੇ ਸਫਾਰਤਖਾਨੇ ਆਰਜ਼ੀ ਤੌਰ 'ਤੇ ਬੰਦ ਕੀਤੇ ਗਏ ਹਨ।" ਸਹੀ ਢੰਗ ਨਾਲ ਕੰਮ ਕਰਨ ਵਿੱਚ ਅਸਮਰੱਥ। ਅਸੀਂ ਨਿਯਮਿਤ ਤੌਰ 'ਤੇ ਇਸਦੀ ਸਮੀਖਿਆ ਕਰਾਂਗੇ।
ਇਹ ਵੀ ਪੜ੍ਹੋ : India-Canada news: ਕੈਨੇਡਾ ਤੋਂ ਭਾਰਤ ਆਉਣ ਵਾਲਿਆਂ ਨੂੰ ਨਹੀਂ ਮਿਲੇਗਾ ਵੀਜ਼ਾ, ਭਾਰਤ ਸਕਰਾਰ ਨੇ ਲਗਾਈ ਰੋਕ
ਉਨ੍ਹਾਂ ਨੇ ਕਿਹਾ ਕਿ ਕੈਨੇਡਾ ਦਾ ਬਿਆਨ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਨੇ ਕਿਹਾ ਕਿ ਕੈਨੇਡਾ ਵਿੱਚ ਭਾਰਤੀ ਅਧਿਕਾਰੀਆਂ ਨੂੰ ਖ਼ਤਰਾ ਹੈ। ਜ਼ੀ ਨਿਊਜ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਸਫਾਰਤਖਾਨੇ ਦੀ ਸੁਰੱਖਿਆ ਦੇ ਮੱਦੇਨਜ਼ਰ ਫਿਲਹਾਲ ਵੀਜ਼ਾ ਸੇਵਾਵਾਂ ਮੁਅੱਤਲ ਹਨ। ਕੈਨੇਡਾ ਦੇ ਸਫਾਰਤਖਾਨੇ ਦਾ ਸਟਾਫ ਘੱਟ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਕੈਨੇਡਾ ਵਿੱਚ ਰਹਿੰਦੇ ਵਿਦਿਆਰਥੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : Canada News: 'ਗੁਰਪਤਵੰਤ ਸਿੰਘ ਪੰਨੂ ਨੇ ਹਿੰਦੂ-ਕੈਨੇਡੀਅਨਾਂ ਨੂੰ ਕੈਨੇਡਾ ਛੱਡ ਕੇ ਭਾਰਤ ਜਾਣ ਲਈ ਕਿਹਾ', ਕੈਨੇਡੀਅਨ ਐਮਪੀ ਚੰਦਰ ਆਰੀਆ ਦਾ ਬਿਆਨ