Canada E-visa service: ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਹੁਣ ਮੁੜ ਤੋਂ ਸੁਖਾਵੇਂ ਨਜ਼ਰ ਆ ਰਹੇ ਹਨ। ਕੈਨੇਡਾ 'ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਮਾਰੇ ਜਾਣ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਤਣਾਅ (ਇੰਡੀਆ ਕੈਨੇਡਾ ਈ ਵੀਜ਼ਾ ਸਰਵਿਸ ਰੈਜ਼ਿਊਮੇ) ਕਾਫੀ ਵੱਧ ਗਿਆ ਸੀ ਜਿਸ ਤੋਂ ਬਾਅਦ ਭਾਰਤ ਨੇ ਕੈਨੇਡਾਂ ਦੇ ਲੋਕਾਂ ਲਈ ਈ-ਵੀਜ਼ਾ ਸੇਵਾ (Canada E-visa service) ਮੁਅੱਤਲ ਕਰ ਦਿੱਤੀ ਸੀ ਪਰ ਕੂਟਨੀਤਕ ਵਿਵਾਦ ਦੇ ਵਿਚਕਾਰ ਦੋ ਮਹੀਨਿਆਂ ਦੇ ਵਿਰਾਮ ਤੋਂ ਬਾਅਦ, ਭਾਰਤ ਨੇ ਕੈਨੇਡੀਅਨਾਂ ਲਈ ਈ-ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ, ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਹੈ।


COMMERCIAL BREAK
SCROLL TO CONTINUE READING

ਭਾਰਤ ਨੇ ਲਗਭਗ ਦੋ ਮਹੀਨਿਆਂ ਦੇ ਵਿਰਾਮ ਤੋਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਇਲੈਕਟ੍ਰਾਨਿਕ ਵੀਜ਼ਾ (Canada E-visa service)  ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਕੂਟਨੀਤਕ ਵਿਵਾਦ ਦਰਮਿਆਨ 21 ਸਤੰਬਰ ਨੂੰ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਸਨ।


ਇਹ ਵੀ ਪੜ੍ਹੋ: Punjab latest Video: CM ਭਗਵੰਤ ਮਾਨ ਦੀ ਮਾਤਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ, ਵੇਖੋ ਵੀਡੀਓ 

ਦਰਅਸਲ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨੇ ਸੰਸਦ ਵਿੱਚ ਕਿਹਾ ਸੀ ਕਿ ਜੂਨ ਵਿੱਚ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਗੁਰਦੁਆਰੇ ਦੇ ਬਾਹਰ ਕੈਨੇਡੀਅਨ ਨਾਗਰਿਕ ਨਿੱਝਰ ਦਾ ਕਤਲ ਭਾਰਤੀ ਏਜੰਟਾਂ ਵੱਲੋਂ ਕੀਤਾ ਗਿਆ ਸੀ। ਇਸ ਤੋਂ ਬਾਅਦ 21 ਸਤੰਬਰ ਨੂੰ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾ (Canada E-visa service)  'ਤੇ ਪਾਬੰਦੀ ਲਗਾ ਦਿੱਤੀ ਸੀ। ਦਰਅਸਲ ਕੈਨੇਡਾ ਨੇ ਸਤੰਬਰ 'ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਦੋਸ਼ ਭਾਰਤੀ ਏਜੰਟਾਂ 'ਤੇ ਲਾਇਆ ਸੀ। ਇਸ ਕਾਰਨ ਦੋਹਾਂ ਦੇਸ਼ਾਂ ਦੇ ਸਬੰਧ ਕਾਫੀ ਵਿਗੜ ਗਏ ਸੀ।


ਵਿਦੇਸ਼ ਮੰਤਰਾਲੇ ਨੇ ਕਿਹਾ ਸੀ, ਕੈਨੇਡਾ ਵੀਜ਼ਾ (Canada E-visa service)  ਦੇਣ ਵਿੱਚ ਵਿਤਕਰਾ ਕਰਦਾ ਹੈ। ਵੀਜ਼ਾ ਸੇਵਾ ਬੰਦ ਕਰਨ ਦਾ ਮਕਸਦ ਕੈਨੇਡੀਅਨ ਨਾਗਰਿਕਾਂ ਨੂੰ ਭਾਰਤ ਆਉਣ ਤੋਂ ਰੋਕਣਾ ਨਹੀਂ ਹੈ ਜਿਨ੍ਹਾਂ ਕੋਲ ਵੀਜ਼ਾ ਹੈ, ਉਹ ਆ ਸਕਦੇ ਹਨ, ਪਰ ਸੁਰੱਖਿਆ ਕਾਰਨਾਂ ਕਰਕੇ ਇਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। 


ਇਹ ਵੀ ਪੜ੍ਹੋ: Manish Sisodia News: ਮਨੀਸ਼ ਸਿਸੋਦੀਆ ਅਦਾਲਤ 'ਚ ਪੇਸ਼; ਸੀਬੀਆਈ ਨੇ ਟਰਾਇਲ 'ਚ ਦੇਰੀ ਲਈ ਮੁਲਜ਼ਮਾਂ ਨੂੰ ਠਹਿਰਾਇਆ ਜ਼ਿੰਮੇਵਾਰ