British MP Tanmanjeet Singh Dhesi on India-Canada Relations news: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਸਮਰਥਕ ਹਾਰਦੀਪ ਸਿੰਘ ਨਿੱਜਰ ਦੀ ਹੱਤਿਆ ਦੇ ਮਾਮਲੇ 'ਚ ਭਾਰਤ 'ਤੇ ਲਾਏ ਗਏ ਦੋਸ਼ਾਂ ਤੋਂ ਬਾਅਦ ਦੋਵੇਂ ਦੇਸ਼ਾਂ ਵਿਚਕਾਰ ਵਿਵਾਦ ਵਧਦਾ ਜਾ ਰਿਹਾ ਹੈ। ਇਸ ਦੌਰਾਨ ਯੂਕੇ, ਆਸਟ੍ਰੇਲੀਆ ਅਤੇ ਅਮਰੀਕਾ ਵੱਲੋਂ ਇਸ ਮਾਮਲੇ 'ਤੇ ਕੋਈ ਠੋਸ ਪ੍ਰਤੀਕ੍ਰਿਆ ਨਹੀਂ ਦਿੱਤੀ ਗਈ ਹੈ।  


COMMERCIAL BREAK
SCROLL TO CONTINUE READING

ਅਜਿਹੇ 'ਚ ਬ੍ਰਿਟਿਸ਼ ਸਾਂਸਦ ਤਨਮਨਜੀਤ ਸਿੰਘ ਢੇਸੀ ਨੇ ਇਸ ਮਾਮਲੇ 'ਤੇ ਆਪਣੀ ਪ੍ਰਤੀਕ੍ਰਿਆ ਦਿੱਤੀ ਹੈ ਅਤੇ ਕਿਹਾ ਕਿ ਉਹ ਨੇੜਲੇ ਸਹਿਯੋਗੀਆਂ ਨਾਲ ਕੰਮ ਕਰ ਰਹੇ ਹਨ। 


ਬ੍ਰਿਟਿਸ਼ ਸਾਂਸਦ ਤਨਮਨਜੀਤ ਸਿੰਘ ਢੇਸੀ ਨੇ ਟਵੀਟ 'ਚ ਕਿਹਾ, "ਕੈਨੇਡਾ ਤੋਂ ਚਿੰਤਾਜਨਕ ਰਿਪੋਰਟਾਂ ਸਾਮਹਮਨੇ ਆ ਰਹੀਆਂ ਹਨ। ਸਲੋਹ ਅਤੇ ਇਸ ਤੋਂ ਬਾਹਰ ਦੇ ਬਹੁਤ ਸਾਰੇ ਸਿੱਖਾਂ ਨੇ ਮੇਰੇ ਨਾਲ ਚਿੰਤਤ, ਗੁੱਸੇ ਜਾਂ ਡਰੇ ਹੋਏ ਸੰਪਰਕ ਕੀਤਾ ਹੈ। ਜਿੱਥੇ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਕਿ ਉਹ ਨੇੜਲੇ ਸਹਿਯੋਗੀਆਂ ਨਾਲ ਕੰਮ ਕਰ ਰਹੇ ਹਨ, ਉੱਥੇ ਅਸੀਂ ਨਿਆਂ ਪ੍ਰਦਾਨ ਕਰਨਾ ਯਕੀਨੀ ਬਣਾਉਣ ਲਈ ਯੂਕੇ ਸਰਕਾਰ ਦੇ ਸੰਪਰਕ ਵਿੱਚ ਹਾਂ।"


ਬੀਤੇ ਦਿਨੀਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ 'ਤੇ ਇਲਜ਼ਾਮ ਲਗਾਉਣ ਤੋਂ ਬਾਅਦ ਇੱਕ ਹੋਰ ਬਿਆਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ "ਭਾਰਤ ਸਰਕਾਰ ਨੂੰ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਅਸੀਂ ਭੜਕਾਉਣ ਜਾਂ ਇਸ ਮਾਮਲੇ ਨੂੰ ਵਧਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ ਹਾਂ, ਅਸੀਂ ਸਿਰਫ਼ ਤੱਥਾਂ ਨੂੰ ਬਿਆਨ ਕਰ ਰਹੇ ਹਾਂ ਜਿਵੇਂ ਕਿ ਅਸੀਂ ਉਨ੍ਹਾਂ ਨੂੰ ਸਮਝਦੇ ਹਾਂ ਅਤੇ ਅਸੀਂ ਭਾਰਤ ਸਰਕਾਰ ਨਾਲ ਕੰਮ ਕਰਨਾ ਚਾਹੁੰਦੇ ਹਾਂ।"


ਉਨ੍ਹਾਂ ਇਹ ਵੀ ਕਿਹਾ ਸੀ ਕਿ "ਇਹ ਬਹੁਤ ਗੰਭੀਰ ਹੈ, ਅਤੇ ਅੰਤਰਰਾਸ਼ਟਰੀ ਕਾਨੂੰਨ ਵਿੱਚ ਇਸ ਦੇ ਦੂਰਗਾਮੀ ਨਤੀਜੇ ਹਨ ਅਤੇ ਅਸੀਂ ਇਸ ਮਾਮਲੇ ਨੂੰ ਕਾਫੀ ਸ਼ਾਂਤੀ ਨਾਲ ਦੇਖ ਰਹੇ ਹਾਂ। ਅਸੀਂ ਆਪਣੇ ਲੋਕਤੰਤਰੀ ਸਿਧਾਂਤਾਂ ਅਤੇ ਕਦਰਾਂ-ਕੀਮਤਾਂ 'ਤੇ ਆਧਾਰਿਤ ਰਹਿਣ ਜਾ ਰਹੇ ਹਾਂ।"


ਦੂਜੇ ਪਾਸੇ ਕੈਨੇਡਾ ਦੇ ਵਿਰੋਧੀ ਧਿਰ ਦੇ ਨੇਤਾ ਪੀਅਰੇ ਪੋਇਲੀਵਰ ਨੇ ਵੀ ਬਿਆਨ ਵਿੱਚ ਕਿਹਾ ਹੈ ਕਿ ਉਨ੍ਹਾਂ (ਜਸਟਿਨ ਟਰੂਡੋ) ਨੂੰ ਸਾਰੇ ਤੱਥਾਂ ਨਾਲ ਸਾਫ਼-ਸਾਫ਼ ਸਾਹਮਣੇ ਆਉਣਾ ਚਾਹੀਦਾ ਹੈ ਅਤੇ "ਸਾਨੂੰ ਸਾਰੇ ਸੰਭਵ ਸਬੂਤ ਜਾਣਨ ਦੀ ਲੋੜ ਹੈ ਤਾਂ ਜੋ ਕੈਨੇਡੀਅਨ ਇਸ ਬਾਰੇ ਫੈਸਲਾ ਕਰ ਸਕਣ।"


ਇਹ ਵੀ ਪੜ੍ਹੋ: India-Canada Relations: ਭਾਰਤ ਤੇ ਕੈਨੇਡਾ ਵਿਚਾਲੇ ਚੱਲ ਰਹੇ ਵਿਵਾਦ 'ਤੇ ਹੁਣ ਆਸਟ੍ਰੇਲੀਆ ਨੇ ਵੀ ਦਿੱਤੀ ਪ੍ਰਤੀਕ੍ਰਿਆ 


ਇਹ ਵੀ ਪੜ੍ਹੋ: UK on India-Canada Relations: ਭਾਰਤ ਤੇ ਕੈਨੇਡਾ ਵਿਚਾਲੇ ਚੱਲ ਰਹੇ ਵਿਵਾਦ ਦੌਰਾਨ ਸਾਹਮਣੇ ਆਇਆ ਯੂਕੇ ਦੇ ਵਿਦੇਸ਼ ਸਕੱਤਰ ਦਾ ਵੱਡਾ ਬਿਆਨ