India vs Canada on Hardeep Singh Nijjar murder news in Punjabi: ਕੈਨੇਡਾ ਵੱਲੋਂ ਭਾਰਤੀ ਡਿਪਲੋਮੈਟ ਪਵਨ ਕੁਮਾਰ ਰਾਏ ਨੂੰ ਕੱਢਣ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਵੀ ਵੱਡੀ ਕਾਰਵਾਈ ਕੀਤੀ ਗਈ ਹੈ ਅਤੇ ਇਸਦੇ ਤਹਿਤ ਕੈਨੇਡੀਅਨ ਕੂਟਨੀਤਕ Olivier Sylvestre ਨੂੰ ਹਟਾ ਦਿੱਤਾ ਗਿਆ ਹੈ ਅਤੇ ਉਸਨੂੰ 5 ਦਿਨਾਂ 'ਚ ਭਾਰਤ ਛੱਡਣ ਦੇ ਨਿਰਦੇਸ਼ ਦਿੱਤੇ ਗਏ ਹਨ।  


COMMERCIAL BREAK
SCROLL TO CONTINUE READING

ਦੱਸ ਦਈਏ ਕਿ ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਗਿਆ ਸੀ ਅਤੇ ਭਾਰਤ ਵਿੱਚ ਸਥਿਤ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦੇ ਭਾਰਤ ਸਰਕਾਰ ਦੇ ਫੈਸਲੇ ਦੀ ਜਾਣਕਾਰੀ ਦਿੱਤੀ। ਸਬੰਧਤ ਡਿਪਲੋਮੈਟ ਨੂੰ ਅਗਲੇ ਪੰਜ ਦਿਨਾਂ ਵਿੱਚ ਭਾਰਤ ਛੱਡਣ ਲਈ ਕਿਹਾ ਗਿਆ ਹੈ। 


ਇਹ ਫੈਸਲਾ ਭਾਰਤ ਸਰਕਾਰ ਦੀ ਅੰਦਰੂਨੀ ਮਾਮਲਿਆਂ ਵਿੱਚ ਕੈਨੇਡੀਅਨ ਡਿਪਲੋਮੈਟਾਂ ਦੀ ਦਖਲਅੰਦਾਜ਼ੀ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ 'ਤੇ ਭਾਰਤ ਸਰਕਾਰ ਦੀ ਵਧ ਰਹੀ ਚਿੰਤਾ ਨੂੰ ਦਰਸਾਉਂਦਾ ਹੈ।


ਇਸਦੇ ਨਾਲ ਹੀ ਕੈਨੇਡੀਅਨ ਰਾਜਦੂਤ ਨੂੰ ਹੁਣ ਇਸ ਸਾਲ ਦਿੱਲੀ ਵਿੱਚ ਪਾਕਿਸਤਾਨੀ ਡਿਪਲੋਮੈਟਾਂ ਨਾਲੋਂ ਵੱਧ ਵਾਰ ਤਲਬ ਕੀਤਾ ਗਿਆ ਹੈ। ਕੈਨੇਡੀਅਨ ਹਾਈ ਕਮਿਸ਼ਨਰ ਨੂੰ ਪਹਿਲਾਂ ਜੁਲਾਈ 2023, ਮਾਰਚ 2023, ਅਤੇ ਦਸੰਬਰ 2020 ਵਿੱਚ ਤਲਬ ਕੀਤਾ ਗਿਆ ਸੀ। 


ਦੱਸ ਦਈਏ ਕਿ ਇੱਕ ਸਰਕਾਰੀ ਸਰੋਤ ਨੇ ਜ਼ੀ ਨਿਊਜ਼ ਨੂੰ ਦੱਸਿਆ ਕਿ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੋਡੀ ਥਾਮਸ ਚੁੱਪਚਾਪ ਲੰਡਨ, ਯੂ.ਕੇ. ਲਈ ਰਵਾਨਾ ਹੋ ਗਏ ਹਨ। ਸੂਤਰ ਨੇ ਕਿਹਾ ਕਿ ਉਸਨੇ ਯੂਕੇ ਸਰਕਾਰ ਨੂੰ ਸੂਚਿਤ ਕੀਤਾ ਕਿ ਭਾਰਤ ਨਾਲ ਕੈਨੇਡਾ ਦੇ ਸਬੰਧ ਹੁਣ ਵਿਗੜਨ ਵਾਲੇ ਹਨ ਕਿਉਂਕਿ ਕੈਨੇਡਾ ਕੋਲ ਭਾਰਤ ਸਰਕਾਰ ਨੂੰ ਨਿੱਝਰ ਦੀ ਮੌਤ ਨਾਲ ਜੋੜਨ ਵਾਲੇ ਭਰੋਸੇਯੋਗ ਸਬੂਤ ਹਨ। ਟਰੂਡੋ ਨੇ ਇਸ ਘਟਨਾਕ੍ਰਮ ਬਾਰੇ ਕੈਨੇਡੀਅਨਾਂ ਨੂੰ ਦੱਸਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਨਿੱਜੀ ਤੌਰ 'ਤੇ ਵੀ ਜਾਣੂ ਕਰਵਾਇਆ।


ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਭਾਰਤ 'ਤੇ ਲਾਇਆ ਵੱਡਾ ਦੋਸ਼ 


ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਾਲ ਹੀ ਵਿੱਚ ਸੰਸਦ ਵਿੱਚ ਵਿਆਂ ਦਿੱਤਾ ਕਿ ਕੈਨੇਡਾ ਵਿੱਚ ਸਿੱਖ ਕਾਰਕੁਨ ਦੀ ਹੋਈ ਹੱਤਿਆ ਵਿੱਚ ਭਾਰਤ ਸਰਕਾਰ ਦੇ ਸਬੰਧ ਹੋ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ 'ਚ ਕੈਨੇਡਾ ਵੱਲੋਂ ਜਾਂਚ ਕੀਤੀ ਜਾ ਰਹੀ ਹੈ। 


ਭਾਰਤੀ ਡਿਪਲੋਮੈਟ ਨੂੰ ਕੈਨੇਡਾ ਨੇ ਕੱਢਿਆ ਬਾਹਰ 


ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਦੱਸਿਆ ਕਿ ਕੈਨੇਡਾ 'ਚ ਭਾਰਤੀ ਖੁਫੀਆ ਏਜੰਸੀ ਦੇ ਮੁਖੀ ਨੂੰ ਇਸ ਦੇ ਨਤੀਜੇ ਵਜੋਂ ਕੱਢ ਦਿੱਤਾ ਗਿਆ ਹੈ। ਉਸਨੇ ਇਹ ਵੀ ਕਿਹਾ, ਕਿ ਜੇਕਰ ਇਹ ਸੱਚ ਸਾਬਿਤ ਹੁੰਦਾ ਹੈ ਤਾਂ ਇਹ ਸਾਡੀ ਸਭ ਤੋਂ ਬੁਨਿਆਦੀ ਨਿਯਮ ਦੀ ਉਲੰਘਣਾ ਹੋਵੇਗੀ ਕਿ ਦੇਸ਼ ਇੱਕ ਦੂਜੇ ਨਾਲ ਕਿਵੇਂ ਪੇਸ਼ ਆਉਂਦੇ ਹਨ। 


ਭਾਰਤ ਨੇ ਕੈਨੇਡਾ ਦੇ ਦੋਸ਼ਾਂ ਨੂੰ ਕੀਤਾ ਰੱਦ


ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਅਤੇ ਭਾਰਤੀ ਡਿਪਲੋਮੈਟ ਪਵਨ ਕੁਮਾਰ ਰਾਏ ਨੂੰ ਕੈਨੇਡਾ ਵੱਲੋਂ ਕੱਢੇ ਜਾਣ ਤੋਂ ਬਾਅਦ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਕਿ ''ਭਾਰਤ ਕੈਨੇਡਾ ਦੇ ਦੋਸ਼ਾਂ ਨੂੰ ਰੱਦ ਕਰਦਾ ਹੈ।'' ਉਨ੍ਹਾਂ ਸਪਸ਼ਟ ਕੀਤਾ ਕਿ ਕੈਨੇਡਾ ਵਿੱਚ ਹਿੰਸਾ ਦੀ ਕਿਸੇ ਵੀ ਕਾਰਵਾਈ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਦੇ ਦੋਸ਼ ਬੇਬੁਨਿਆਦ ਅਤੇ ਪ੍ਰੇਰਿਤ ਹਨ ਅਤੇ ਇਸ ਤਰ੍ਹਾਂ ਦੇ ਦੋਸ਼ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਸਾਡੇ ਪ੍ਰਧਾਨ ਮੰਤਰੀ 'ਤੇ ਲਾਏ ਸਨ, ਜਿਨ੍ਹਾਂ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਜਾਂਦਾ ਹੈ। 


ਇਹ ਵੀ ਪੜ੍ਹੋ: Canada News: ਕੈਨੇਡਾ ਨੇ ਸਿੱਖ ਕਾਰਕੁਨ ਦੀ ਹੱਤਿਆ 'ਚ ਭਾਰਤ 'ਤੇ ਜਤਾਇਆ ਸ਼ੱਕ, ਭਾਰਤ ਨੇ ਕੈਨੇਡਾ ਦੇ ਦੋਸ਼ਾਂ ਨੂੰ ਕੀਤਾ ਰੱਦ 


ਇਹ ਵੀ ਪੜ੍ਹੋ: Canada News: ਕੈਨੇਡਾ ਨੇ ਸਿੱਖ ਕਾਰਕੁਨ ਦੀ ਹੱਤਿਆ 'ਚ ਭਾਰਤ ਦੇ ਸੰਭਾਵੀ ਸਬੰਧ ਦੀ ਜਾਂਚ ਦੇ ਤਹਿਤ ਭਾਰਤੀ ਡਿਪਲੋਮੈਟ ਨੂੰ ਕੱਢਿਆ