Iran News: ਪਾਕਿਸਤਾਨ `ਚ ਈਰਾਨ ਦਾ ਹਵਾਈ ਹਮਲਾ- ਬਲੋਚਿਸਤਾਨ `ਚ ਅੱਤਵਾਦੀ ਸੰਗਠਨ `ਤੇ ਮਿਜ਼ਾਈਲ-ਡਰੋਨ ਹਮਲਾ, ਜਾਣੋ ਹਾਲਾਤ
Iran/Pakistan News: ਪਾਕਿਸਤਾਨੀ ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਈਰਾਨ ਨੇ ਅੰਤਰਰਾਸ਼ਟਰੀ ਸਰਹੱਦ ਦੇ ਕਰੀਬ 50 ਕਿਲੋਮੀਟਰ ਅੰਦਰ ਵੜ ਕੇ ਕਾਰਵਾਈ ਕੀਤੀ। ਉਨ੍ਹਾਂ ਨੇ ਬਲੋਚਿਸਤਾਨ ਦੇ ਪੰਜਗੁਰ ਜ਼ਿਲ੍ਹੇ ਵਿੱਚ ਇੱਕ ਮਸਜਿਦ ਨੂੰ ਵੀ ਤਬਾਹ ਕਰ ਦਿੱਤਾ।
Iran/Pakistan News: ਈਰਾਨ ਦੀ ਫੌਜ ਨੇ ਬੀਤੇ ਦਿਨੀ ਪਾਕਿਸਤਾਨ ਵਿਚ ਬਲੋਚ ਅੱਤਵਾਦੀ ਸਮੂਹ ਜੈਸ਼ ਅਲ-ਅਦਲ ਦੇ ਦੋ ਵੱਡੇ ਟਿਕਾਣਿਆਂ 'ਤੇ ਹਵਾਈ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਇਸ ਤੋਂ ਬਾਅਦ ਇਰਾਕ ਅਤੇ ਸੀਰੀਆ ਵਿਚ ਹਵਾਈ ਹਮਲਿਆਂ ਤੋਂ ਇਕ ਦਿਨ ਬਾਅਦ ਈਰਾਨ ਦੇ ਰੈਵੋਲਿਊਸ਼ਨਰੀ ਗਾਰਡਜ਼ ਨੇ ਪਾਕਿਸਤਾਨ ਵਿਚ ਦਾਖਲ ਹੋ ਕੇ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਨੇ ਦੱਸਿਆ ਕਿ ਬਲੋਚ ਅੱਤਵਾਦੀ ਸਮੂਹ ਦੇ ਦੋ ਪ੍ਰਮੁੱਖ ਹੈੱਡਕੁਆਰਟਰ (ਬੇਸ) 'ਤੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਹਮਲਾ ਕੀਤਾ ਗਿਆ ਅਤੇ ਤਬਾਹ ਕਰ ਦਿੱਤਾ ਗਿਆ।
ਦੂਜੇ ਪਾਸੇ ਪਾਕਿਸਤਾਨ ਨੇ ਦਾਅਵਾ ਕੀਤਾ ਹੈ ਕਿ ਈਰਾਨ ਦੇ ਇਸ ਹਮਲੇ 'ਚ ਦੋ ਮਾਸੂਮ ਬੱਚੇ ਮਾਰੇ ਗਏ, ਜਦਕਿ ਤਿੰਨ ਲੜਕੀਆਂ ਜ਼ਖਮੀ ਹੋ ਗਈਆਂ। ਇਸ ਦੇ ਨਾਲ ਹੀ ਹੁਣ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇਹਨਾਂ ਹਮਲਿਆਂ ਦੀ ਕੜੀ ਨਿੰਦਾ ਕਰਦੇ ਕਿਹਾ ਕਿ ਪਾਕਿਸਤਾਨ ਈਰਾਨ ਦੁਆਰਾ ਆਪਣੇ ਹਵਾਈ ਖੇਤਰ ਦੀ ਉਲੰਘਣਾ ਦੀ ਸਖ਼ਤ ਨਿੰਦਾ ਕਰਦਾ ਹੈ, ਜਿਸ ਵਿੱਚ ਦੋ ਮਾਸੂਮ ਬੱਚੇ ਮਾਰੇ ਗਏ ਸਨ, ਜਦੋਂ ਕਿ ਤਿੰਨ ਲੜਕੀਆਂ ਜ਼ਖਮੀ ਹੋ ਗਈਆਂ ਸਨ।
ਇਹ ਵੀ ਪੜ੍ਹੋ: Bikram Singh Majithia News: ਡਰੱਗ ਮਾਮਲੇ 'ਚ ਨਵੀਂ ਬਣੀ ਸਿੱਟ ਨੇ ਬਿਕਰਮ ਮਜੀਠੀਆ ਤੋਂ ਪੁੱਛਗਿੱਛ ਕੀਤੀ
ਬਿਆਨ ਵਿਚ ਕਿਹਾ ਗਿਆ ਹੈ ਕਿ ਇਹ ਪਾਕਿਸਤਾਨ ਦੀ ਪ੍ਰਭੂਸੱਤਾ ਦੀ ਉਲੰਘਣਾ ਹੈ, ਜੋ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ ਅਤੇ ਇਸ ਦੇ ਗੰਭੀਰ ਨਤੀਜੇ ਨਿਕਲ ਸਕਦੇ ਹਨ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਨੇ ਹਮੇਸ਼ਾ ਕਿਹਾ ਹੈ ਕਿ ਅੱਤਵਾਦ ਖੇਤਰ ਦੇ ਸਾਰੇ ਦੇਸ਼ਾਂ ਲਈ ਸਾਂਝਾ ਖ਼ਤਰਾ ਹੈ, ਜਿਸ ਲਈ ਤਾਲਮੇਲ ਕਾਰਵਾਈ ਦੀ ਲੋੜ ਹੈ। ਅਜਿਹੀ ਇਕਪਾਸੜ ਕਾਰਵਾਈ ਚੰਗੇ ਗੁਆਂਢੀ ਸਬੰਧਾਂ ਦੇ ਅਨੁਕੂਲ ਨਹੀਂ ਹੈ। ਅਜਿਹੀਆਂ ਕਾਰਵਾਈਆਂ ਦੁਵੱਲੇ ਸਬੰਧਾਂ ਅਤੇ ਵਿਸ਼ਵਾਸ ਨੂੰ ਗੰਭੀਰਤਾ ਨਾਲ ਕਮਜ਼ੋਰ ਕਰ ਸਕਦੀਆਂ ਹਨ।
ਕੀ ਕਾਰਨ ਹੈ ਹਮਲੇ ਦਾ ?
ਈਰਾਨ ਇੱਕ ਸ਼ੀਆ ਬਹੁਗਿਣਤੀ ਵਾਲਾ ਦੇਸ਼ ਹੈ, ਜਦੋਂ ਕਿ ਪਾਕਿਸਤਾਨ ਵਿੱਚ ਲਗਭਗ 95% ਲੋਕ ਸੁੰਨੀ ਹਨ। ਪਾਕਿਸਤਾਨ ਦੇ ਸੁੰਨੀ ਸੰਗਠਨ ਈਰਾਨ ਦਾ ਵਿਰੋਧ ਕਰਦੇ ਰਹੇ ਹਨ। ਇਸ ਤੋਂ ਇਲਾਵਾ ਬਲੋਚਿਸਤਾਨ ਦਾ ਜੈਸ਼-ਅਲ-ਅਦਲ ਅੱਤਵਾਦੀ ਸੰਗਠਨ ਈਰਾਨ ਦੀ ਸਰਹੱਦ 'ਚ ਦਾਖਲ ਹੋ ਕੇ ਕਈ ਵਾਰ ਉੱਥੇ ਦੀ ਫੌਜ 'ਤੇ ਹਮਲੇ ਕਰ ਰਿਹਾ ਹੈ। ਈਰਾਨ ਦੀ ਫੌਜ ਨੂੰ ਰੈਵੋਲਿਊਸ਼ਨਰੀ ਗਾਰਡ ਕਿਹਾ ਜਾਂਦਾ ਹੈ। ਈਰਾਨ ਸਰਕਾਰ ਨੇ ਕਈ ਵਾਰ ਪਾਕਿਸਤਾਨ ਨੂੰ ਅੱਤਵਾਦੀ ਸੰਗਠਨਾਂ ਨੂੰ ਕਾਬੂ ਕਰਨ ਦੀ ਚਿਤਾਵਨੀ ਦਿੱਤੀ ਹੈ।