Punjabi Youth Death News: ਇੰਗਲੈਂਡ ਦੇ ਲੰਡਨ 'ਚ ਲਾਪਤਾ ਹੋਏ ਜਲੰਧਰ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮਾਡਲ ਟਾਊਨ ਦਾ ਰਹਿਣ ਵਾਲਾ ਗੁਰਸ਼ਮਨ ਸਿੰਘ ਭਾਟੀਆ (23) 15 ਦਸੰਬਰ ਤੋਂ ਲਾਪਤਾ ਸੀ। ਜਿਸ ਤੋਂ ਬਾਅਦ ਪੂਰਾ ਪਰਿਵਾਰ ਸਦਮੇ 'ਚ ਹੈ। ਗੁਰਸ਼ਮਨ ਈਸਟ ਲੰਡਨ ਵਿੱਚ ਪੜ੍ਹਨ ਗਿਆ ਸੀ।


COMMERCIAL BREAK
SCROLL TO CONTINUE READING

ਉਸ ਨੂੰ ਆਖਰੀ ਵਾਰ ਪੂਰਬੀ ਲੰਡਨ ਦੇ ਕੈਨਰੀ ਵਾਰਫ ਵਿਖੇ ਦੇਖਿਆ ਗਿਆ ਸੀ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ 15 ਦਸੰਬਰ ਤੋਂ ਲਾਪਤਾ ਜੀਐਸ ਭਾਟੀਆ ਦੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਸਾਂਝੀ ਕਰਦਿਆਂ ਵਿਦੇਸ਼ ਮੰਤਰਾਲੇ ਤੋਂ ਮਦਦ ਮੰਗੀ ਸੀ। ਸਮੁੰਦਰ ਵਿੱਚ ਡੁੱਬਣ ਨਾਲ ਉਸਦੀ ਮੌਤ ਹੋ ਗਈ। ਕਾਬਿਲੇਗੌਰ ਹੈ ਕਿ ਗੁਰਸ਼ਮਨ ਸਿੰਘ ਭਾਟੀਆ ਦੇ ਲਾਪਤਾ ਹੋਣ ਤੋਂ ਬਾਅਦ ਜਲੰਧਰ ਵਿੱਚ ਪਰਿਵਾਰ ਕਾਫੀ ਚਿੰਤਾ ਵਿੱਚ ਡੁੱਬਿਆ ਹੋਇਆ ਸੀ। ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਭਾਟੀਆ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਵਿਦੇਸ਼ ਮੰਤਰਾਲੇ ਤੋਂ ਦਖ਼ਲ ਦੀ ਮੰਗ ਕੀਤੀ ਸੀ। ਮਨਜਿੰਦਰ ਸਿੰਘ ਸਿਰਸਾ ਨੇ ਭਾਰਤ ਵਿੱਚ ਬਰਤਾਨਵੀ ਹਾਈ ਕਮਿਸ਼ਨ ਨੂੰ ਗੁਰਸ਼ਮਨ ਸਿੰਘ ਦੇ ਸਹੀ ਟਿਕਾਣੇ ਦਾ ਪਤਾ ਲਗਾਉਣ ਅਤੇ ਪਰਿਵਾਰ ਨੂੰ ਸੂਚਿਤ ਕਰਨ ਦੀ ਵੀ ਅਪੀਲ ਕੀਤੀ ਸੀ।


ਗੁਰਸ਼ਮਨ ਭਾਟੀਆ ਲੰਡਨ ਵਿੱਚ ਪੜ੍ਹਾਈ ਕਰਨ ਲਈ ਗਿਆ ਹੋਇਆ ਸੀ ਤੇ ਪਿਛਲੇ ਕਈ ਦਿਨਾਂ ਤੋਂ ਲਾਪਤਾ ਸੀ, ਜਿਸ ਦੀ ਵੱਡੇ ਪੱਧਰ ਉਤੇ ਤਲਾਸ਼ ਜਾਰੀ ਸੀ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਗੁਰਸ਼ਮਨ ਸਿੰਘ ਦਾ ਕਤਲ ਕੀਤਾ ਗਿਆ ਹੈ। ਭਾਟੀਆ ਦੇ ਲਾਪਤਾ ਹੋਣ ਕਾਰਨ ਉਸ ਦਾ ਪਰਿਵਾਰ ਸਦਮੇ 'ਚ ਸੀ। ਉਸ ਦੇ ਲਾਪਤਾ ਹੋਣ ਦੇ ਚੌਥੇ ਦਿਨ ਜਾਣਕਾਰੀ ਮਿਲੀ ਕਿ ਉਸ ਦੀ ਮੌਤ ਹੋ ਗਈ ਹੈ। ਸੂਚਨਾ ਮਿਲਣ ਉਤੇ ਮਾਡਲ ਟਾਊਨ 'ਚ ਗੁਰਸ਼ਮਨ ਸਿੰਘ ਭਾਟੀਆ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।


ਇਹ ਵੀ ਪੜ੍ਹੋ : Gurdaspur News: ਵਿਦੇਸ਼ੀ ਧਰਤੀ 'ਤੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ


ਨੌਜਵਾਨ ਇੱਕ ਸਾਲ ਪਹਿਲਾਂ ਦਸੰਬਰ ਵਿੱਚ ਲੰਡਨ ਗਿਆ ਸੀ। ਉੱਥੇ ਉਹ ਲੌਫਬਰੋ ਯੂਨੀਵਰਸਿਟੀ ਤੋਂ ਪੋਸਟ ਗ੍ਰੈਜੂਏਸ਼ਨ ਕਰ ਰਿਹਾ ਸੀ।  ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ ਉਸ ਨੇ ਤਿੰਨ ਦਿਨ ਪਹਿਲਾਂ ਫੋਨ ਕੀਤਾ ਤਾਂ ਉਹ ਦੋਸਤਾਂ ਨਾਲ ਕਿਤੇ ਬਾਹਰ ਗਿਆ ਹੋਇਆ ਸੀ। ਉਸ ਨੇ ਕਿਹਾ ਸੀ ਕਿ ਉਹ ਘਰ ਵਾਪਸ ਜਾ ਰਿਹਾ ਹੈ ਪਰ ਫਿਲਹਾਲ ਉਸ ਦੇ ਟਿਕਾਣੇ ਬਾਰੇ ਕੋਈ ਜਾਣਕਾਰੀ ਨਹੀਂ ਹੈ।  15 ਦਸੰਬਰ ਨੂੰ ਗੁਰਸ਼ਮਨ ਸਿੰਘ ਦਾ ਜਨਮ ਦਿਨ ਸੀ। ਪਾਰਟੀ ਪਿਛੋਂ ਉਸ ਦੇ ਪਿਤਾ ਹਰਪ੍ਰੀਤ ਸਿੰਘ ਨੇ ਦੋ ਵਾਰ ਫ਼ੋਨ ਕਰ ਕੇ ਪੁੱਛਿਆ ਕਿ ਉਹ ਕਿੱਥੇ ਹੈ, ਜਿਸ 'ਤੇ ਬੇਟੇ ਨੇ ਸਿਰਫ਼ 'ਮੈਨੂੰ ਨਹੀਂ ਪਤਾ' ਜਵਾਬ ਦਿੱਤਾ, ਜਿਸ ਤੋਂ ਬਾਅਦ ਉਸ ਨੇ ਫ਼ੋਨ ਕੱਟ ਦਿੱਤਾ।


ਇਹ ਵੀ ਪੜ੍ਹੋ : Parliament Security Breach: ਸੰਸਦ ਦੀ ਸੁਰੱਖਿਆ 'ਚ ਕੁਤਾਹੀ ਮਾਮਲੇ 'ਚ ਨਵਾਂ ਮੌੜ, ਸਾਗਰ ਸ਼ਰਮਾ ਦੇ ਘਰੋਂ ਬਰਾਮਦ ਹੋਇਆ ਕਟਰ