Khalistan Supporters in London: ਵਿਦੇਸ਼ ਮੰਤਰਾਲਾ ਨੇ ਕਿਹਾ, "ਨਵੀਂ ਦਿੱਲੀ ਵਿੱਚ ਬ੍ਰਿਟੇਨ ਦੇ ਸੀਨੀਅਰ ਡਿਪਲੋਮੈਟ ਨੂੰ ਅੱਜ ਦੇਰ ਸ਼ਾਮ ਤਲਬ ਕੀਤਾ ਗਿਆ ਸੀ ਤਾਂ ਜੋ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਖਿਲਾਫ਼ ਵੱਖਵਾਦੀ ਅਤੇ ਕੱਟੜਪੰਥੀ ਤੱਤਾਂ ਦੁਆਰਾ ਕੀਤੀ ਗਈ ਕਾਰਵਾਈ ਦੇ ਖਿਲਾਫ਼ ਭਾਰਤ ਦਾ ਸਖ਼ਤ ਵਿਰੋਧ ਪ੍ਰਗਟ ਕੀਤਾ ਜਾ ਸਕੇ।"
Trending Photos
Khalistan Supporters in London: ਪੰਜਾਬ ਵਿੱਚ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ 'ਤੇ ਸਸਪੈਂਸ ਬਰਕਰਾਰ ਹੈ। ਇਸ ਦੌਰਾਨ ਹੁਣ ਭਾਰਤੀ ਹਾਈ ਕਮਿਸ਼ਨ ‘ਤੇ ਹਮਲਾ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਖਾਲਿਸਤਾਨ ਸਮਰਥਕਾਂ ਵੱਲੋਂ ਲੰਡਨ ਸਥਿਤ ਹਾਈ ਕਮਿਸ਼ਨ ਨੂੰ ਨਿਸ਼ਾਨਾ ਬਣਾਇਆ ਗਿਆ ਹੈ।ਖਾਲਿਸਤਾਨੀ ਝੰਡੇ ਲਹਿਰਾਉਂਦੇ ਹੋਏ ਅਤੇ ਖਾਲਿਸਤਾਨ ਪੱਖੀ ਨਾਅਰੇ ਲਗਾਉਂਦੇ ਹੋਏ, ਪ੍ਰਦਰਸ਼ਨਕਾਰੀਆਂ ਦੇ ਇੱਕ ਸਮੂਹ ਨੇ ਐਤਵਾਰ ਸ਼ਾਮ ਨੂੰ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਉੱਪਰ ਲਹਿਰਾਏ ਗਏ ਤਿਰੰਗੇ ਨੂੰ ਉਤਾਰਨ ਦੀ ਕੋਸ਼ਿਸ਼ ਕੀਤੀ।
ਹਾਈ ਕਮਿਸ਼ਨ ਦੇ ਅਧਿਕਾਰੀਆਂ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਦੀ ਕੋਸ਼ਿਸ਼ ਅਸਫਲ ਰਹੀ ਅਤੇ ਤਿਰੰਗਾ ਮਾਣ ਨਾਲ ਲਹਿਰਾ ਰਿਹਾ ਸੀ। ਲੰਡਨ ਪੁਲਿਸ 'ਸਕਾਟਲੈਂਡ ਯਾਰਡ' ਨੇ ਕਿਹਾ ਕਿ ਉਸ ਨੂੰ ਇਲਾਕੇ 'ਚ ਇਕ ਘਟਨਾ ਦੀ ਸੂਚਨਾ ਮਿਲੀ ਹੈ ਪਰ ਅਜੇ ਤੱਕ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕ੍ਰਿਸਟੀਨਾ ਸਕਾਟ ਨੂੰ ਘਟਨਾ ਦੇ ਮੱਦੇਨਜ਼ਰ ਵਿਦੇਸ਼ ਮੰਤਰਾਲੇ 'ਚ ਤਲਬ ਕੀਤਾ ਗਿਆ ਸੀ ਕਿਉਂਕਿ ਹਾਈ ਕਮਿਸ਼ਨਰ ਐਲੇਕਸ ਐਲਿਸ ਦਿੱਲੀ ਤੋਂ ਬਾਹਰ ਹਨ।
#WATCH | United Kingdom: Khalistani elements attempt to pull down the Indian flag but the flag was rescued by Indian security personnel at the High Commission of India, London.
(Source: MATV, London)
(Note: Abusive language at the end) pic.twitter.com/QP30v6q2G0
— ANI (@ANI) March 19, 2023
ਇਹ ਵੀ ਪੜ੍ਹੋ; Salman Khan Threat Mail: ਲਾਰੈਂਸ-ਗੋਲਡੀ ਗੈਂਗ ਨੇ ਸਲਮਾਨ ਖਾਨ ਨੂੰ ਫਿਰ ਦਿੱਤੀ ਧਮਕੀ; ਕਿਹਾ 'ਅਗਲੀ ਵਾਰ ਝਟਕਾ...'
ਇਸ ਦੌਰਾਨ ਭਾਰਤ ਨੇ ਆਪਣੇ ਹਾਈ ਕਮਿਸ਼ਨ ਦੀ ਸੁਰੱਖਿਆ ਨੂੰ ਲੈ ਕੇ ਬਰਤਾਨਵੀ ਸਰਕਾਰ ਕੋਲ ਸਖ਼ਤ ਵਿਰੋਧ ਦਰਜ ਕਰਵਾਇਆ ਅਤੇ ਇਮਾਰਤ ਵਿੱਚ ਸੁਰੱਖਿਆ ਦੇ ਢੁਕਵੇਂ ਪ੍ਰਬੰਧਾਂ ਦੀ ਘਾਟ 'ਤੇ ਸਵਾਲ ਉਠਾਏ। ਸੋਸ਼ਲ ਮੀਡੀਆ 'ਤੇ ਟੁੱਟੀਆਂ ਖਿੜਕੀਆਂ ਅਤੇ 'ਇੰਡੀਆ ਹਾਊਸ' ਇਮਾਰਤ 'ਤੇ ਚੜ੍ਹੇ ਲੋਕਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਸੀਨ ਤੋਂ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਇੱਕ ਭਾਰਤੀ ਅਧਿਕਾਰੀ ਹਾਈ ਕਮਿਸ਼ਨ ਦੀ ਪਹਿਲੀ ਮੰਜ਼ਿਲ ਦੀ ਖਿੜਕੀ ਤੋਂ ਇੱਕ ਪ੍ਰਦਰਸ਼ਨਕਾਰੀ ਤੋਂ ਝੰਡਾ ਫੜਦਾ ਦਿਖਾਈ ਦੇ ਰਿਹਾ ਹੈ, ਜਦੋਂ ਕਿ ਪ੍ਰਦਰਸ਼ਨਕਾਰੀ ਖਾਲਿਸਤਾਨ ਦਾ ਝੰਡਾ ਲਹਿਰਾਉਂਦਾ ਦਿਖਾਈ ਦੇ ਰਿਹਾ ਹੈ।
ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, “ਸੁਰੱਖਿਆ ਪ੍ਰਬੰਧਾਂ ਦੀ ਅਣਹੋਂਦ ਲਈ ਯੂਕੇ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ ਜਿਸ ਕਾਰਨ ਇਨ੍ਹਾਂ ਤੱਤਾਂ ਨੂੰ ਹਾਈ ਕਮਿਸ਼ਨ ਕੰਪਲੈਕਸ ਵਿੱਚ ਦਾਖਲ ਹੋਣ ਦਿੱਤਾ ਗਿਆ ਸੀ। ਇਸ ਸੰਬੰਧ ਵਿਚ ਉਨ੍ਹਾਂ ਨੂੰ ਵਿਆਨਾ ਕਨਵੈਨਸ਼ਨ ਤਹਿਤ ਬ੍ਰਿਟਿਸ਼ ਸਰਕਾਰ ਦੀਆਂ ਬੁਨਿਆਦੀ ਜ਼ਿੰਮੇਵਾਰੀਆਂ ਦੀ ਯਾਦ ਦਿਵਾਈ ਗਈ। ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਸਿੱਖਸ ਫਾਰ ਜਸਟਿਸ ਖਾਲਿਸਤਾਨ ਪੱਖੀ ਨੇਤਾ ਅੰਮ੍ਰਿਤਪਾਲ ਸਿੰਘ 'ਤੇ ਕਾਰਵਾਈ ਦੌਰਾਨ ਪੰਜਾਬ ਵਿੱਚ ਅਖੌਤੀ "ਰੈਫਰੈਂਡਮ 2020" ਕਰਵਾ ਰਹੀ ਹੈ।