Ludhiana Thagi News: ਟਰੈਵਲ ਏਜੰਟ ਨੇ ਨੌਜਵਾਨ ਨਾਲ ਮਾਰੀ 17 ਲੱਖ ਰੁਪਏ ਦੀ ਠੱਗੀ
Ludhiana Thagi News: ਜਾਣਕਾਰੀ ਮੁਤਾਬਿਕ ਲੁਧਿਆਣਾ ਦੇ ਇੱਕ ਟਰੈਵਲ ਏਜੰਟ ਇਕਬਾਲ ਸਿੰਘ ਨੂੰ ਕੈਨਡਾ ਜਾਣ ਦੇ ਲਈ 17 ਲੱਖ ਰੁਪਏ ਦਿੱਤੇ ਸਨ। ਏਜੰਟ ਨੇ ਆਪਣੇ ਕੈਨੇਡੀਅਨ ਸਾਥੀਆਂ ਸਵਰਨਜੀਤ ਸਿੰਘ ਅਤੇ ਸੁਖਦੇਵ ਸਿੰਘ ਨਾਲ ਗੱਲਬਾਤ ਕਰਕੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦਿੱਤਾ।
Ludhiana Thagi News: ਲੁਧਿਆਣਾ ਦੇ ਇੱਕ ਟਰੈਵਲ ਏਜੰਟ ਨੇ ਕੈਨੇਡਾ ਰਹਿੰਦੇ ਆਪਣੇ ਦੋ ਦੋਸਤਾਂ ਨਾਲ ਮਿਲ ਕੇ ਇੱਕ ਨੌਜਵਾਨ ਨੂੰ ਕੈਨੇਡਾ ਭੇਜਣ ਦੇ ਬਹਾਨੇ ਠੱਗੀ ਮਾਰਨ ਦਾ ਮਾਮਲਾ ਸਹਾਮਣੇ ਆਇਆ ਹੈ। ਏਜੰਟ ਨੇ ਨੌਜਵਾਨ ਤੋਂ 17 ਲੱਖ ਰੁਪਏ ਲੈ ਲਏ ਇਸ ਦੇ ਬਾਵਜੂਦ ਨੌਜਵਾਨ ਨੂੰ ਨਾ ਤਾਂ ਕੈਨੇਡਾ ਭੇਜਿਆ ਗਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ।
ਜਾਣਕਾਰੀ ਮੁਤਾਬਿਕ ਲੁਧਿਆਣਾ ਦੇ ਇੱਕ ਟਰੈਵਲ ਏਜੰਟ ਇਕਬਾਲ ਸਿੰਘ ਨੂੰ ਕੈਨਡਾ ਜਾਣ ਦੇ ਲਈ 17 ਲੱਖ ਰੁਪਏ ਦਿੱਤੇ ਸਨ। ਏਜੰਟ ਨੇ ਆਪਣੇ ਕੈਨੇਡੀਅਨ ਸਾਥੀਆਂ ਸਵਰਨਜੀਤ ਸਿੰਘ ਅਤੇ ਸੁਖਦੇਵ ਸਿੰਘ ਨਾਲ ਗੱਲਬਾਤ ਕਰਕੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦਿੱਤਾ। ਪਰ ਜਦੋਂ ਨੌਜਵਾਨ ਨੇ ਏਜੰਟ ਨੂੰ ਪੈਸੇ ਦੇ ਦਿੱਤਾ ਤਾਂ ਏਜੰਟ ਨੇ ਪਰਮਿੰਦਰ ਸਿੰਘ ਦਾ ਫੋਨ ਚੁੱਕਣਾ ਬੰਦ ਕਰ ਦਿੱਤਾ। ਜਦੋਂ ਉਨ੍ਹਾਂ ਦੇ ਨਾਲ ਸੰਪਰਕ ਹੋਇਆ ਤਾਂ ਮੁਲਜ਼ਮ ਨੇ ਟਾਲ-ਮਟੋਲ ਕਰਨਾ ਸ਼ੁਰੂ ਕਰ ਦਿੱਤਾ।
ਇਸ ਸਬੰਧੀ ਪੀੜਤ ਦੇ ਪਿਤਾ ਜਗਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਲੜਕੇ ਪਰਮਿੰਦਰ ਸਿੰਘ ਨੂੰ ਵਿਦੇਸ਼ ਭੇਜਣਾ ਸੀ। ਉਹ ਉਹਨਾਂ ਦੇ ਮਾਡਲ ਟਾਊਨ ਦਫਤਰ ਵੀ ਗਿਆ। ਉਥੇ ਉਸ ਨੂੰ ਮਿਲੇ ਇਕਬਾਲ ਸਿੰਘ ਨੇ ਆਪਣੇ ਕੈਨੇਡੀਅਨ ਸਾਥੀਆਂ ਸਵਰਨਜੀਤ ਸਿੰਘ ਅਤੇ ਸੁਖਦੇਵ ਸਿੰਘ ਨਾਲ ਗੱਲਬਾਤ ਕਰਦਿਆਂ ਪਰਮਿੰਦਰ ਸਿੰਘ ਨੂੰ ਕੈਨੇਡਾ ਭੇਜਣ ਦਾ ਦਾਅਵਾ ਕੀਤਾ। ਜਗਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਕੋਲੋਂ ਕੁੱਲ 17 ਲੱਖ ਰੁਪਏ ਲੈ ਲਏ। ਇਸ ਦੇ ਬਾਵਜੂਦ ਉਸ ਦੇ ਪੁੱਤਰ ਨੂੰ ਕੈਨੇਡਾ ਨਹੀਂ ਭੇਜਿਆ ਗਿਆ।
ਇਹ ਵੀ ਪੜ੍ਹੋ: Navjot Sidhu News: ਨਾਜਾਇਜ਼ ਮਾਈਨਿੰਗ ਦੇ ਖ਼ਿਲਾਫ਼ ਸਿੱਧੂ ਨੇ NGT 'ਚ ਪਾਈ ਪਟੀਸ਼ਨ
ਕਈ ਦਿਨ ਬੀਤ ਜਾਣ ਤੋਂ ਬਾਅਦ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਪਿੰਡ ਬੀਲਾ ਵਾਸੀ ਜਗਜੀਤ ਸਿੰਘ ਦੇ ਬਿਆਨਾਂ ’ਤੇ ਮੁਲਜ਼ਮ ਟਰੈਵਲ ਏਜੰਟ ਇਕਬਾਲ ਸਿੰਘ ਵਾਸੀ ਪਿੰਡ ਸੁਧਾਰ ਅਤੇ ਉਸ ਦੇ ਕੈਨੇਡਾ ਰਹਿੰਦੇ ਸਾਥੀਆਂ ਸਵਰਨਜੀਤ ਸਿੰਘ ਅਤੇ ਸੁਖਦੇਵ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਏਜੰਟ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Jalandhar ASI News: ਤੜਕੇ ਪੁਲਿਸ ਮੁਲਾਜ਼ਮ ਨੂੰ ਤੇਜ਼ ਰਫ਼ਤਾਰ ਗੱਡੀ ਨੇ ਕੁਚਲਿਆ, ਘਟਨਾ CCTV ਵਿੱਚ ਕੈਦ