America Plane Crash: ਅਮਰੀਕਾ ਦੇ ਵਾਸ਼ਿੰਗਟਨ ਡੀਸੀ ਨੇੜੇ ਰੀਗਨ ਵਾਸ਼ਿੰਗਟਨ ਨੈਸ਼ਨਲ ਏਅਰਪੋਰਟ (ਡੀਸੀਏ) ਦੇ ਕੋਲ ਇੱਕ ਭਿਆਨਕ ਜਹਾਜ਼ ਹਾਦਸਾ ਵਾਪਰ ਗਿਆ ਹੈ। ਪੀਐਸਏ ਏਅਰਲਾਈਨਜ਼ ਦਾ ਇੱਕ ਯਾਤਰੀ ਜਹਾਜ਼ ਹਵਾ ਵਿੱਚ ਫੌਜ ਦੇ ਹੈਲੀਕਾਪਟਰ ਨਾਲ ਟਕਰਾ ਗਿਆ ਅਤੇ ਨਦੀ ਵਿੱਚ ਡਿੱਗ ਗਿਆ।


COMMERCIAL BREAK
SCROLL TO CONTINUE READING

ਏਅਰਲਾਈਨ ਦੇ ਸੂਤਰਾਂ ਮੁਤਾਬਕ ਜਹਾਜ਼ 'ਚ ਚਾਲਕ ਦਲ ਦੇ 4 ਮੈਂਬਰਾਂ ਸਮੇਤ 64 ਯਾਤਰੀ ਸਵਾਰ ਸਨ। PSA ਏਅਰਲਾਈਨਜ਼ ਅਮਰੀਕਨ ਏਅਰਲਾਈਨਜ਼ ਦੀ ਸਹਾਇਕ ਕੰਪਨੀ ਹੈ। ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ ਵਿੱਚ 65 ਯਾਤਰੀਆਂ ਦੇ ਬੈਠਣ ਦੀ ਸਮਰੱਥਾ ਸੀ।


ਮੀਡੀਆ ਰਿਪੋਰਟ ਮੁਤਾਬਕ ਹਾਦਸੇ ਤੋਂ ਬਾਅਦ ਵਾਸ਼ਿੰਗਟਨ ਡੀਸੀ ਹਵਾਈ ਅੱਡੇ 'ਤੇ ਸਾਰੀਆਂ ਉਡਾਣਾਂ ਅਤੇ ਲੈਂਡਿੰਗਾਂ ਨੂੰ ਰੋਕ ਦਿੱਤਾ ਗਿਆ ਹੈ। ਇਸ ਮਾਮਲੇ 'ਤੇ ਅਮਰੀਕੀ ਸੈਨੇਟਰ ਟੇਡ ਕਰੂਜ਼ ਨੇ ਟਵੀਟ ਕਰਕੇ ਕਿਹਾ ਕਿ ਇਸ ਹਾਦਸੇ 'ਚ ਕਈ ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਅਜੇ ਤੱਕ ਮੌਤਾਂ ਦੀ ਸਹੀ ਗਿਣਤੀ ਦੀ ਪੁਸ਼ਟੀ ਨਹੀਂ ਹੋਈ ਹੈ।


ਜਹਾਜ਼ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਰਹੀ
ਰਿਪੋਰਟ ਮੁਤਾਬਕ ਅਮਰੀਕਨ ਏਅਰਲਾਈਨਜ਼ ਦੀ ਉਡਾਣ ਨੰਬਰ 5342 ਫੌਜ ਦੇ ਹੈਲੀਕਾਪਟਰ ਨਾਲ ਟਕਰਾ ਗਈ, ਜਿਸ ਤੋਂ ਬਾਅਦ ਦੋਵੇਂ ਪੋਟੋਮੈਕ ਨਦੀ ਵਿੱਚ ਡਿੱਗ ਗਏ। ਇਸ ਦੌਰਾਨ ਜਹਾਜ਼ 'ਚ 64 ਅਤੇ ਹੈਲੀਕਾਪਟਰ 'ਚ 3 ਲੋਕ ਸਵਾਰ ਸਨ। ਹਾਦਸੇ ਤੋਂ ਬਾਅਦ ਚਾਰ ਲੋਕਾਂ ਨੂੰ ਬਚਾ ਲਿਆ ਗਿਆ ਹੈ। ਅਮਰੀਕੀ ਜਹਾਜ਼ ਹਾਦਸੇ 'ਚ ਬਚਾਅ ਮੁਹਿੰਮ ਦੌਰਾਨ ਨਦੀ 'ਚੋਂ 19 ਲੋਕਾਂ ਦੀਆਂ ਲਾਸ਼ਾਂ ਕੱਢੀਆਂ ਗਈਆਂ ਹਨ। ਹਾਲਾਂਕਿ ਖ਼ਦਸ਼ਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਇਸ ਤੋਂ ਵੱਧ ਹੋ ਸਕਦੀ ਹੈ।


ਇਹ ਵੀ ਪੜ੍ਹੋ : Punjab Weather News: ਪੰਜਾਬ ਵਿੱਚ ਭਲਕੇ ਤੋਂ ਬਦਲੇਗਾ ਮੌਸਮ; ਜਾਣੋ ਕਿਹੜੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ


ਅਮਰੀਕੀ ਏਅਰਲਾਈਨਜ਼ ਨੇ ਘਟਨਾ 'ਤੇ ਆਪਣੇ ਬਿਆਨ 'ਚ ਕੀ ਕਿਹਾ?
ਅਮਰੀਕੀ ਏਅਰਲਾਈਨਜ਼ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਅਸੀਂ ਇਸ ਮਾਮਲੇ ਤੋਂ ਜਾਣੂ ਹਾਂ, ਜਿਸ ਵਿੱਚ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ PSA ਦੁਆਰਾ ਸੰਚਾਲਿਤ ਅਮਰੀਕਨ ਈਗਲ ਫਲਾਈਟ 5342 ਕਰੈਸ਼ ਹੋ ਗਈ ਹੈ। ਇਸ ਬਾਰੇ ਹੋਰ ਜਾਣਕਾਰੀ ਬਾਅਦ ਵਿੱਚ ਦਿੱਤੀ ਜਾਵੇਗੀ।


ਇਹ ਵੀ ਪੜ੍ਹੋ : Ludhiana News: ਇੰਪਰੂਵਮੈਂਟ ਟਰੱਸਟ ਦੇ ਸਾਬਕਾ ਪ੍ਰਧਾਨ ਰਮਨ ਬਾਲਾ ਸੁਬਰੀਆ 5.58 ਕਰੋੜ ਰੁਪਏ ਦੀ ਜਾਇਦਾਦ ਕੁਰਕ