Tokyo Olympics ਵਿੱਚ ਭਾਰਤ ਦਾ ਖੋਲ੍ਹਿਆ ਖਾਤਾ, ਮੀਰਾਬਾਈ ਚਾਨੂ ਨੇ ਵੇਟਲਿਫਟਿੰਗ ਵਿੱਚ ਚਾਂਦੀ ਦਾ ਤਗਮਾ ਜਿੱਤਿਆ

 ਟੋਕਿਓ ਓਲੰਪਿਕ ਦੇ ਦੂਜੇ ਦਿਨ ਭਾਰਤ ਨੂੰ ਵੱਡੀ ਸਫਲਤਾ ਮਿਲੀ ਹੈ। ਵੇਟ ਲਿਫਟਿੰਗ ਦੇ 49 ਕਿਲੋਗ੍ਰਾਮ ਵਰਗ ਵਿਚ ਮੀਰਾਬਾਈ ਚਾਨੂ ਨੇ ਚਾਂਦੀ ਦਾ ਤਗਮਾ ਜਿੱਤ ਕੇ ਪਹਿਲਾ ਤਮਗਾ ਜਿੱਤਿਆ ਹੈ।

Tokyo Olympics ਵਿੱਚ ਭਾਰਤ ਦਾ ਖੋਲ੍ਹਿਆ ਖਾਤਾ, ਮੀਰਾਬਾਈ ਚਾਨੂ ਨੇ ਵੇਟਲਿਫਟਿੰਗ ਵਿੱਚ ਚਾਂਦੀ ਦਾ ਤਗਮਾ ਜਿੱਤਿਆ

ਚੰਡੀਗੜ੍ਹ: ਟੋਕਿਓ ਓਲੰਪਿਕ ਦੇ ਦੂਜੇ ਦਿਨ ਭਾਰਤ ਨੂੰ ਵੱਡੀ ਸਫਲਤਾ ਮਿਲੀ ਹੈ। ਵੇਟ ਲਿਫਟਿੰਗ ਦੇ 49 ਕਿਲੋਗ੍ਰਾਮ ਵਰਗ ਵਿਚ ਮੀਰਾਬਾਈ ਚਾਨੂ ਨੇ ਚਾਂਦੀ ਦਾ ਤਗਮਾ ਜਿੱਤ ਕੇ ਪਹਿਲਾ ਤਮਗਾ ਜਿੱਤਿਆ ਹੈ।

ਚਨੂੰ ਨੇ ਇਤਿਹਾਸ ਰਚਿਆ
ਮੀਰਾਬਾਈ ਚਾਨੂ ਓਲੰਪਿਕ ਵਿਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਪਹਿਲੀ ਵੇਟਲਿਫਟਰ ਬਣ ਗਈ ਹੈ, ਉਨ੍ਹਾਂ ਨੇ ਕਲੀਨ ਐਂਡ ਜਰਕ ਵਿੱਚ ਕੁੱਲ 202 ਕਿੱਲੋ ਅਤੇ ਸਨੈਚ ਵਿੱਚ 87 ਕਿਲੋਗ੍ਰਾਮ ਚੁੱਕਿਆ ਅਤੇ ਚਾਂਦੀ ਦਾ ਤਗਮਾ ਜਿੱਤਿਆ।
ਭਾਰਤ ਨੂੰ 21 ਸਾਲ ਬਾਅਦ ਵੇਟਲਿਫਟਿੰਗ ਵਿੱਚ ਤਗਮਾ ਮਿਲਿਆ ਹੈ, ਇਸ ਤੋਂ ਪਹਿਲਾਂ, ਕਰਨਮ ਮਲੇਸ਼ਵਰੀ ਨੇ ਸਿਡਨੀ ਓਲੰਪਿਕ 2000 ਵਿੱਚ ਦੇਸ਼ ਲਈ ਵੇਟਲਿਫਟਿੰਗ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ।

ਵੇਟਲਿਫਟਰ ਮੀਰਾਬਾਈ ਚਾਨੂ ਦੇ ਚਾਂਦੀ ਦਾ ਤਗਮਾ ਜਿਤਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਭਾਰਤ ਲਈ ਇੱਕ ਵੱਡੀ ਸਫਲਤਾ ਹੈ।