Punjab News: ਪੰਜਾਬ ਦੇ ਵਿਧਾਇਕ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਣ ਲਈ ਰਵਾਨਾ ਹੋ ਗਏ ਹਨ। ਪੰਜਾਬ ਦੇ 17 ਵਿਧਾਇਕ ਪਰਿਵਾਰਾਂ ਸਮੇਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕਰਤਾਰਪੁਰ ਲਾਂਘੇ ਰਾਹੀਂ ਰਵਾਨਾ ਹੋਏ। ਇਨ੍ਹਾਂ ਵਿੱਚ ਚੇਤਨ ਸਿੰਘ ਜੋੜਾ ਮਾਜਰਾ, ਦੇਵ ਮਾਨ, ਲਾਲ ਚੰਦ ਕਟਾਰੂਚੱਕ, ਜੈ ਕਿਸ਼ਨ ਸਿੰਘ ਰੋੜੀ, ਅਜੀਤ ਸਿੰਘ ਕੋਹਲੀ, ਜਗਦੀਪ ਕੰਬੋਜ ਗੋਲਡੀ, ਮਦਨ ਲਾਲ ਬੱਗਾ, ਹਰਦੀਪ ਸਿੰਘ ਮੁੰਡੀਆਂ, ਕੁਲਤਾਰ ਸਿੰਘ ਸੰਧਵਾਂ ਸਮੇਤ ਕੁੱਲ 17 ਵਿਧਾਇਕ ਆਪਣੇ ਪਰਿਵਾਰਾਂ ਨਾਲ ਨਤਮਸਤਕ ਹੋਣ ਲਈ ਕਰਤਾਰਪੁਰ ਕੋਰੀਡੋਰ ਰਸਤੇ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ। ਇਸ ਜੱਥੇ 'ਚ  ਵਿਧਾਇਕਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਭਾਰਤ-ਪਾਕਿਸਤਾਨ ਵਿਚਕਾਰ ਬਣੇ ਗੁਰਦੁਆਰਾ ਕਰਤਾਰਪੁਰ ਸਾਹਿਬ ਕੋਰੀਡੋਰ ਰਾਹੀਂ ਗੁਰਦੁਆਰਾ ਸਾਹਿਬ ਜਾਣ ਲਈ ਕੇਂਦਰ ਸਰਕਾਰ ਤੋਂ ਆਗਿਆ ਹਾਸਲ ਹੋਈ ਹੈ।