Baluchistan Bomb Blast: ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਸ਼ੁੱਕਰਵਾਰ ਨੂੰ ਇੱਕ ਮਸਜਿਦ ਕੋਲ ਆਤਮਘਾਤੀ ਹਮਲਾ ਹੋਇਆ। ਇਸ ਹਮਲੇ ਵਿੱਚ 30 ਲੋਕਾਂ ਦੀ ਮੌਤ ਹੋ ਗਈ ਜਦਕਿ 130 ਲੋਕ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚ ਇੱਕ ਪੁਲਿਸ ਅਫਸਰ ਵੀ ਸ਼ਾਮਲ ਹੈ। ਇਹ ਹਮਲਾ ਉਦੋਂ ਹੋਇਆ ਜਦੋਂ ਲੋਕ ਈ-ਏ-ਮਿਲਾਦ-ਉਨ-ਨਬੀ ਦੇ ਜਲੂਸ ਲਈ ਇਕੱਠੇ ਹੋ ਰਹੇ ਸਨ। ਮਸਤੁੰਗ ਸ਼ਹਿਰ ਦੇ ਏਸੀ ਨੇ ਦੱਸਿਆ ਕਿ ਡੀਐਸਪੀ ਨਵਾਜ ਗਿਸ਼ਕੋਈ ਦੀ ਕਾਲ ਕੋਲ ਹੋਇਆ।


COMMERCIAL BREAK
SCROLL TO CONTINUE READING

ਰਿਪੋਰਟਾਂ ਮੁਤਾਬਕ ਹਮਲੇ ਵਿੱਚ ਪੁਲਿਸ ਅਫਸਰ ਨਵਾਜ ਗਿਸ਼ਕੋਈ ਦੀ ਮੌਤ ਹੋ ਗਈ ਹੈ। ਬਲੋਚਸਿਤਾਨ ਦੇ ਕੇਅਰਟੇਕਰ ਸੂਚਨਾ ਮੰਤਰੀ ਜਨ ਅਚਕਜ਼ਈ ਨੇ ਦੱਸਿਆ ਕਿ ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜੇ ਜ਼ਰੂਰਤ ਪਈ ਤਾਂ ਉਨ੍ਹਾਂ ਨੂੰ ਕਰਾਚੀ ਵੀ ਸ਼ਿਫਟ ਕੀਤਾ ਜਾਵੇਗਾ। ਜ਼ਖ਼ਮੀਆਂ ਦੇ ਇਲਾਜ ਦੀ ਪੂਰੀ ਜ਼ਿੰਮੇਵਾਰੀ ਸਰਕਾਰੀ ਚੁੱਕੇਗੀ।


ਅਚਕਜ਼ਈ ਨੇ ਕਿਹਾ- ਸਾਡੇ ਦੁਸ਼ਮਣ ਵਿਦੇਸ਼ੀ ਤਾਕਤਾਂ ਦੀ ਮਦਦ ਨਾਲ ਬਲੋਚਿਸਤਾਨ 'ਚ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾ ਕੇ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। ਅਜਿਹੇ ਹਮਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬਲੋਚਿਸਤਾਨ ਵਿੱਚ ਸਰਕਾਰੀ ਮੰਤਰੀਆਂ ਅਤੇ ਕਈ ਹੋਰ ਨੇਤਾਵਾਂ ਨੇ ਹਮਲੇ ਦੀ ਨਿੰਦਾ ਕੀਤੀ ਹੈ।


ਸ਼ਹੀਦ ਨਵਾਬ ਗ਼ੌਸ ਬਖ਼ਸ਼ ਰਾਇਸਾਨੀ ਮੈਮੋਰੀਅਲ ਹਸਪਤਾਲ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਸਈਦ ਮੀਰਵਾਨੀ ਦੇ ਹਵਾਲੇ ਨਾਲ ਮੌਤਾਂ ਦੀ ਪੁਸ਼ਟੀ ਕੀਤੀ ਹੈ। ਸਿਟੀ ਸਟੇਸ਼ਨ ਹਾਊਸ ਅਫਸਰ ਮੁਹੰਮਦ ਜਾਵੇਦ ਲਹਿਰੀ ਨੇ ਕਿਹਾ ਹੈ ਕਿ ਧਮਾਕੇ ਵਿੱਚ ਇੱਕ ਪੁਲਿਸ ਅਧਿਕਾਰੀ ਦੀ ਵੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਧਮਾਕਾ ਆਤਮਘਾਤੀ ਧਮਾਕਾ ਸੀ, ਜੋ ਕਿ ਡੀਐਸਪੀ ਗਿਸ਼ਕੋਈ ਦੀ ਕਾਰ ਨੇੜੇ ਹੋਇਆ।


ਇਹ ਵੀ ਪੜ੍ਹੋ : Manpreet Badal News: ਮਨਪ੍ਰੀਤ ਬਾਦਲ ਦੇ ਕਰੀਬੀਆਂ 'ਤੇ ਵਿਜੀਲੈਂਸ ਦਾ ਛਾਪਾ, ਤਿੰਨ ਕਾਬੂ- ਸੂਤਰ


ਪਾਕਿਸਤਾਨ ਦੇ ਅੰਤ੍ਰਿਮ ਗ੍ਰਹਿ ਮੰਤਰੀ ਸਰਫਰਾਜ਼ ਅਹਿਮਦ ਬੁਗਤੀ ਨੇ ਧਮਾਕੇ ਵਿੱਚ ਜਾਨਾਂ ਗੁਆਉਣ ਵਾਲਿਆਂ ਪ੍ਰਤੀ ਦੁੱਖ ਜ਼ਾਹਿਰ ਕੀਤਾ ਹੈ ਅਤੇ ਧਮਾਕੇ ਦੀ ਨਿੰਦਾ ਕੀਤੀ ਹੈ। ਬੁਗਤੀ ਨੇ ਕਿਹਾ ਕਿ ਅੱਤਵਾਦੀਆਂ ਦਾ ਕੋਈ ਧਰਮ ਜਾਂ ਵਿਸ਼ਵਾਸ ਨਹੀਂ ਹੁੰਦਾ ਅਤੇ ਬਚਾਅ ਮੁਹਿੰਮ ਦੌਰਾਨ ਸਾਰੇ ਸਾਧਨ ਵਰਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਖਮੀਆਂ ਦੇ ਇਲਾਜ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਅੱਤਵਾਦੀ ਅਨਸਰ ਕਿਸੇ ਰਿਆਇਤ ਦੇ ਹੱਕਦਾਰ ਨਹੀਂ ਹਨ।


ਇਹ ਵੀ ਪੜ੍ਹੋ : Kotkapura Firing Incident: ਕੋਟਕਪੂਰਾ ਗੋਲੀ ਕਾਂਡ 'ਚ ਸੁਖਬੀਰ ਬਾਦਲ, ਸੁਮੇਧ ਸੈਣੀ ਤੇ ਹੋਰ ਮੁਲਜ਼ਮਾਂ ਨੂੰ ਮਿਲੀ ਅਗਾਊਂ ਜ਼ਮਾਨਤ