MP Tanmanjit Dhesi: ਐਮਪੀ ਤਨਮਨਜੀਤ ਢੇਸੀ ਦਾ ਦਾਅਵਾ; ਕਿਸਾਨ ਅੰਦੋਲਨ ਦੇ ਹੱਕ `ਚ ਬੋਲਣ `ਤੇ `ਨਫ਼ਰਤ` ਕਰਨ ਵਾਲਿਆਂ ਨੇ ਹਵਾਈ ਅੱਡੇ `ਤੇ ਰੁਕਵਾਇਆ
MP Tanmanjit Dhesi: ਬ੍ਰਿਟਿਸ਼ ਸੰਸਦ ਮੈਂਬਰ ਤਨਮਨਜੀਤ ਢੇਸੀ ਨੇ ਹਵਾਈ ਅੱਡੇ ਉੇਤੇ ਰੋਕੇ ਜਾਣ ਨੂੰ ਲੈ ਕੇ ਨਫਰਤ ਕਰਨ ਵਾਲਿਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
MP Tanmanjit Dhesi: ਬ੍ਰਿਟਿਸ਼ ਸੰਸਦ ਮੈਂਬਰ ਤਨਮਨਜੀਤ ਢੇਸੀ ਨੇ ਵੀਰਵਾਰ ਨੂੰ ਅੰਮ੍ਰਿਤਸਰ ਸਥਿਤ ਰਾਜਾਸਾਂਸੀ ਹਵਾਈ ਅੱਡੇ ਉਪਰ ਰੋਕੇ ਜਾਣ ਤੋਂ ਬਾਅਦ ਇਸ ਹਰਕਤ ਲਈ 'ਨਫ਼ਰਤ' ਕਰਨ ਵਾਲਿਆਂ ਨੂੰ ਜ਼ਿੰਮੇਵਾਰ ਠਹਿਰਾਇਆ ਤੇ ਇਸ ਦੀ ਸਖ਼ਤ ਨਿੰਦਾ ਕੀਤੀ। ਸਲੋਹ ਤੋਂ ਸਿੱਖ ਸੰਸਦ ਮੈਂਬਰ ਅਤੇ 2020 ਦੇ ਕਿਸਾਨ ਅੰਦੋਲਨ ਵਿੱਚ ਆਵਾਜ਼ ਬੁਲੰਦ ਕਰਨ ਵਾਲੇ ਤਨਮਨਜੀਤ ਸਿੰਘ ਢੇਸੀ ਬਰਮਿੰਘਮ ਤੋਂ ਆਏ ਸਨ।
ਰਿਪੋਰਟਾਂ ਅਨੁਸਾਰ ਪੁਲਿਸ ਨੇ ਲਗਭਗ ਦੋ ਘੰਟੇ ਤੋਂ ਵੱਧ ਸਮੇਂ ਲਈ ਰੋਕਿਆ ਉਨ੍ਹਾਂ ਨੂੰ ਰੋਕੀ ਰੱਖਿਆ ਸੀ ਤੇ ਇਹ ਮਾਮਲਾ ਗ੍ਰਹਿ ਮੰਤਰਾਲੇ ਦੇ ਅਧਿਕਾਰ ਖੇਤਰ ਵਿੱਚ ਸੀ। ਹਾਲਾਂਕਿ ਉਨ੍ਹਾਂ ਰੋਕੇ ਜਾਣ ਦੇ ਕਾਰਨਾਂ ਦਾ ਅਜੇ ਤੱਕ ਕੁਝ ਸਪੱਸ਼ਟ ਪਤਾ ਨਹੀਂ ਲੱਗ ਸਕਿਆ ਹੈ। ਇਸ ਨੂੰ ਲੈ ਕੇ ਤਨਮਨਜੀਤ ਸਿੰਘ ਨੇ ਕਿਹਾ ਹੈ ਕਿ ਇਸ ਘਟਨਾ ਦੇ ਪਿੱਛੇ "ਨਫ਼ਰਤ ਕਰਨ ਵਾਲੇ" ਸਨ ਜੋ ਚਾਹੁੰਦੇ ਸਨ ਕਿ ਉਸਦਾ ਵੈਧ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓਸੀਆਈ) ਵੀਜ਼ਾ ਰੱਦ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ 'ਕਿਸਾਨਾਂ, ਹਾਸ਼ੀਏ 'ਤੇ ਪਏ ਲੋਕਾਂ ਤੇ ਸਿੱਖਾਂ ਵਰਗੀਆਂ ਘੱਟ ਗਿਣਤੀਆਂ ਨਾਲ ਇਕਮੁੱਠਤਾ ਵਿੱਚ ਖੜ੍ਹੇ ਹੋਣ ਦੀ ਕੀਮਤ ਚੁਕਾਉਣੀ ਪੈਂਦੀ ਹੈ।
ਢੇਸੀ ਨੇ ਸਾਰੀ ਘਟਨਾ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਉਨ੍ਹਾਂ ਨੂੰ ਅੰਮ੍ਰਿਤਸਰ ਹਵਾਈ ਅੱਡੇ ਉਪਰ ਲਗਭਗ ਢਾਈ ਘੰਟੇ ਦੇ ਕਰੀਬ ਰੋਕੀ ਰੱਖਿਆ ਗਿਆ। ਉਨ੍ਹਾਂ ਨੂੰ ਢਾਈ ਘੰਟੇ ਬਾਅਦ ਕਲੀਅਰਿੰਸ ਮਿਲੀ। ਢੇਸੀ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਆਵਾਜ ਚੁੱਕੀ ਸੀ ਤੇ ਬ੍ਰਿਟਿਸ਼ ਵਿੱਚ ਮਨੁੱਖੀ ਅਧਿਕਾਰਾਂ ਦੀ ਗੱਲ ਕਰਦੇ ਰਹਿੰਦੇ ਹਾਂ।
ਜਦੋਂ ਉਹ ਪਿਛਲੀ ਵਾਰ ਭਾਰਤ ਆਏ ਸਨ ਤਾਂ ਕੁਝ ਲੋਕ ਕਹਿੰਦੇ ਸਨ ਵੀਜ਼ਾ ਰੱਦ ਹੋਣਾ ਚਾਹੀਦਾ ਹੈ ਕਿਉਂਕਿ ਇਹ ਸਰਕਾਰ ਖਿਲਾਫ ਬੋਲਦਾ ਹੈ। ਯੂਕੇ ਐਮਪੀ ਨੇ ਕਿਹਾ ਕਿ ਉਹ ਹਮੇਸ਼ਾ ਭਾਰਤ ਤੇ ਪੰਜਾਬ ਦੀ ਖੁਸ਼ਹਾਲੀ ਦੀ ਕਾਮਨਾ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀ ਆਵਾਜ਼ ਚੁੱਕਣਾ ਉਨ੍ਹਾਂ ਦਾ ਫਰਜ਼ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤੀ ਅਧਿਕਾਰੀਆਂ ਨਾਲ ਇਸ ਮੁੱਦੇ ਨੂੰ ਪੂਰੀ ਤਰ੍ਹਾਂ ਹੱਲ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : Sadiq Firing Case: ਪਿੰਡ 'ਚ ਨਸ਼ਾ ਰੋਕਣ ਨੂੰ ਲੈ ਕੇ ਹੋਏ ਝਗੜੇ 'ਚ ਫਾਇਰਿੰਗ ਦੌਰਾਨ ਨਸ਼ਾ ਵਿਰੋਧੀ ਕਮੇਟੀ ਮੈਂਬਰ ਦੀ ਮੌਤ
ਢੇਸੀ ਅਕਸਰ ਯੂਕੇ ਦੀ ਸੰਸਦ ਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਵਿੱਚ ਸਿੱਖ ਮੁੱਦਿਆਂ ਨੂੰ ਉਠਾਉਂਦੇ ਹਨ। ਢੇਸੀ ਪਹਿਲਾਂ ਵੀ ਖਾਲਿਸਤਾਨ ਸਮਰਥਕਾਂ ਦੀਆਂ ਗ੍ਰਿਫਤਾਰੀਆਂ, ਪੰਜਾਬ ਵਿੱਚ ਇੰਟਰਨੈਟ ਦੀ ਮੁਅੱਤਲੀ ਆਦਿ ਬਾਰੇ ਟਿੱਪਣੀਆਂ ਲਈ ਭਾਰਤੀ ਮੰਤਰੀਆਂ ਦੁਆਰਾ ਆਲੋਚਨਾ ਦਾ ਸ਼ਿਕਾਰ ਹੋ ਚੁੱਕੇ ਹਨ। ਇਸ ਸਾਲ ਮਾਰਚ ਵਿੱਚ ਢੇਸੀ ਨੇ ਪੁਲਿਸ ਵੱਲੋਂ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੀ ਭਾਲ ਸ਼ੁਰੂ ਕਰਨ ਅਤੇ ਉਸ ਦੇ ਸਮਰਥਕਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੰਜਾਬ ਵਿੱਚ "ਚਿੰਤਾਜਨਕ" ਸਥਿਤੀ ਬਾਰੇ ਚਿੰਤਾ ਜ਼ਾਹਿਰ ਕੀਤੀ ਸੀ।
ਇਹ ਵੀ ਪੜ੍ਹੋ : Pathankot Crime News: ਸਕੂਲ ਵੈਨ ਰੋਕ ਕੇ ਹੰਗਾਮਾ ਕਰਨ ਵਾਲੇ ਬਦਮਾਸ਼ਾਂ ਨੂੰ ਲੈ ਕੇ ਪੁਲਿਸ ਨੇ ਕੀਤਾ ਵੱਡਾ ਖ਼ੁਲਾਸਾ