Nepal Flood: ਨੇਪਾਲ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਕਈ ਸ਼ਹਿਰਾਂ ਵਿੱਚ ਤਬਾਹੀ ਮਚਾਈ ਹੋਈ ਹੈ। ਹੜ੍ਹ 'ਚ ਘੱਟੋ-ਘੱਟ 66 ਲੋਕਾਂ ਦੀ ਮੌਤ ਹੋ ਗਈ। ਨੇਪਾਲ ਦੇ ਕਈ ਹਿੱਸੇ ਸ਼ੁੱਕਰਵਾਰ ਤੋਂ ਮੀਂਹ ਨਾਲ ਡੁੱਬੇ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਹੜ੍ਹ ਕਾਰਨ ਕੁੱਲ 69 ਲੋਕ ਲਾਪਤਾ ਹੋ ਗਏ ਹਨ ਅਤੇ ਕਾਠਮੰਡੂ ਵਿੱਚ 226 ਘਰ ਡੁੱਬ ਗਏ ਹਨ।
Trending Photos
Nepal Floods Updates: ਨੇਪਾਲ ਵਿੱਚ ਲਗਾਤਾਰ ਮੀਂਹ ਨੇ ਕਈ ਸ਼ਹਿਰਾਂ ਵਿੱਚ ਤਬਾਹੀ ਮਚਾਈ ਹੋਈ ਹੈ। ਇੱਕ ਮੀਡੀਆ ਰਿਪੋਰਟ ਮੁਤਾਬਕ ਨੇਪਾਲ ਵਿੱਚ ਹੜ੍ਹ ਕਾਰਨ ਘੱਟੋ-ਘੱਟ 112 ਲੋਕਾਂ ਦੀ ਮੌਤ ਹੋ ਗਈ। ਨੇਪਾਲ ਦੇ ਕਈ ਹਿੱਸੇ ਸ਼ੁੱਕਰਵਾਰ ਤੋਂ ਮੀਂਹ ਨਾਲ ਡੁੱਬੇ ਹੋਏ ਹਨ।
ਭਾਰੀ ਮੀਂਹ ਦੇ ਕਾਰਨ, ਆਫ਼ਤ ਅਧਿਕਾਰੀਆਂ ਨੇ ਅਚਾਨਕ ਹੜ੍ਹਾਂ ਦੀ ਚੇਤਾਵਨੀ ਜਾਰੀ ਕੀਤੀ ਹੈ। ਕਾਠਮੰਡੂ ਵਿੱਚ 9, ਲਲਿਤਪੁਰ ਵਿੱਚ 16, ਭਗਤਪੁਰ ਵਿੱਚ ਪੰਜ, ਕਾਵੇਰਪਾਲਨ ਚੌਕ ਵਿੱਚ ਤਿੰਨ, ਪੰਜਥਰ ਅਤੇ ਧਨਕੁਟਾ ਵਿੱਚ ਦੋ-ਦੋ ਅਤੇ ਝਾਪਾ ਅਤੇ ਧਾਡਿੰਗ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋਈ ਹੈ।
ਇਹ ਵੀ ਪੜ੍ਹੋ: Punjab Breaking Live Updates: PM ਨਰਿੰਦਰ ਮੋਦੀ ਅੱਜ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਕਰਨਗੇ ਸੰਬੋਧਨ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
ਨੇਪਾਲ ਵਿੱਚ ਲਗਾਤਾਰ ਮੀਂਹ ਕਾਰਨ ਆਏ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 112 ਲੋਕਾਂ ਦੀ ਮੌਤ ਹੋ ਗਈ ਅਤੇ 60 ਜ਼ਖ਼ਮੀ ਹੋ ਗਏ। ਨੇਪਾਲ ਦੇ ਕਈ ਹਿੱਸਿਆਂ 'ਚ ਵੀਰਵਾਰ ਤੋਂ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਆਫਤ ਅਧਿਕਾਰੀਆਂ ਨੇ ਅਚਾਨਕ ਹੜ੍ਹ ਆਉਣ ਦੀ ਚਿਤਾਵਨੀ ਜਾਰੀ ਕੀਤੀ ਹੈ।
Nepal Floods | Death toll rises to 112 after torrential rainfall-induced landslide and flooding sweeps across the country, dozens missing: Armed Police Force and Nepal Police database
— ANI (@ANI) September 29, 2024
ਨੇਪਾਲ ਪੁਲਿਸ ਦੇ ਉਪ ਬੁਲਾਰੇ ਬਿਸ਼ਵਾ ਅਧਿਕਾਰੀ ਨੇ ਦੱਸਿਆ ਕਿ ਲਗਾਤਾਰ ਮੀਂਹ ਕਾਰਨ ਨੇਪਾਲ 'ਚ ਹੁਣ ਤੱਕ 112 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ 'ਚੋਂ 34 ਦੀ ਮੌਤ ਕਾਠਮੰਡੂ ਘਾਟੀ 'ਚ ਹੋਈ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਵਿੱਚ 60 ਲੋਕ ਜ਼ਖਮੀ ਵੀ ਹੋਏ ਹਨ। ਜਦਕਿ ਦਰਜਨਾਂ ਲੋਕ ਲਾਪਤਾ ਹਨ।
ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਕੁੱਲ 79 ਲੋਕ ਲਾਪਤਾ ਹਨ, ਜਿਨ੍ਹਾਂ ਵਿੱਚੋਂ 16 ਕਾਠਮੰਡੂ ਘਾਟੀ ਵਿੱਚ ਲਾਪਤਾ ਹਨ। ਉਨ੍ਹਾਂ ਦੱਸਿਆ ਕਿ ਤਿੰਨ ਹਜ਼ਾਰ ਤੋਂ ਵੱਧ ਲੋਕਾਂ ਨੂੰ ਵੀ ਬਚਾਇਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਦੇਸ਼ ਭਰ 'ਚ 63 ਥਾਵਾਂ 'ਤੇ ਮੁੱਖ ਹਾਈਵੇਅ ਜਾਮ ਹੋ ਗਏ ਹਨ।
ਪੁਲਿਸ ਨੇ ਦੱਸਿਆ ਕਿ ਕਾਠਮੰਡੂ 'ਚ 226 ਘਰ ਪਾਣੀ 'ਚ ਡੁੱਬ ਗਏ ਹਨ ਅਤੇ ਨੇਪਾਲ ਪੁਲਿਸ ਵਲੋਂ ਪ੍ਰਭਾਵਿਤ ਇਲਾਕਿਆਂ 'ਚ ਕਰੀਬ ਤਿੰਨ ਹਜ਼ਾਰ ਸੁਰੱਖਿਆ ਕਰਮਚਾਰੀਆਂ ਦੀ ਇਕ ਬਚਾਅ ਟੀਮ ਤਾਇਨਾਤ ਕੀਤੀ ਗਈ ਹੈ।