Canada News: ਕੈਨੇਡਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬੀ ਗਾਇਕ ਮਨਕੀਰਤ ਔਲਖ ਦੇ ਕਰੀਬੀ ਦੇ ਸ਼ੋਅਰੂਮ ਦੇ ਬਾਹਰ ਫਾਇਰਿੰਗ ਕਰਨ ਵਾਲੇ ਮੁਲਜ਼ਮਾਂ ਵਿਚੋਂ ਇੱਕ ਪੰਜਾਬੀ ਮੂਲ ਦਾ ਹਮਲਾਵਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕਰ ਲਈ ਗਈ ਹੈ। ਅਜੇ ਤੱਕ ਮਿਲੀ ਜਾਣਕਾਰੀ ਮੁਤਾਬਕ ਦੋ ਮੁਲਜ਼ਮਾਂ ਨੇ ਸ਼ੋਅਰੂਮ ਦੇ ਬਾਹਰ ਫਾਇਰਿੰਗ ਕੀਤੀ ਸੀ, ਜਿਸ ਵਿਚੋਂ ਇੱਕ ਨੂੰ ਕਾਬੂ ਕਰ ਲਿਆ ਗਿਆ ਹੈ।


COMMERCIAL BREAK
SCROLL TO CONTINUE READING

ਬੀਤੇ ਦਿਨੀਂ ਕੈਨੇਡਾ ਦੇ ਬਰੈਂਪਟਨ ਇਲਾਕੇ 'ਚ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਕਰੀਬੀ ਕਾਰੋਬਾਰੀ ਐਂਡੀ ਦੁੱਗਾ ਦੇ ਟਾਇਰਾਂ ਦੇ ਸ਼ੋਅਰੂਮ 'ਚ ਗੋਲੀਬਾਰੀ ਹੋਈ ਸੀ। ਇਹ ਹਮਲਾ ਕੈਨੇਡਾ ਦੇ ਸਮੇਂ ਅਨੁਸਾਰ ਸ਼ੁੱਕਰਵਾਰ-ਸ਼ਨੀਵਾਰ ਅੱਧੀ ਰਾਤ ਨੂੰ ਬਰੈਂਪਟਨ ਦੇ ਪੀਲ ਖੇਤਰ ਵਿੱਚ ਹੋਇਆ ਸੀ। ਬਰੈਂਪਟਨ 'ਚ ਐਂਡੀ ਦੁੱਗਾ ਦੇ 'ਦ ਮਿਲੇਨੀਅਮ ਟਾਇਰ ਸੈਂਟਰ' 'ਤੇ ਗੋਲੀਆਂ ਚਲਾਈਆਂ ਗਈਆਂ ਸਨ, ਜਿਸ ਤੋਂ ਬਾਅਦ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਸੀ।


ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਐਂਡੀ ਦੁੱਗਾ ਇੱਕ ਪੰਜਾਬੀ ਸਿੱਖ ਕਰੋੜਪਤੀ ਹਨ ਜੋ ਪੰਜਾਬ ਫਿਲਮ ਤੇ ਸੰਗੀਤ ਉਦਯੋਗ ਨਾਲ ਵੀ ਜੁੜਿਆ ਹੋਇਆ ਹੈ। ਇਸ ਤੋਂ ਇਲਾਵਾ ਕੈਨੇਡਾ ਵਿੱਚ ਕਬੱਡੀ ਟੂਰਨਾਮੈਂਟ ਕਰਵਾਉਣ ਵਿੱਚ ਵੀ ਉਹ ਸਭ ਤੋਂ ਅੱਗੇ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਐਂਡੀ ਦੁੱਗਾ ਬੰਬੀਹਾ ਗੈਂਗ ਦੇ ਨਿਸ਼ਾਨੇ 'ਤੇ ਹੈ।


ਇਹ ਵੀ ਪੜ੍ਹੋ : Farmers Protest: ਕਿਸਾਨ ਜਥੇਬੰਦੀਆਂ ਨੇ ਪੰਜਾਬ 'ਚ ਮੁੜ ਦੋ ਵੱਡੇ ਅੰਦੋਲਨਾਂ ਦਾ ਬਿਗੁਲ ਵਿਜਾਇਆ


ਬੰਬੀਹਾ ਗੈਂਗ ਦਾ ਦੋਸ਼ ਹੈ ਕਿ ਐਂਡੀ ਦੁੱਗਾ ਲਾਰੈਂਸ ਬਿਸ਼ਨੋਈ ਦਾ ਸਮਰਥਨ ਕਰਦਾ ਹੈ ਅਤੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਦੋਸ਼ੀਆਂ ਨੂੰ ਪਨਾਹ ਦਿੱਤੀ ਸੀ। ਪੰਜਾਬ ਪੁਲਿਸ ਤੇ ਕੈਨੇਡੀਅਨ ਜਾਂਚ ਵਿੱਚ ਕਿਤੇ ਵੀ ਅਜਿਹਾ ਕੋਈ ਜ਼ਿਕਰ ਨਹੀਂ ਕੀਤਾ ਗਿਆ ਹੈ। ਐਂਡੀ ਦੁੱਗਾ ਨੇ ਮਨਕੀਰਤ ਔਲਖ ਨਾਲ ਬਹੁਤ ਕੁਝ ਸਾਂਝਾ ਕੀਤਾ ਹੈ ਅਤੇ ਆਪਣੇ ਗੀਤਾਂ ਵਿੱਚ ਉਸਦਾ ਜ਼ਿਕਰ ਵੀ ਕੀਤਾ ਹੈ। ਇੱਕ ਗੀਤ ਦੀਆਂ ਕੁਝ ਲਾਈਨਾਂ ਹਨ- ‘ਐਂਦੀ ਦੁੱਗਾ ਨਾਲ ਤੇਰੀ ਬੈਣੀ-ਉਠਣੀ, ਮਿਲੇਨੀਅਮ ਟਾਇਰ ਵਾਲੇ ਬੰਦੇ ਤਕੜੇ।’ ਇਸ ਗੀਤ ਵਿੱਚ ਮਨਕੀਰਤ ਨੇ ਵੀ ਉਸ ਨੂੰ ਫਿਲਮਾਇਆ ਹੈ।


ਇਹ ਵੀ ਪੜ੍ਹੋ : Chandigarh News: ਐਮਪੀ ਕਿਰਨ ਖੇਰ ਤੇ ਪੀਏ ਤੋਂ ਜਾਨ ਨੂੰ ਦੱਸਿਆ ਖ਼ਤਰਾ; ਹਾਈ ਕੋਰਟ ਨੇ ਚੇਤੰਨਿਆ ਨੂੰ ਦਿੱਤੀ ਸੁਰੱਖਿਆ