Pakistan Bus Fire: ਇਸਲਾਮਾਬਾਦ ਤੋਂ ਕਰਾਚੀ ਜਾ ਰਹੀ ਇੱਕ ਬੱਸ ਪਿੰਡੀ ਭੱਟੀਆਂ ਨੇੜੇ ਕੈਰੀ ਬਾਕਸ ਨਾਲ ਟਕਰਾ ਗਈ, ਜਿਸ ਕਾਰਨ ਬੱਸ ਨੂੰ ਅੱਗ ਲੱਗ ਗਈ। ਬਾਹਰ ਨਿਕਲਣ ਵਾਲੇ ਦਰਵਾਜ਼ੇ ਤੋਂ ਸਿਰਫ਼ 10 ਲੋਕ ਹੀ ਜ਼ਿੰਦਾ ਬਾਹਰ ਨਿਕਲ ਸਕੇ, ਬਾਕੀ 30 ਯਾਤਰੀਆਂ ਦੀ ਸੜ ਕੇ ਮੌਤ ਹੋ ਗਈ। ਹਾਦਸੇ 'ਚ 7 ਲੋਕ ਗੰਭੀਰ ਰੂਪ 'ਚ ਜ਼ਖਮੀ ਹੋਏ ਹਨ। ਕਰਾਚੀ ਤੋਂ ਇਸਲਾਮਾਬਾਦ ਜਾ ਰਹੀ ਬੱਸ ਵਿੱਚ ਕਰੀਬ 40 ਲੋਕ ਸਵਾਰ ਸਨ।


COMMERCIAL BREAK
SCROLL TO CONTINUE READING

ਇਹ ਹਾਦਸਾ ਐਤਵਾਰ ਤੜਕੇ ਪਿੰਡੀ ਭੱਟੀਆਂ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਬੱਸ 'ਚ 35 ਤੋਂ 40 ਯਾਤਰੀ ਸਵਾਰ ਸਨ। ਪੁਲਿਸ ਨੇ ਘਟਨਾ ਦੀ ਜਾਣਕਾਰੀ ਦੇ ਦਿੱਤੀ ਹੈ। ਸਾਰੇ ਜ਼ਖਮੀਆਂ ਨੂੰ ਉੱਥੋਂ ਦੇ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਇਹ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਹਾਦਸੇ ਦਾ ਅਸਲ ਕਾਰਨ ਕੀ ਸੀ। ਹੁਣ ਇਸ ਮਾਮਲੇ 'ਚ ਹੋਰ ਜਾਣਕਾਰੀ ਦੀ ਉਡੀਕ ਹੈ।


ਇਹ ਵੀ ਪੜ੍ਹੋ:Punjab Flood News: ਮੁੜ ਤਬਾਹੀ ਦਾ ਮੰਜ਼ਰ! ਪੰਜਾਬ 'ਚ ਫਿਰੋਜ਼ਪੁਰ-ਫਾਜ਼ਿਲਕਾ ਦੇ 74 ਪਿੰਡ ਹੜ੍ਹ ਨਾਲ ਹੋਏ ਪ੍ਰਭਾਵਿਤ