Pakistan Earthquake News: ਪਾਕਿਸਤਾਨ ਦੇ ਬਲੋਚਿਸਤਾਨ ਸੂਬੇ `ਚ ਭੂਚਾਲ ਕਾਰਨ ਤਿੰਨ ਬੱਚਿਆਂ ਦੀ ਮੌਤ, ਕਈ ਜ਼ਖ਼ਮੀ
ਪਾਕਿਸਤਾਨ ਦੇ ਬਲੋਚਿਸਤਾਨ ਸੂਬੇ `ਚ 3.5 ਤੀਬਰਤਾ ਦੇ ਭੂਚਾਲ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ ਸੂਬੇ `ਚ ਆਏ ਭੂਚਾਲ ਦਾ ਕੇਂਦਰ ਬਲੋਚਿਸਤਾਨ ਦੀ ਰਾਜਧਾਨੀ ਕਵੇਟਾ ਤੋਂ 60 ਕਿਲੋਮੀਟਰ ਉੱਤਰ-ਪੱਛਮ `ਚ ਸੀ। ਇਰਾਨ ਦੀ ਸਰਹੱਦ ਨਾਲ ਲ
Pakistan Earthquake News: ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ 3.5 ਤੀਬਰਤਾ ਦੇ ਭੂਚਾਲ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ ਸੂਬੇ 'ਚ ਆਏ ਭੂਚਾਲ ਦਾ ਕੇਂਦਰ ਬਲੋਚਿਸਤਾਨ ਦੀ ਰਾਜਧਾਨੀ ਕਵੇਟਾ ਤੋਂ 60 ਕਿਲੋਮੀਟਰ ਉੱਤਰ-ਪੱਛਮ 'ਚ ਸੀ। ਇਰਾਨ ਦੀ ਸਰਹੱਦ ਨਾਲ ਲੱਗਦੇ ਸ਼ਹਿਰ ਚਮਨ ਵਿੱਚ ਤਿੰਨ ਬੱਚਿਆਂ ਦੀ ਮੌਤ ਹੋ ਗਈ, ਜਦੋਂ ਭੂਚਾਲ ਕਾਰਨ ਉਨ੍ਹਾਂ ਦਾ ਕੱਚਾ ਘਰ ਢਹਿ ਗਿਆ।
ਸਰਕਾਰੀ ਬੁਲਾਰੇ ਮੁਤਾਬਕ, ''ਮ੍ਰਿਤਕ ਬੱਚਿਆਂ 'ਚ ਦੋ ਲੜਕੀਆਂ ਵੀ ਸ਼ਾਮਲ ਹਨ।'' ਬੁਲਾਰੇ ਨੇ ਦੱਸਿਆ ਕਿ ਭੂਚਾਲ ਕਾਰਨ ਮਿੱਟੀ ਨਾਲ ਬਣੇ ਦੋ ਘਰ ਢਹਿ ਗਏ। ਉਨ੍ਹਾਂ ਦੱਸਿਆ ਕਿ ਪੰਜ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: Navjot Singh Sidhu News: ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ ਨਵਜੋਤ ਸਿੰਘ ਸਿੱਧੂ
ਈਰਾਨ ਦੀ ਸਰਹੱਦ ਨਾਲ ਲੱਗਦੇ ਸ਼ਹਿਰ ਚਮਨ ਵਿੱਚ ਭੂਚਾਲ ਕਾਰਨ ਉਨ੍ਹਾਂ ਦਾ ਕੱਚਾ ਘਰ ਢਹਿ ਜਾਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ। ਸਰਕਾਰੀ ਬੁਲਾਰੇ ਮੁਤਾਬਕ, ''ਮ੍ਰਿਤਕ ਬੱਚਿਆਂ 'ਚ ਦੋ ਲੜਕੀਆਂ ਵੀ ਸ਼ਾਮਲ ਹਨ।'' ਬੁਲਾਰੇ ਨੇ ਦੱਸਿਆ ਕਿ ਭੂਚਾਲ ਕਾਰਨ ਮਿੱਟੀ ਨਾਲ ਬਣੇ ਦੋ ਘਰ ਢਹਿ ਗਏ। ਉਨ੍ਹਾਂ ਦੱਸਿਆ ਕਿ ਪੰਜ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।