Pakistan Hindu Families Converted Islam News: ਘੱਟ ਗਿਣਤੀ ਵਰਗ ਦੇ ਪੀੜਤ ਪਰਿਵਾਰਾਂ ਨੇ ਭਾਰਤ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਹੈ। ਇਸ ਬਾਰੇ ਜਾਣਕਾਰੀ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਵਿਦੇਸ਼ ਮੰਤਰਾਲੇ ਨੂੰ ਦਖ਼ਲ ਦੇਣ ਲਈ ਕਿਹਾ ਹੈ।
Trending Photos
Pakistan Hindu Families Converted Islam News: ਪਾਕਿਸਤਾਨ ਵਿੱਚ ਘੱਟ-ਗਿਣਤੀ ਸਮੂਹਾਂ ਵਿਰੁੱਧ ਅਪਰਾਧ ਬੇਰੋਕ ਜਾਰੀ ਹਨ। ਪਿਛਲੇ ਦਿਨੀਂ ਕਰੋੜਾਂ ਰੁਪਏ ਦੀ ਜਾਇਦਾਦ ਲਈ ਮੰਦਰ ਨੂੰ ਢਾਹ ਦਿੱਤਾ ਗਿਆ ਸੀ। ਹਿੰਦੂ ਅਤੇ ਸਿੱਖ ਕੁੜੀਆਂ ਦਾ ਧਰਮ ਪਰਿਵਰਤਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਪਾਕਿਸਤਾਨ 'ਚ ਹਿੰਦੂ ਧੀਆਂ 'ਤੇ ਅੱਤਿਆਚਾਰ ਦੀਆਂ ਖਬਰਾਂ ਅਕਸਰ ਵੇਖਣ ਨੂੰ ਮਿਲਦੀਆਂ ਹਨ।
ਇਸ ਲਈ ਘੱਟ ਗਿਣਤੀ ਵਰਗ ਦੇ ਪੀੜਤ ਪਰਿਵਾਰਾਂ ਨੇ ਭਾਰਤ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਹੈ। ਇਸ ਬਾਰੇ ਜਾਣਕਾਰੀ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਵਿਦੇਸ਼ ਮੰਤਰਾਲੇ ਨੂੰ ਦਖ਼ਲ ਦੇਣ ਲਈ ਕਿਹਾ ਹੈ। ਉਹਨਾਂ ਨੇ ਟਵੀਟ ਕਰ ਲਿਖਿਆ ਹੈ,"ਕਦੇ ਪਾਕਿਸਤਾਨ 'ਚ ਮੰਦਰਾਂ 'ਤੇ ਹਮਲੇ ਤੇ ਕਦੇ ਘੱਟਗਿਣਤੀ ਭਾਈਚਾਰੇ ਦੀਆਂ ਕੁੜੀਆਂ ਦਾ ਜ਼ਬਰਦਸਤੀ ਧਰਮ ਪਰਿਵਰਤਨ ਤੇ ਵਿਆਹ!
ਸਾਦਿਕਾਬਾਦ, ਜ਼ਿਲ੍ਹਾ ਰਹੀਮ ਯਾਰ ਖਾਨ, ਪੰਜਾਬ ਦੇ ਹਿੰਦੂ ਲੇਹਲਾਰਾਮ ਪੰਹਵਾਰ ਦੀਆਂ ਤਿੰਨ ਲੜਕੀਆਂ ਪਰਮੀਸ਼, ਰੋਸ਼ਨੀ ਅਤੇ ਚਾਂਦਨੀ, ਜਿਨ੍ਹਾਂ ਦੀ ਉਮਰ 16 ਸਾਲ ਅਤੇ ਇਸ ਤੋਂ ਘੱਟ ਹੈ, ਨੂੰ 60 ਕਿਲੋਮੀਟਰ ਦੂਰ ਡਹਰਕੀ ਵਿੱਚ ਪੀਰ ਮੀਆਂ ਜਾਵੇਦ ਅਹਿਮਦ ਕਾਦਰੀ ਦੇ ਘਰ ਵਿੱਚ ਕੈਦ ਕਰ ਲਿਆ ਗਿਆ ਅਤੇ ਜ਼ਬਰਦਸਤੀ ਇਸਲਾਮ ਕਬੂਲ ਕਰ ਲਿਆ ਗਿਆ। ਇਨ੍ਹਾਂ ਲੜਕੀਆਂ ਦੇ ਪਰਿਵਾਰ ਵਾਰ-ਵਾਰ ਮੇਰੇ ਨਾਲ ਸੰਪਰਕ ਕਰ ਰਹੇ ਹਨ ਅਤੇ ਮਦਦ ਲਈ ਬੇਨਤੀ ਕਰ ਰਹੇ ਹਨ। ਭਾਰਤ ਸਰਕਾਰ ਨੂੰ ਪਾਕਿਸਤਾਨ ਦੇ ਇਨ੍ਹਾਂ ਘੱਟ ਗਿਣਤੀ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣਾ ਪਵੇਗਾ।
पाकिस्तान में कभी मंदिरों पर हमले… और कभी अल्पसंख्यक समुदाय की बच्चियों का जबरन धर्म परिवर्तन और निकाह!
जिला रहीम यार ख़ान, Punjab के सादिकाबाद के हिन्दू लेहलाराम पन्हवर की तीन बच्चियां 16 साल और कम उम्र की परमेश, रोशनी और चांदनी हुई अगवा, 60 km दूर डहरकी में पीर मियां जावेद… pic.twitter.com/RVqq6Pm2a7— Manjinder Singh Sirsa (@mssirsa) July 22, 2023
ਨ
ਇਹ ਵੀ ਪੜ੍ਹੋ: Punjabi Girl Missing News: ਸਾਊਦੀ ਅਰਬ 'ਚ ਪੰਜਾਬ ਦੀਆਂ 2 ਲੜਕੀਆਂ ਲਾਪਤਾ, ਮਨਜਿੰਦਰ ਸਿਰਸਾ ਨੇ ਸਰਕਾਰ ਨੂੰ ਲੱਭਣ ਦੀ ਕੀਤੀ ਅਪੀਲ
ਪ੍ਰਾਪਤ ਜਾਣਕਾਰੀ ਅਨੁਸਾਰ ਧਰਮ ਪਰਿਵਰਤਨ ਦੀ ਇਹ ਘਟਨਾ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਜ਼ਿਲ੍ਹਾ ਰਹੀਮ ਯਾਰ ਖਾਨ ਦੀ ਹੈ। ਪੰਜਾਬ ਸੂਬੇ ਦੇ ਸਾਦਿਕਾਬਾਦ ਵਿੱਚ ਰਹਿਣ ਵਾਲੇ ਹਿੰਦੂ ਲਹਿਰਾਰਾਮ ਪੰਹਵਾਰ ਦੀਆਂ ਪਰਮੀਸ਼, ਰੋਸ਼ਨੀ ਅਤੇ ਚਾਂਦਨੀ ਜਿਹਨਾਂ ਦੀ ਉਮਰ 16 ਸਾਲਾ ਅਤੇ ਇਸ ਤੋਂ ਘੱਟ ਉਮਰ ਦੀਆਂ 3 ਲੜਕੀਆਂ ਸਨ, ਨੂੰ ਅਗਵਾ ਕਰ ਲਿਆ ਗਿਆ ਸੀ। ਉਸ ਨੂੰ ਪਹਿਲਾਂ ਹੀ ਸ਼ੱਕ ਸੀ ਕਿ ਉਸ ਦੀਆਂ ਧੀਆਂ ਨੂੰ ਧਰਮ ਪਰਿਵਰਤਨ ਲਈ ਮਜ਼ਬੂਰ ਕੀਤਾ ਜਾਵੇਗਾ।
ਪਰਿਵਾਰ ਨੇ ਪੁਲਿਸ ਦਾ ਸਹਿਯੋਗ ਮੰਗਿਆ ਪਰ ਕੋਈ ਮਦਦ ਨਹੀਂ ਮਿਲੀ, ਜਿਸ ਤੋਂ ਬਾਅਦ ਪਰਿਵਾਰ ਨੂੰ ਪਤਾ ਲੱਗਾ ਕਿ ਤਿੰਨੇ ਲੜਕੀਆਂ ਉਨ੍ਹਾਂ ਦੇ ਜ਼ਿਲ੍ਹੇ ਤੋਂ 60 ਕਿਲੋਮੀਟਰ ਦੂਰ ਡੇਹਰਕੀ ਵਿੱਚ ਪੀਰ ਮੀਆਂ ਜਾਵੇਦ ਅਹਿਮਦ ਕਾਦਰੀ ਦੇ ਘਰ ਕੈਦ ਹਨ। ਉਸ ਦੀਆਂ ਧੀਆਂ ਦਾ ਇੱਕ ਵੀਡੀਓ ਵੀ ਵਾਇਰਲ ਹੋਇਆ ਸੀ, ਜਿਸ ਵਿੱਚ ਉਸ ਦੀਆਂ ਧੀਆਂ ਨੂੰ ਜ਼ਬਰਦਸਤੀ ਇਸਲਾਮ ਕਬੂਲ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Delhi Airport News: ਦਿੱਲੀ ਏਅਰਪੋਰਟ 'ਤੇ ਹੁਣ ਤੱਕ ਦੀ ਸਭ ਤੋਂ ਵੱਡੀ ਵਿਦੇਸ਼ੀ ਕਰੰਸੀ ਜ਼ਬਤ! 3 ਗ੍ਰਿਫ਼ਤਾਰ