Pakistan Bomb Blast: ਪਾਕਿਸਤਾਨ ਦੇ ਉੱਤਰੀ ਵਜ਼ੀਰਿਸਤਾਨ `ਚ ਬੰਬ ਧਮਾਕਾ, 11 ਮਜ਼ਦੂਰਾਂ ਦੀ ਮੌਤ, ਦੋ ਜ਼ਖਮੀ
Pakistan Bomb Blast: ਪਾਕਿਸਤਾਨ ਦੇ ਉੱਤਰੀ ਵਜ਼ੀਰਿਸਤਾਨ `ਚ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ ਵਿੱਚ 11 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਏ।
Pakistan Bomb Blast Latest News Updates: ਪਾਕਿਸਤਾਨ ਦੇ ਉੱਤਰੀ ਵਜ਼ੀਰਿਸਤਾਨ ਦੇ ਗੁਲਮੀਰ ਕੋਟ ਇਲਾਕੇ 'ਚ ਹੋਏ ਬੰਬ ਧਮਾਕੇ 'ਚ 11 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਨੀਵਾਰ ਨੂੰ ਉੱਤਰੀ ਵਜ਼ੀਰਿਸਤਾਨ 'ਚ ਇਕ ਵੈਨ 'ਚ ਬੰਬ ਧਮਾਕਾ (Pakistan Bomb Blast) ਹੋਇਆ।
ਮੀਡੀਆ ਰਿਪੋਰਟਾਂ ਮੁਤਾਬਕ ਫਿਲਹਾਲ ਕਿਸੇ ਵੀ ਅੱਤਵਾਦੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਅੱਤਵਾਦੀਆਂ ਨੇ ਮਜ਼ਦੂਰਾਂ ਨੂੰ ਲਿਜਾ ਰਹੇ ਵਾਹਨ ਨੂੰ ਵਿਸਫੋਟਕਾਂ ਨਾਲ ਉਡਾ ਦਿੱਤਾ। ਇਸ ਧਮਾਕੇ (Pakistan Bomb Blast) ਵਿੱਚ 11 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਅਤੇ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੱਖਣੀ ਵਜ਼ੀਰਿਸਤਾਨ ਦੇ ਮਾਕਿਨ ਅਤੇ ਵਾਨਾ ਤਹਿਸੀਲਾਂ ਦੇ ਨਿਵਾਸੀ ਸਨ। ਇਹ ਹਮਲਾ ਬਾਜੌਰ ਵਿੱਚ ਇੱਕ ਵੱਡੇ ਆਤਮਘਾਤੀ ਧਮਾਕੇ ਤੋਂ ਹਫ਼ਤੇ ਬਾਅਦ ਹੋਇਆ ਹੈ, ਜਿਸ ਵਿੱਚ 23 ਬੱਚਿਆਂ ਸਮੇਤ ਘੱਟੋ-ਘੱਟ 63 ਲੋਕ ਮਾਰੇ ਗਏ ਸਨ ਅਤੇ 200 ਤੋਂ ਵੱਧ ਜ਼ਖ਼ਮੀ ਹੋਏ ਸਨ।
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪਾਕਿਸਤਾਨ ਦੇ ਬਾਜੌਰ 'ਚ ਇਕ ਸਿਆਸੀ ਰੈਲੀ 'ਚ ਹੋਏ ਆਤਮਘਾਤੀ ਧਮਾਕੇ 'ਚ 63 ਲੋਕਾਂ ਦੀ ਮੌਤ ਹੋ ਗਈ ਸੀ। ਇਸਲਾਮਿਕ ਸਟੇਟ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਇਹ ਵੀ ਪੜ੍ਹੋ: Pakistan Bus Fire: ਪਾਕਿਸਤਾਨ 'ਚ ਵੱਡਾ ਹਾਦਸਾ, ਕਰਾਚੀ ਤੋਂ ਇਸਲਾਮਾਬਾਦ ਜਾ ਰਹੀ ਬੱਸ ਨੂੰ ਲੱਗੀ ਅੱਗ, 30 ਦੀ ਮੌਤ
ਪਾਕਿਸਤਾਨੀ ਮੀਡੀਆ ਮੁਤਾਬਕ ਪਾਕਿਸਤਾਨੀ ਫੌਜ ਨੇ ਖੈਬਰ-ਪਖਤੂਨਖਵਾ ਸੂਬੇ ਦੇ ਖੈਬਰ ਜ਼ਿਲੇ 'ਚ ਇਕ ਖੁਫੀਆ ਕਾਰਵਾਈ ਦੌਰਾਨ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਸੁਰੱਖਿਆ ਬਲਾਂ ਨੇ ਦੱਸਿਆ ਕਿ 18-19 ਅਗਸਤ ਦੀ ਰਾਤ ਨੂੰ ਅੱਤਵਾਦੀਆਂ ਦੇ ਖਿਲਾਫ ਆਪਰੇਸ਼ਨ ਚਲਾਇਆ ਗਿਆ ਸੀ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ ਅਤੇ ਫੌਜ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ।