Pakistan Train Accident Death Toll news: ਪਾਕਿਸਤਾਨ ਦੇ ਦੱਖਣੀ ਸਿੰਧ ਸੂਬੇ 'ਚ ਬੀਤੇ ਦਿਨੀਂ ਇੱਕ ਯਾਤਰੀ ਰੇਲਗੱਡੀ ਦੇ ਘੱਟੋ-ਘੱਟ 10 ਡੱਬੇ ਪਟੜੀ ਤੋਂ ਉਤਰ ਗਏ ਅਤੇ ਇਸ ਹਾਦਸੇ ਵਿੱਚ ਘੱਟੋ-ਘੱਟ 30 ਯਾਤਰੀਆਂ ਦੀ ਮੌਤ ਹੋ ਗਈ, ਜਦਕਿ 100 ਤੋਂ ਵੱਧ ਲੋਕ ਜ਼ਖਮੀ ਹਨ। ਸਿਨਹੂਆ ਸਮਾਚਾਰ ਏਜੰਸੀ ਦੀ ਰਿਪੋਰਟ ਦੇ ਮੁਤਾਬਕ ਸਿੰਧ ਦੇ ਮੁੱਖ ਮੰਤਰੀ ਸਈਅਦ ਮੁਰਾਦ ਅਲੀ ਸ਼ਾਹ ਨੇ ਕਿਹਾ ਕਿ ਬਚਾਅ ਕਾਰਜ ਹੁਣ ਖਤਮ ਹੋ ਗਿਆ ਹੈ।  


COMMERCIAL BREAK
SCROLL TO CONTINUE READING

ਸਿੰਧ ਦੇ ਮੁੱਖ ਮੰਤਰੀ ਸਈਅਦ ਮੁਰਾਦ ਅਲੀ ਸ਼ਾਹ ਨੇ ਕਿਹਾ ਕਿ ਜਿਹੜੇ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਦੱਖਣੀ ਬੰਦਰਗਾਹ ਸ਼ਹਿਰ ਕਰਾਚੀ ਵਿਖੇ ਲਿਜਾਇਆ ਜਾਵੇਗਾ। ਮਿਲੀ ਜਾਣਕਾਰੀ ਦੇ ਮੁਤਾਬਕ ਹਜ਼ਾਰਾ ਐਕਸਪ੍ਰੈਸ ਰੇਲਗੱਡੀ, ਜਿਸ ਦੇ ਲਗਭਗ 16 ਤੋਂ 17 ਡੱਬੇ ਸਨ, ਵਿੱਚ 1,000 ਤੋਂ ਵੱਧ ਯਾਤਰੀ ਸਫਰ ਕਰ ਰਹੇ ਸਨ। ਕਰਾਚੀ ਤੋਂ ਭਾਰਤ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਨੂੰ ਜਾਂਦੇ ਸਮੇਂ ਟਰੇਨ ਇੱਕ ਨਹਿਰ ਦੇ ਪੁਲ ਨੂੰ ਪਾਰ ਕਰ ਰਹੀ ਸੀ ਜਦੋਂ ਉਹ ਪਟੜੀ ਤੋਂ ਉਤਰ ਗਈ।


ਇਸ ਦੌਰਾਨ ਰੇਲ ਮੰਤਰੀ ਖਵਾਜਾ ਸਾਦ ਰਫੀਕ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਅਧਿਕਾਰੀਆਂ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ "ਭੰਨ-ਤੋੜ" ਦੀ ਸੰਭਾਵਨਾ ਤੋਂ ਇਨਕਾਰ ਕੀਤਾ ਗਿਆ ਹੈ। ਇਸ ਹਾਦਸੇ ਤੋਂ ਤੁਰੰਤ ਬਾਅਦ ਬਚਾਅ ਟੀਮਾਂ, ਪਾਕਿਸਤਾਨੀ ਫੌਜ ਅਤੇ ਪਾਕਿਸਤਾਨ ਰੇਲਵੇ ਦੇ ਕਰਮਚਾਰੀਆਂ ਵੱਲੋਂ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤਾ ਗਿਆ ਸੀ। 


ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਉਹ ਖੇਤਾਂ ਵਿੱਚ ਕੰਮ ਕਰ ਰਹੇ ਸਨ ਜਦੋਂ ਇੱਕ ਅਜੀਬ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਰੇਲਗੱਡੀ ਦੇ ਪਟੜੀ ਤੋਂ ਉਤਰਨ ਦਾ ਰੌਲਾ ਸੀ ਅਤੇ ਸ਼ੁਰੂ ਵਿੱਚ ਕਿਸੇ ਨੂੰ ਵੀ ਸਮਝ ਨਹੀਂ ਆਇਆ ਕਿ ਕੀ ਕੀਤਾ ਜਾਵੇ ਪਰ ਬਾਅਦ ਵਿੱਚ ਸਥਾਨਕ ਲੋਕ ਡੱਬਿਆਂ ਵੱਲ ਭੱਜੇ ਅਤੇ ਲੋਕਾਂ ਨੂੰ ਰੇਲਗੱਡੀ 'ਚੋਂ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ। (Pakistan Train Accident Death Toll news)


ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਅੱਜ ਹਲਕੀ ਤੋਂ ਮੱਧਮ ਬਾਰਿਸ਼ ਪੈਣ ਦੇ ਆਸਾਰ! 


(For more news apart from Pakistan train accident death toll, stay tuned to Zee PHH)