Poonch News: ਸੰਘਣੀ ਧੁੰਦ ਦਾ ਫਾਇਦਾ ਚੁੱਕ ਕੇ ਪਾਕਿਸਤਾਨ ਵਾਲੇ ਪਾਸੇ ਤੋਂ ਘੁਸਪੈਠ ਦੀਆਂ ਲਗਾਤਾਰ ਕੋਸ਼ਿਸ਼ ਹੋ ਰਹੀਆਂ ਹਨ।
Trending Photos
Poonch News: ਪਾਕਿਸਤਾਨੀ ਫੌਜ ਕੰਟਰੋਲ ਰੇਖਾ 'ਤੇ ਅੱਗ ਲਗਾ ਕੇ ਅੱਤਵਾਦੀ ਘੁਸਪੈਠ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਪਾਕਿਸਤਾਨੀ ਫੌਜ ਵੱਲੋਂ ਪੁੰਛ ਜ਼ਿਲ੍ਹੇ ਦੇ ਸਰਹੱਦੀ ਖੇਤਰ ਦੇ ਸਲੋਤਰੀ ਇਲਾਕੇ 'ਚ ਕੰਟਰੋਲ ਰੇਖਾ 'ਤੇ ਅੱਗ ਲਗਾਈ ਗਈ ਹੈ। ਚੌਕੀਆਂ ਦੇ ਨੇੜੇ ਭਾਰਤੀ ਫੌਜ ਪਹਿਲਾ ਹੀ ਪਹੁੰਚ ਗਈ ਹੈ। ਹਾਲਾਂਕਿ ਭਾਰਤੀ ਫੌਜ ਦੇ ਜਵਾਨ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ 'ਚ ਲੱਗੇ ਹੋਏ ਹਨ।
ਅੱਗ ਇੰਨੀ ਭਿਆਨਕ ਹੈ ਕਿ ਇਸ ਦੀਆਂ ਲਪਟਾਂ ਕਈ ਕਿਲੋਮੀਟਰ ਦੂਰ ਤੱਕ ਦਿਖਾਈ ਦਿੰਦੀਆਂ ਹਨ ਅਤੇ ਇਸ ਵਿਚਕਾਰ ਕੰਟਰੋਲ ਰੇਖਾ 'ਤੇ ਵਿਛਾਈਆਂ ਬਾਰੂਦੀ ਸੁਰੰਗਾਂ 'ਚ ਧਮਾਕੇ ਹੋ ਰਹੇ ਹਨ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਤਰ੍ਹਾਂ ਭਾਰਤੀ ਫੌਜ ਵੱਲੋਂ ਸ਼੍ਰੀਨਗਰ 'ਚ ਅੱਤਵਾਦੀਆਂ ਨੂੰ ਖਤਮ ਕਰਨ ਲਈ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਅਤੇ ਅੱਤਵਾਦ ਦੀ ਕਮਰ ਤੋੜੀ ਜਾ ਰਹੀ ਹੈ, ਉਸ ਨਾਲ ਅੱਤਵਾਦੀ ਸੰਗਠਨ ਘਬਰਾ ਗਏ ਹਨ।
ਦੂਜੇ ਪਾਸੇ ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਇਲਾਕੇ ਵਿੱਚ ਡਰੋਨ ਦੀ ਹਲਚਲ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਨੂੰ ਲੈ ਕੇ ਬੀਐਸਐਫ ਦੇ ਨਾਲ-ਨਾਲ ਪੰਜਾਬ ਪੁਲਿਸ ਨੇ ਵੀ ਚੌਕਸੀ ਵਧਾ ਦਿੱਤੀ ਹੈ। ਇਹੀ ਕਾਰਨ ਹੈ ਕਿ ਫਾਜ਼ਿਲਕਾ ਦੇ ਐਸਐਸਪੀ ਅਤੇ ਡੀਸੀ ਬੀਐਸਐਫ ਦੇ ਉੱਚ ਅਧਿਕਾਰੀਆਂ ਦੇ ਨਾਲ ਸੰਘਣੀ ਧੁੰਦ ਦੇ ਵਿਚਕਾਰ ਰਾਤ ਸਰਹੱਦੀ ਇਲਾਕੇ ਵਿੱਚ ਨਿਕਲੇ। ਸੈਕਿੰਡ ਲਾਈਨ ਆਫ ਡਿਫੈਂਸ ਦੇ ਨਾਕਿਆਂ ਦੀ ਚੈਕਿੰਗ ਦੇ ਨਾਲ-ਨਾਲ ਭਾਰਤ-ਪਾਕਿਸਤਾਨ ਕੌਮਾਂਤਰੀ ਤਾਰਬੰਦੀ ਤੱਕ ਦੇ ਹਾਲਾਤ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
ਹਾਲ ਹੀ ਵਿੱਚ ਫਾਜ਼ਿਲਕਾ ਵਿੱਚ ਅੱਜ ਵੀ ਪਾਕਿਸਤਾਨ ਤੋਂ ਆਈ ਕਰੀਬ 6 ਕਿਲੋ ਹੈਰੋਇਨ ਬੀਐਸਐਫ ਅਤੇ ਪੁਲਿਸ ਨੇ ਬਰਾਮਦ ਕੀਤੀ ਹੈ, ਜਿਸ ਨੂੰ ਡਰੋਨ ਰਾਹੀਂ ਭੇਜਣ ਦਾ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ। ਇੰਨਾ ਹੀ ਨਹੀਂ ਕੁਝ ਦਿਨ ਪਹਿਲਾਂ ਵੀ ਪਾਕਿਸਤਾਨ ਡਰੋਨ ਵੱਲੋਂ ਭਾਰਤ ਦੀ ਸਰਹੱਦ ਵਿੱਚ ਸੁੱਟਿਆ ਗਿਆ ਹੈਰੋਇਨ ਦਾ ਪੈਕੇਟ ਵੀ ਬਰਾਮਦ ਹੋਇਆ। ਫਾਜ਼ਿਲਕਾ ਦੇ ਐਸਐਸਪੀ ਦਾ ਕਹਿਣਾ ਹੈ ਕਿ ਧੁੰਦ ਦਾ ਮੌਸਮ ਹੋਣ ਕਾਰਨ ਫਾਜ਼ਿਲਕਾ ਵਿੱਚ ਪੁਲਿਸ ਨੂੰ ਸਪੈਸ਼ਲ ਫੋਰਸ ਮੁਹੱਈਆ ਕਰਵਾਈ ਗਈ ਹੈ, ਜਿਸ ਨਾਲ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਵੀ ਚਲਾਏ ਜਾ ਰਹੇ ਹਨ।
ਕਾਬਿਲੇਗੌਰ ਹੈ ਕਿ ਸੰਘਣੀ ਧੁੰਦ ਹੋਣ ਕਾਰਨ ਪਾਕਿਸਤਾਨ ਵਿੱਚ ਬੈਠੇ ਤਸਕਰ ਲਗਾਤਾਰ ਇਸ ਦਾ ਫਾਇਦਾ ਉਠਾਕੇ ਤਸਕਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਰਹਿੰਦੇ ਹਨ ਪਰ ਸਰਹੱਦ ਉਤੇ ਤਾਇਨਾਤ ਬੀਐਸਐਫ ਦੇ ਜਵਾਨ ਦਿਨ ਰਾਤ ਆਪਣੀ ਬਾਜ਼ ਅੱਖ ਨਜ਼ਰ ਬਣਾਏ ਹੋਏ ਹਨ, ਅਜਿਹੀਆਂ ਹਰਕਤਾਂ ਨੂੰ ਨਾਕਾਮ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : Punjab News: ਐਸਵਾਈਐਲ ਦੇ ਮੁੱਦੇ 'ਤੇ ਹੋਣ ਵਾਲੀ ਮੀਟਿੰਗ ਦਾ ਪੰਜ ਕਿਸਾਨ ਜਥੇਬੰਦੀਆਂ ਕਰਨਗੀਆਂ ਵਿਰੋਧ