Punjabi Youth Death in Canada: ਮਾਪਿਆਂ ਦੇ ਇਕਲੌਤੇ ਪੁੱਤ ਦੀ ਕੈਨੇਡਾ `ਚ ਨਮੂਨੀਏ ਕਾਰਨ ਮੌਤ
Punjabi Youth Death in Canada: ਕੋਟਕਪੂਰਾ ਦੇ ਰਹਿਣ ਵਾਲੇ 20 ਸਾਲਾ ਨੌਜਵਾਨ ਕਰਨਵੀਰ ਸਿੰਘ ਦੀ ਕੈਨੇਡਾ ਦੇ ਵਿੰਨੀਪੈੱਗ ਵਿੱਚ ਨਮੂਨੀਏ ਕਾਰਨ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ।
Punjabi Youth Death in Canada: ਪੰਜਾਬ ਦੇ ਕੋਟਕਪੂਰਾ ਦੇ ਰਹਿਣ ਵਾਲੇ 20 ਸਾਲਾ ਨੌਜਵਾਨ ਕਰਨਵੀਰ ਸਿੰਘ ਦੀ ਕੈਨੇਡਾ ਦੇ ਵਿੰਨੀਪੈੱਗ ਵਿੱਚ ਨਮੂਨੀਏ ਕਾਰਨ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ।
ਮ੍ਰਿਤਕ ਆਪਣੇ ਪਿੱਛੇ ਇੱਕ ਭੈਣ ਤੇ ਮਾਤਾ-ਪਿਤਾ ਨੂੰ ਛੱਡ ਗਿਆ। ਪੀੜਤ ਪਰਿਵਾਰ ਦੀ ਆਰਥਿਕ ਹਾਲਤ ਮਾੜੀ ਹੋਣ ਦੇ ਚੱਲਦੇ ਜਿਥੇ ਕੇਂਦਰ ਸਰਕਾਰ ਤੋਂ ਲਾਸ਼ ਨੂੰ ਪੰਜਾਬ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ ਉਥੇ ਹੀ ਪਰਿਵਾਰ ਦੀ ਆਰਥਿਕ ਮਦਦ ਦੀ ਵੀ ਗੁਹਾਰ ਲਗਾਈ ਜਾ ਰਹੀ ਹੈ।
ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਲਾਡਲੇ ਪੁੱਤ ਕਰਨਵੀਰ ਸਿੰਘ ਨੂੰ ਚੰਗੇਰੇ ਭਵਿੱਖ ਲਈ ਕੈਨੇਡਾ ਵਿਖੇ ਸਟੱਡੀ ਵਿਜੇ ਤੇ ਕਰੀਬ ਡੇਢ ਸਾਲ ਪਹਿਲਾਂ ਭੇਜਿਆ ਸੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਬਾਸਕਿਟ ਬਾਲ ਦਾ ਨੈਸ਼ਨਲ ਪੱਧਰ ਦਾ ਖਿਡਾਰੀ ਵੀ ਸੀ।
ਇਹ ਵੀ ਪੜ੍ਹੋ : Ajnala News: ਠੰਢ ਤੋਂ ਬਚਣ ਲਈ ਬਾਲੀ ਅੰਗੀਠੀ ਦੀ ਗੈਸ ਨਾਲ ਦਮ ਘੁੱਟਣ ਕਰਕੇ ਦੋ ਵਿਅਕਤੀਆਂ ਦੀ ਮੌਤ
ਉਨ੍ਹਾਂ ਦੱਸਿਆ ਕਿ 24 ਦਸੰਬਰ ਨੂੰ ਉਨ੍ਹਾਂ ਦੇ ਲੜਕੇ ਦੀ ਕਾਲ ਆਈ ਤਾਂ ਉਸ ਨੇ ਆਪਣੀ ਪਿੱਠ ਵਿਚ ਹਲਕੇ ਦਰਦ ਦੀ ਗੱਲ ਦੱਸੀ ਸੀ ਪਰ ਪਤਾ ਨਹੀਂ 26 ਦਸੰਬਰ ਨੂੰ ਉਹ ਇਕਦਮ ਸੀਰੀਅਸ ਕਿਵੇਂ ਹੋ ਗਿਆ ਅਤੇ ਕੱਲ੍ਹ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤ ਦੀ ਲਾਸ਼ ਜਲਦ ਤੋਂ ਜਲਦ ਭਾਰਤ ਲਿਆਂਦੀ ਜਾਵੇ ਤਾਂ ਜੋ ਅੰਤਿਮ ਵਾਰ ਉਹ ਆਪਣੇ ਲਾਡਲੇ ਦਾ ਮੂੰਹ ਵੇਖ ਸਕਣ ਅਤੇ ਆਪਣੇ ਹੱਥੀਂ ਉਸ ਦੀਆਂ ਅੰਤਿਮ ਰਸਮਾਂ ਨਿਭਾ ਸਕਣ।
ਨੌਜਵਾਨ ਦੀ ਮੌਤ ਦੀ ਖਬਰ ਪੁੱਜਣ ਉਤੇ ਪਰਿਵਾਰ ਦੇ ਜੀਆਂ ਦਾ ਰੋ-ਰੋ ਕੇ ਬੁਰਾ ਹਾਲ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਸਪੀਕਰ ਕੁਲਤਾਰ ਸੰਧਵਾਂ ਵੀ ਦੁੱਖ ਵੰਡਾਉਣ ਲਈ ਪੁੱਜੇ। ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਦੁੱਖ ਜ਼ਾਹਿਰ ਕੀਤਾ ਅਤੇ ਭਾਣਾ ਮੰਨਣ ਦੀ ਬਲ ਬਖਸ਼ਣ ਦੀ ਅਰਦਾਸ ਕੀਤੀ।
ਇਹ ਵੀ ਪੜ੍ਹੋ : Nangal News: ਨੰਗਲ 'ਚ ਇੱਕ ਸ਼ਰਾਰਤੀ ਬਾਂਦਰ ਨੇ ਮਚਾਇਆ ਦਹਿਸ਼ਤ! ਦੋ ਦਰਜਨ ਲੋਕਾਂ ਨੂੰ ਬਣਾਇਆ ਸ਼ਿਕਾਰ
ਕੋਟਕਪੂਰਾ ਤੋਂ ਕੇ ਸੀ ਸੰਜੇ ਦੀ ਰਿਪੋਰਟ