PM Modi lands in Rio de Janeiro, Brazil: ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਨਾਈਜੀਰੀਆ ਦਾ ਆਪਣਾ ਪਹਿਲਾ ਦੌਰਾ ਪੂਰਾ ਕਰਨ ਤੋਂ ਬਾਅਦ ਹੁਣ ਸੋਮਵਾਰ ਸਵੇਰੇ ਬ੍ਰਾਜ਼ੀਲ ਪਹੁੰਚ ਗਏ ਹਨ। ਉਹ ਇੱਥੇ ਜੀ-20 ਸੰਮੇਲਨ 'ਚ ਹਿੱਸਾ ਲੈਣ ਪਹੁੰਚੇ ਹਨ। ਪ੍ਰਧਾਨ ਮੰਤਰੀ ਮੋਦੀ ਆਪਣੀ ਤਿੰਨ ਦੇਸ਼ਾਂ ਦੀ ਯਾਤਰਾ ਦੇ ਦੂਜੇ ਪੜਾਅ ਵਿੱਚ 18 ਅਤੇ 19 ਨਵੰਬਰ ਨੂੰ ਬ੍ਰਾਜ਼ੀਲ ਵਿੱਚ ਹੋਣ ਵਾਲੇ 19ਵੇਂ ਜੀ-20 ਨੇਤਾਵਾਂ ਦੇ ਸੰਮੇਲਨ ਵਿੱਚ ਸ਼ਾਮਲ ਹੋਣਗੇ।


COMMERCIAL BREAK
SCROLL TO CONTINUE READING

ਬ੍ਰਾਜ਼ੀਲ ਵਿੱਚ ਭਾਰਤੀ ਪ੍ਰਵਾਸੀ ਭਾਈਚਾਰੇ ਦੇ ਮੈਂਬਰ ਰੀਓ ਡੀ ਜਨੇਰੀਓ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕਰਨ ਲਈ ਇੱਕ ਹੋਟਲ ਦੇ ਬਾਹਰ ਵੱਡੀ ਗਿਣਤੀ ਵਿੱਚ ਇਕੱਠੇ ਹੋਏ। ਉਨ੍ਹਾਂ ਨੇ ਪੀਐਮ ਮੋਦੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਬ੍ਰਾਜ਼ੀਲ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਮੈਂਬਰ ਨੇ ਕਿਹਾ, "ਉਸਨੂੰ ਵਿਅਕਤੀਗਤ ਤੌਰ 'ਤੇ ਮਿਲਣਾ ਮਾਣ ਵਾਲੀ ਗੱਲ ਹੈ... ਇਹ ਸਾਡੇ ਲਈ ਮਾਣ ਵਾਲੀ ਗੱਲ ਹੈ।"



ਇਹ ਵੀ ਪੜ੍ਹੋ: Punjab By Elections 2024:  ਪੰਜਾਬ ਵਿੱਚ ਜ਼ਿਮਨੀ ਚੋਣਾਂ ਦੇ ਪ੍ਰਚਾਰ ਦਾ ਅੱਜ ਆਖਿਰੀ ਦਿਨ, 20 ਨਵੰਬਰ ਨੂੰ ਹੋਣਗੀਆਂ ਚੋਣਾਂ
 


ਬ੍ਰਾਜ਼ੀਲ ਦੇ ਵੈਦਿਕ ਵਿਦਵਾਨਾਂ ਨੇ ਰੀਓ ਡੀ ਜੇਨੇਰੀਓ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਸਾਹਮਣੇ ਵੈਦਿਕ ਮੰਤਰਾਂ ਦਾ ਜਾਪ ਕੀਤਾ। ਭਾਰਤੀ ਪ੍ਰਵਾਸੀ ਭਾਈਚਾਰੇ ਦੇ ਇੱਕ ਮੈਂਬਰ ਨੇ ਕਿਹਾ, "ਅਸੀਂ ਇਸ ਪਲ ਲਈ ਸੱਚਮੁੱਚ ਉਤਸ਼ਾਹਿਤ ਹਾਂ। ਅਸੀਂ ਅਸਲ ਵਿੱਚ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰਾਂ ਵਿੱਚੋਂ ਇੱਕ ਦੇ ਨੇਤਾ ਨੂੰ ਮਿਲਣਾ ਚਾਹੁੰਦੇ ਸੀ।"


ਪੀਐਮ ਮੋਦੀ ਨੇ ਬ੍ਰਾਜ਼ੀਲ ਪਹੁੰਚਣ ਤੋਂ ਬਾਅਦ ਐਕਸ 'ਤੇ ਇੱਕ ਪੋਸਟ ਕੀਤੀ। ਉਨ੍ਹਾਂ ਨੇ ਆਪਣੀ ਪੋਸਟ 'ਚ ਕਿਹਾ ਕਿ ਉਹ ਸੰਮੇਲਨ 'ਚ ਵੱਖ-ਵੱਖ ਗਲੋਬਲ ਨੇਤਾਵਾਂ ਨੂੰ ਮਿਲਣ ਦੀ ਉਮੀਦ ਕਰ ਰਹੇ ਹਨ। ਟਵਿੱਟਰ 'ਤੇ ਇੱਕ ਪੋਸਟ ਵਿੱਚ ਪੀਐਮ ਮੋਦੀ ਨੇ ਕਿਹਾ, "ਜੀ-20 ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ ਪਹੁੰਚਿਆ। ਮੈਂ ਸਿਖਰ ਸੰਮੇਲਨ ਦੇ ਵਿਚਾਰ-ਵਟਾਂਦਰੇ ਅਤੇ ਵੱਖ-ਵੱਖ ਗਲੋਬਲ ਨੇਤਾਵਾਂ ਨਾਲ ਅਰਥਪੂਰਨ ਗੱਲਬਾਤ ਦੀ ਉਡੀਕ ਕਰ ਰਿਹਾ ਹਾਂ।" ਇਸ ਦੇ ਨਾਲ ਹੀ ਉਨ੍ਹਾਂ ਨੇ ਏਅਰਪੋਰਟ 'ਤੇ ਆਪਣੇ ਸਵਾਗਤ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।