Arvind Kejriwal Arrest/ ਰੋਹਿਤ ਬਾਂਸਲ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਮਾਮਲਾ ਦਿਨੋਂ-ਦਿਨ ਵਧਦਾ ਜਾ ਰਿਹਾ ਹੈ।  ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਸੀਐਮ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਪ੍ਰਦਰਸ਼ਨ ਹੋ ਰਹੇ ਹਨ। ਆਪ’ ਸਮਰਥਕ ਅਮਰੀਕਾ, ਜਰਮਨੀ, ਕੈਨੇਡਾ, ਸਵੀਡਨ, ਯੂਨਾਈਟਿਡ ਕਿੰਗਡਮ, ਆਸਟ੍ਰੇਲੀਆ, ਫਰਾਂਸ ਸਮੇਤ ਕਈ ਦੇਸ਼ਾਂ ਵਿੱਚ ਇਕੱਠੇ ਹੋ ਕੇ ਆਪਣਾ ਵਿਰੋਧ ਕਰ ਰਹੇ ਹਨ।


COMMERCIAL BREAK
SCROLL TO CONTINUE READING

ਬੀਤੇ ਦਿਨ ਸਰੀ ਦੇ ਹਾਲੈਂਡ ਪਾਰਕ ਵਿਖੇ ਭਾਰਤ ਵਿਚ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। 


ਇਸ ਰੋਸ ਪ੍ਰਦਰਸ਼ਨ ਦੌਰਾਨ ਇੰਡੀਆ ਗਠਜੋੜ ਦੇ ਸਮਰਥਨ ਵਿਚ ਭਾਰਤ ਵਿੱਚ ਮੌਜੂਦਾ ਹਾਲਤਾਂ ਨੂੰ ਉਜਾਗਰ ਕਰਦਿਆਂ ਸਿਆਸੀ ਵਿਰੋਧੀਆਂ ਨੂੰ ਪ੍ਰੇਸ਼ਾਨ ਕਰਨ ਅਤੇ ਖਾਸ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਝਾਰਖੰਡ ਦੇ ਮੁੱਖ ਮੰਤਰੀ ਨੂੰ ਝੂਠੇ ਕੇਸਾਂ ਵਿਚ ਫਸਾਕੇ ਜੇਲਾਂ ਵਿਚ ਬੰਦ ਕੀਤੇ ਜਾਣ ਦੀ ਕਰੜੀ ਨਿੰਦਾ ਕੀਤੀ ਗਈ।


ਇਹ ਵੀ ਪੜ੍ਹੋ:  Punjab Bachao Yatra: ਦਿੱਲੀ ਦੀਆਂ ਪਾਰਟੀਆਂ ਪੰਜਾਬ ਨੂੰ ਤਬਾਹ ਕਰਨ 'ਤੇ ਲੱਗੀਆਂ ਹੋਈਆਂ- ਸੁਖਬੀਰ ਬਾਦਲ


ਇਸ ਰੋਸ ਮੁਜ਼ਾਹਰੇ ਵਿੱਚ ਸਥਾਨਕ ਕਾਰਕੁੰਨ ਕੁਲਵੰਤ ਢੇਸੀ, ਸਾਹਿਬ ਥਿੰਦ, ਗੁਰਪ੍ਰਤਾਪ ਵਿਰਕ, ਰਜਿੰਦਰ ਮਾਨ, ਕਮਲ ਗਰਗ, ਹਰਦੇਵ ਸਿੱਧੂ, ਪ੍ਰਸ਼ਾਂਤ ਮੁਖਰਜੀ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁੰਨਾਂ ਨੇ ਸਰਗਰਮੀ ਨਾਲ ਸ਼ਮੂਲੀਅਤ ਕੀਤੀ।


ਦੂਜੇ ਪਾਸੇ ਆਮ ਆਦਮੀ ਪਾਰਟੀ ਮੰਗ ਕਰਦੀ ਹੈ ਕਿ ਕਥਿਤ ਸ਼ਰਾਬ ਨੀਤੀ ਘੁਟਾਲੇ ਵਿੱਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤੇ ਗਏ ਕੇਜਰੀਵਾਲ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਈਡੀ ਨੇ ਉਸ ਨੂੰ ਝੂਠੇ ਕੇਸ ਵਿੱਚ ਫਸਾਇਆ ਹੈ।