UNO ਵਿੱਚ ਉੱਠਿਆ ਪੰਜਾਬ ਦੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਮੁੱਦਾ,ਕਹੀ ਇਹ ਗੱਲ
Advertisement

UNO ਵਿੱਚ ਉੱਠਿਆ ਪੰਜਾਬ ਦੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਮੁੱਦਾ,ਕਹੀ ਇਹ ਗੱਲ

UNO ਦੇ ਬੁਲਾਰੇ ਨੇ ਦਿੱਤਾ ਹੈ ਇਹ ਬਿਆਨ 

UNO ਦੇ ਬੁਲਾਰੇ ਨੇ ਦਿੱਤਾ ਹੈ ਇਹ ਬਿਆਨ

ਚੰਡੀਗੜ੍ਹ : ਕਿਸਾਨਾਂ ਦੇ ਪ੍ਰਦਰਸ਼ਨ ਦਾ ਮੁੱਦਾ ਕੈਨੇਡਾ ਅਤੇ ਇੰਗਲੈਂਡ ਤੋਂ ਬਾਅਦ ਹੁਣ ਦੁਨੀਆ ਦੀ ਸਭ ਤੋਂ ਵੱਡੀ ਸੰਸਥਾ UNO ਵਿੱਚ ਵੀ ਉੱਠਿਆ ਹੈ, ਖ਼ਬਰ ਏਜੰਸੀ PTI ਮੁਤਾਬਿਕ UNO ਦੇ ਸਕੱਤਰ ਜਨਰਲ ਦੇ ਬੁਲਾਰੇ ਸਟੀਫਨ ਨੇ ਕਿਹਾ ਕਿ ਸ਼ਾਂਤੀ ਨਾਲ ਪ੍ਰਦਰਸ਼ਨ ਕਰਨਾ ਲੋਕਾਂ ਦਾ ਅਧਿਕਾਰ ਹੈ ਇਸ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ ਹੈ ਕਿਸੇ ਨੂੰ ਵੀ ਨਹੀਂ ਇਸ ਤੇ ਰੋਕਿਆ ਜਾ ਸਕਦਾ ਹੈ, UNO ਦਾ ਇਹ ਬਿਆਨ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕਣ ਤੋਂ ਬਾਅਦ ਆਇਆ ਹੈ ਜਦੋਂ ਉਨ੍ਹਾਂ ਨੇ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ

ਦੁਨੀਆ ਦੀ ਸਭ ਤੋਂ ਵੱਡੀ ਸੰਸਥਾ ਦਾ ਇਹ ਬਿਆਨ ਕਾਫ਼ੀ ਅਹਿਮ ਹੈ ਕਿਉਂਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਵੱਲੋਂ ਜਦੋਂ ਇਹ ਮੁੱਦਾ ਚੁੱਕਿਆ ਗਿਆ ਸੀ ਤਾਂ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ 'ਤੇ ਕਰੜਾ ਇਤਰਾਜ਼ ਜਤਾਉਂਦੇ ਹੋਏ ਕਿਹਾ ਸੀ ਕਿ ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ ਇਸ ਨੂੰ ਗੱਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ,ਸਿਰਫ਼ ਇੰਨਾਂ ਹੀ ਨਹੀਂ ਜਦੋਂ ਕੈਨੇਡਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੁੜ ਤੋਂ ਇਸ ਤੇ ਬਿਆਨ ਦਿੱਤਾ ਤਾਂ ਭਾਰਤ ਸਰਕਾਰ ਨੇ ਕੈਨੇਡਾ ਤੇ ਵੱਡਾ ਐਕਸ਼ਨ ਲੈਂਦੇ ਹੋਏ 7 ਦਸੰਬਰ ਨੂੰ ਕੋਰੋਨਾ ਤੇ ਦੁਨੀਆ ਭਰ ਦੇ ਵਿਦੇਸ਼ ਮੰਤਰੀਆਂ ਦੀ ਕੈਨੇਡਾ ਵਿੱਚ ਹੋਣ ਵਾਲੀ ਮੀਟਿੰਗ ਦਾ ਬਾਈਕਾਟ ਕਰਨ ਦਾ ਐਲਾਨ ਕਰ ਦਿੱਤਾ ਸੀ  

ਬ੍ਰਿਟੇਨ ਦੇ 36 MP ਨੇ ਵਿਦੇਸ਼ ਮੰਤਰੀ ਨੂੰ ਭਾਰਤ ਸਾਹਮਣੇ ਮੁੱਦਾ ਚੁੱਕਣ ਲਈ ਕਿਹਾ ਸੀ 

ਕੈਨੇਡਾ ਦੇ ਪੀਐਮ ਜਸਟਿਨ ਟਰੂਡੋ ਵੱਲੋਂ ਕਿਸਾਨੀ ਸੰਘਰਸ਼ ਨੂੰ ਸਮਰਥਨ ਕੀਤੇ ਜਾਣ ਤੋਂ ਬਾਅਦ ਹੁਣ ਬ੍ਰਿਟਿਸ਼ ਸਾਂਸਦਾਂ ਨੇ ਵੀ ਕਿਸਾਨੀ ਹੱਕ ਚ ਆਵਾਜ਼ ਬੁਲੰਦ ਕੀਤੀ ਹੈ। 36  ਸੰਸਦਾਂ ਨੇ ਵਿਦੇਸ਼ ਸਕੱਤਰ ਡੋਮੀਨਲ ਰੈਬ ਨੂੰ ਪੱਤਰ ਲਿਖਕੇ ਮੰਗ ਕੀਤੀ ਹੈ ਕਿ ਭਾਰਤ ਦੇ ਇਸ ਬਿਲ ਨੂੰ ਲੈ ਕੇ ਪ੍ਰਧਾਨਮੰਤਰੀ ਮੋਦੀ ਦੇ ਨਾਲ ਚਰਚਾ ਕੀਤੀ ਜਾਵੇ । 

ਬ੍ਰਿਟੇਨ ਵਿੱਚ ਭਾਰਤੀ ਮੂਲ ਦੇ 36 ਸੰਸਦਾਂ ਦਾ ਕਹਿਣਾ ਹੈ ਕਿ ਬ੍ਰਿਟੇਨ ਨੂੰ ਪੀਐੱਮ ਮੋਦੀ ਦੇ ਨਾਲ ਇਹ ਮੁੱਦਾ ਚੁੱਕ ਕੇ ਕਿਸਾਨਾਂ ਦੀ ਸਮੱਸਿਆ ਸੁਲਝਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਪੱਤਰ ਉੱਤੇ ਹਸਤਾਖਰ ਕਰਨ ਵਾਲਿਆਂ ਵਿੱਚ ਲੇਬਰ ਪਾਰਟੀ ਦੇ ਨਾਲ ਹੀ ਕੰਜਰਵੇਟਿਵ ਸੰਸਦ ਵੀ ਸ਼ਾਮਿਲ ਹਨ । ਇਨ੍ਹਾਂ ਦੋਨਾਂ ਦਲਾਂ ਦੇ ਇਲਾਵਾ ਸਕਾਟਿਸ਼ ਨੇਸ਼ਨਲ ਪਾਰਟੀ ਦੇ ਨੇਤਾਵਾਂ ਨੇ ਵੀ ਇਸ ਪੱਤਰ ਉੱਤੇ ਹਸਤਾਖਰ ਕੀਤੇ ਹਨ । ਪੱਤਰ ਵਿੱਚ ਵਿਦੇਸ਼ ਸਕੱਤਰ ਨੂੰ ਮੰਗ ਕੀਤੀ ਗਈ ਹੈ ਕਿ ਛੇਤੀ ਹੀ ਇਸ ਸੰਬੰਧੀ ਬੈਠਕ ਸੱਦੀ ਜਾਵੇ ।

 

 

 

Trending news