Punjabi Youth Death In Canada: ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ (Canada) ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬ ਦੇ 26 ਸਾਲਾ ਨੌਜਵਾਨ ਦੀ ਮੌਤ ਹੋ ਗਈ।


COMMERCIAL BREAK
SCROLL TO CONTINUE READING

ਦੱਸ ਦਈਏ ਕਿ ਹੁਸ਼ਿਆਰਪੁਰ ਤਲਵਾੜਾ ਬਲਾਕ ਦੇ ਪਿੰਡ ਕੋਠੀ 'ਚ ਪਿਛਲੇ 4 ਸਾਲਾਂ ਤੋਂ ਕੈਨੇਡਾ ਰਹਿ ਰਹੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਰਿਵਾਰ ਨੂੰ ਕੈਨੇਡਾ ਤੋਂ ਫੋਨ ਆਇਆ ਕਿ ਤੇਜ਼ ਬੁਖਾਰ ਕਾਰਨ ਬੇਟੇ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸਚਿਨ ਭਾਟੀਆ ਉਮਰ 26 ਸਾਲ ਹੈ। ਨੌਜਵਾਨ ਦੇ ਪਿਤਾ ਬਿਸ਼ਨ ਦਾਸ ਨੇ ਦੱਸਿਆ ਕਿ ਪੁੱਤਰ ਸਚਿਨ ਦੀਆਂ ਦੋ ਭੈਣਾਂ, ਇਕ ਛੋਟਾ ਭਰਾ ਅਤੇ ਇਕ ਸਾਡਾ ਵਾਪਸ ਪਰਤਿਆ ਪੁੱਤਰ ਹੈ।


2019 ਵਿੱਚ ਪੜ੍ਹਾਈ ਲਈ ਕੈਨੇਡਾ ਗਿਆ ਸੀ। ਕੁਝ ਸਮੇਂ ਬਾਅਦ ਭੈਣ ਵੀ ਕੈਨੇਡਾ ਚਲੀ ਗਈ ਅਤੇ ਭੈਣ ਅਤੇ ਭਰਾ ਦੋਵੇਂ ਇਕੱਠੇ ਰਹਿ ਰਹੇ ਸਨ। ਸਚਿਨ ਪੜ੍ਹਾਈ ਤੋਂ ਬਾਅਦ ਉੱਥੇ ਕੰਮ ਕਰ ਰਿਹਾ ਸੀ। ਪਿਤਾ ਬਿਸ਼ਨਦਾਸ ਨੇ ਦੱਸਿਆ ਕਿ ਸਵੇਰੇ 9 ਵਜੇ ਦੇ ਕਰੀਬ ਉਨ੍ਹਾਂ ਨੇ ਆਪਣੇ ਬੇਟੇ ਨਾਲ ਗੱਲ ਕੀਤੀ। ਉਸ ਸਮੇਂ ਬੇਟਾ ਕੰਮ ਖਤਮ ਕਰਕੇ ਘਰ ਪਰਤ ਰਿਹਾ ਸੀ। 


ਇਹ ਵੀ ਪੜ੍ਹੋ: Canada News: ਵਿਦੇਸ਼ੀ ਧਰਤੀ 'ਤੇ ਗਈ ਪੰਜਾਬ ਦੀ 22 ਸਾਲਾ ਕੁੜੀ ਦੀ ਹੋਈ ਮੌਤ

ਰਸਤੇ ਵਿੱਚ ਉਸਨੇ ਹਲਕਾ ਬੁਖਾਰ ਹੋਣ ਬਾਰੇ ਦੱਸਿਆ, ਜਿਸ ਤੋਂ ਬਾਅਦ ਮੈਂ ਉਸਨੂੰ ਘਰ ਪਹੁੰਚਣ ਤੋਂ ਪਹਿਲਾਂ ਰਸਤੇ ਵਿੱਚ ਹੀ ਦਵਾਈ ਲੈਣ ਲਈ ਕਿਹਾ। ਜਿਸ ਤੋਂ ਬਾਅਦ ਬੇਟੇ ਨੇ ਘਰ ਪਹੁੰਚ ਕੇ ਬੇਟੀ ਨਾਲ ਗੱਲ ਕੀਤੀ ਅਤੇ ਉਸ ਨੂੰ ਬੇਟੇ ਸਚਿਨ ਦਾ ਧਿਆਨ ਰੱਖਣ ਲਈ ਕਿਹਾ। ਕਰੀਬ ਦੋ ਘੰਟੇ ਦੀ ਗੱਲਬਾਤ ਤੋਂ ਬਾਅਦ ਬੇਟੀ ਦਾ ਫੋਨ ਆਇਆ ਜਿਸ 'ਚ ਉਸ ਨੇ ਦੱਸਿਆ ਕਿ ਉਹ ਸਚਿਨ ਨੂੰ ਹਸਪਤਾਲ ਲੈ ਕੇ ਆਈ ਹੈ। ਜਿੱਥੇ ਸਚਿਨ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।


ਬੇਟੀ ਨੇ ਦੱਸਿਆ ਕਿ ਸਚਿਨ ਦੀ ਲਾਸ਼ ਨੂੰ ਦੋ ਦਿਨ ਤੱਕ ਪੋਸਟਮਾਰਟਮ ਲਈ ਹਸਪਤਾਲ 'ਚ ਰੱਖਿਆ ਜਾਵੇਗਾ। ਪਰਿਵਾਰ ਨੇ ਸਰਕਾਰ ਨੂੰ ਪੁੱਤਰ ਦੀ ਲਾਸ਼ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ।


ਇਹ ਵੀ ਪੜ੍ਹੋ: Punjabi Youth Death In Canada: ਸੁਨਹਿਰੀ ਭਵਿੱਖ ਲਈ ਵਿਦੇਸ਼ੀ ਧਰਤੀ 'ਤੇ ਗਏ ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ