Canada News: ਵਿਦੇਸ਼ੀ ਧਰਤੀ `ਤੇ ਗਈ ਪੰਜਾਬ ਦੀ 22 ਸਾਲਾ ਕੁੜੀ ਦੀ ਹੋਈ ਮੌਤ
Punjabi Sangrur Girl died in Canada News: ਦੱਸ ਦਈਏ ਕਿ ਪੰਜਾਬ ਦੀ ਰਹਿਣ ਵਾਲੀ ਲੜਕੀ ਦੀ ਕੈਨੇਡਾ `ਚ ਮੌਤ ਹੋ ਗਈ ਹੈ। ਇਹ ਕੁੜੀ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦੀ ਰਹਿਣ ਵਾਲੀ ਹੈ ਅਤੇ ਇਸ ਦਾ ਨਾਮ ਮਨਪ੍ਰੀਤ ਕੌਰ ਹੈ।
Punjabi Sangrur Girl died in Canada News: ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਜ਼ਿਆਦਾਤਰ ਨੌਜਵਾਨ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਆਪਣਾ ਉਜਵਲ ਭਵਿੱਖ ਬਣਾਉਣ ਲਈ ਜਾਂਦੇ ਹਨ ਪਰ ਉਥੇ ਉਨ੍ਹਾਂ ਕੀ ਹੋਣ ਇਹ ਕਿਸੇ ਨੂੰ ਨਹੀਂ ਪਤਾ ਹੁੰਦਾ। ਅਜਿਹਾ ਹੀ ਇੱਕ ਮਾਮਲਾ ਕੈਨੇਡਾ (Canada) ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬ ਦੀ 22 ਸਾਲਾ ਕੁੜੀ ਦੀ ਮੌਤ ਹੋ ਗਈ।
ਦੱਸ ਦਈਏ ਕਿ ਇਹ ਕੁੜੀ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦੀ ਰਹਿਣ ਵਾਲੀ ਹੈ ਅਤੇ ਇਸ ਦਾ ਨਾਮ ਮਨਪ੍ਰੀਤ ਕੌਰ ਹੈ ਅਤੇ ਇਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਪਿਛਲੇ ਸਾਲ ਅਗਸਤ ਵਿੱਚ ਟੋਰਾਂਟੋ ਗਈ ਸੀ। ਲੜਕੀ ਦੀ ਮੌਤ ਕਾਰਨ ਘਰ ਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ: Punjabi Youth Death In Canada: ਸੁਨਹਿਰੀ ਭਵਿੱਖ ਲਈ ਵਿਦੇਸ਼ੀ ਧਰਤੀ 'ਤੇ ਗਏ ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ
ਮਨਪ੍ਰੀਤ ਦੇ ਪਿਤਾ ਕੇਵਲ ਸਿੰਘ ਨੇ ਦੱਸਿਆ ਕਿ ਰਾਤ 3 ਵਜੇ ਡਾਕਟਰ ਦਾ ਫੋਨ ਆਇਆ। ਉਸ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਬੇਟੀ ਦੇ ਨਾਲ ਰਹਿ ਰਹੀ ਲੜਕੀ ਨੇ ਦੱਸਿਆ ਕਿ ਕੱਲ੍ਹ ਉਸ ਨੂੰ ਉਲਟੀ ਆਈ ਸੀ ਤੇ ਸਾਹ ਲੈਣ 'ਚ ਤਕਲੀਫ ਹੋ ਰਹੀ ਸੀ।
ਇਹ ਵੀ ਪੜ੍ਹੋ: Punjab News: ਵਿਦੇਸ਼ੀ ਧਰਤੀ 'ਤੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ; 16 ਦਿਨਾਂ ਬਾਅਦ ਘਰ ਪਹੁੰਚੀ ਮ੍ਰਿਤਕ ਦੇਹ
ਇਹ ਵੀ ਪਤਾ ਲੱਗਾ ਹੈ ਕਿ ਉਹ ਪਿਛਲੇ ਸਾਲ ਅਗਸਤ ਵਿੱਚ ਟੋਰਾਂਟੋ ਗਈ ਸੀ। ਬੇਟੀ ਦੇ ਨਾਲ ਰਹਿ ਰਹੀ ਲੜਕੀ ਨੇ ਦੱਸਿਆ ਕਿ ਕੱਲ੍ਹ ਉਸ ਨੂੰ ਉਲਟੀ ਆਈ ਸੀ ਤੇ ਸਾਹ ਲੈਣ 'ਚ ਤਕਲੀਫ ਹੋ ਰਹੀ ਸੀ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦੂਜੇ ਪਾਸੇ ਮਨਪ੍ਰੀਤ ਦੇ ਪਰਿਵਾਰਕ ਮੈਂਬਰਾਂ ਨੇ ਬੇਟੀ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਵਤਨ ਵਾਪਸ ਲਿਆਉਣ ਲਈ ਭਾਰਤ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ।
ਗੌਰਤਲਬ ਹੈ ਕਿ ਬੀਤੀ 26 ਜੁਲਾਈ ਨੂੰ ਗੁਰਦਾਸਪੁਰ ਦੇ ਮੁਹੱਲਾ ਇਸਲਾਮਾਬਾਦ ਤੋਂ ਕੈਨੇਡਾ ਪੜ੍ਹਨ ਲਈ ਗਏ ਰਜਤ ਮਹਿਰਾ ਪੁੱਤਰ ਅਸ਼ਵਨੀ ਮਹਿਰਾ ਦੀ ਕੈਨੇਡਾ 'ਚ ਦੌਰਾ ਪੈਣ ਕਾਰਨ 21 ਦਿਨਾਂ ਬਾਅਦ ਮੌਤ ਹੋ ਗਈ ਸੀ, ਜਿਸ ਦੀ ਮ੍ਰਿਤਕ ਦੇਹ 16 ਦਿਨਾਂ ਬਾਅਦ ਅੱਜ ਗੁਰਦਾਸਪੁਰ ਉਸ ਦੇ ਘਰ ਪਹੁੰਚੀ ਜਿਸ ਦਾ ਅੰਤਿਮ ਸੰਸਕਾਰ ਹਿੰਦੂ ਰੀਤੀ-ਰਿਵਾਜਾਂ ਅਨੁਸਾਰ ਕੀਤਾ ਗਿਆ ਸੀ।