Punjabi Youth Died in Canada (ਸ੍ਰੀ ਮੁਕਤਸਰ ਸਾਹਿਬ ਤੋਂ ਅਨਮੋਲ ਸਿੰਘ ਵੜਿੰਗ): ਕੈਨੇਡਾ ‘ਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਅੱਜ ਤਾਜਾ ਮਾਮਲਾ ਪੰਜਾਬ ਤੋਂ ਸਾਹਮਣੇ ਆਇਆ ਹੈ ਜਿੱਥੇ ਪਰਿਵਾਰ ਦੇ ਇਕਲੌਤੇ ਪੁੱਤ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਹ ਨੌਜਵਾਨ ਗਿੱਦੜਬਾਹਾ ਸ਼ਹਿਰ ਦਾ ਰਹਿਣ ਵਾਲੀ ਸੀ ਅਤੇ ਰੋਜੀ ਰੋਟੀ ਲਈ ਕੈਨੇਡਾ ਗਿਆ ਸੀ।


COMMERCIAL BREAK
SCROLL TO CONTINUE READING

ਮਿਲੀ ਜਾਣਕਾਰੀ ਮੁਤਾਬਕ 10 ਜਨਵਰੀ ਨੂੰ ਇਸ ਨੌਜਵਾਨ ਨੇ ਘਰ ਆਉਣਾ ਸੀ ਪਰ ਉਸਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉੱਥੇ ਹੀ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। 


ਇਹ ਵੀ ਪੜ੍ਹੋ: Punjab News: ਅਮਰੀਕਾ 'ਚ ਵਾਪਰੇ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਪਿੰਡ ਵਿੱਚ ਸੋਗ ਦੀ ਲਹਿਰ


ਪੀੜਤ ਪਰਿਵਾਰ ਨੇ ਕੈਨੇਡਾ ਸਰਕਾਰ, ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਉਹ ਆਪਣੇ ਲੜਕੇ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਤੋਂ ਅਸਮਰੱਥ ਹਨ, ਇਸ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਉਸ ਦੀ ਮ੍ਰਿਤਕ ਦੇਹ ਲਿਆਉਣ ਲਈ ਪਰਿਵਾਰ ਦੀ ਮਦਦ ਕਰੇ।


ਗੌਰਤਲਬ ਹੈ ਕਿ ਪੰਜਾਬ ਦੀ ਨੌਜਵਾਨ ਪੀੜੀ ਪੜ੍ਹਾਈ, ਰੋਜ਼ਗਾਰ ਅਤੇ ਚੰਗੇ ਭਵਿੱਖ ਲਈ ਵਿਦੇਸ਼ਾਂ ਵਿਚ ਜਾਂਦੀ ਹੈ ਪਰ ਅੱਜ ਦੇ ਸਮੇਂ ਵਿਚ ਨੌਜਵਾਨਾਂ ਦੀਆਂ ਮੌਤ ਦੀਆਂ ਖਬਰਾਂ ਨੇ ਹਰ ਕਿਸੇ ਨੂੰ ਹਿਲਾ ਦਿੱਤਾ। ਰੋਜ਼ਾਨਾ ਕਿਸੇ ਨਾ ਕਿਸੇ ਨੌਜਵਾਨ ਦੀ ਮੌਤ ਦੀ ਖ਼ਬਰ ਭਾਰਤ ਵਿੱਚ ਬੈਠੇ ਲੋਕਾਂ ਦੇ ਮਨਾਂ ਅੰਦਰ ਡਰ ਪੈਦਾ ਕਰ ਰਹੀ ਹੈ। 


ਇਹ ਵੀ ਪੜ੍ਹੋ:Punjabi Youth Death In Canada: ਬਰਨਾਲਾ ਦੇ 34 ਸਾਲਾ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ


ਬੀਤੇ ਦਿਨੀ ਵਿੱਚ ਪੰਜਾਬ ਦੇ ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਦੇ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ਇਸ ਖ਼ਬਰ ਤੋਂ ਬਾਅਦ ਉਸਦੇ ਘਰ ਵਿੱਚ ਸੋਗ ਦਾ ਮਾਹੌਲ ਹੈ।   ਉਸਦਾ ਭਰਾ 2015 'ਚ ਕੈਨੇਡਾ ਗਿਆ ਸੀ।  ਹੁਣ ਕੁਝ ਸਮੇਂ ਪਹਿਲਾਂ ਉਸਦੀ ਪਤਨੀ ਅਤੇ ਉਸਦਾ 6 ਸਾਲਾ ਬੇਟਾ ਵੀ ਉਨ੍ਹਾਂ ਕੋਲ ਕੈਨੇਡਾ ਗਏ ਸਨ।