Canada News: ਕੈਨੇਡਾ 'ਚੋਂ ਡਿਪੋਰਟ ਦਾ ਖਦਸ਼ਾ ਝੱਲ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਲੈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵੱਡਾ ਬਿਆਨ
Advertisement
Article Detail0/zeephh/zeephh1729663

Canada News: ਕੈਨੇਡਾ 'ਚੋਂ ਡਿਪੋਰਟ ਦਾ ਖਦਸ਼ਾ ਝੱਲ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਲੈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵੱਡਾ ਬਿਆਨ

Canada News: ਦੇਸ਼ ਨਿਕਾਲਾ ਦਾ ਖਦਸ਼ਾ ਝੱਲ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੱਡੀ ਰਾਹਤ ਦਿੱਤੀ ਹੈ।

Canada News: ਕੈਨੇਡਾ 'ਚੋਂ ਡਿਪੋਰਟ ਦਾ ਖਦਸ਼ਾ ਝੱਲ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਲੈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵੱਡਾ ਬਿਆਨ

Canada News: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਵਿਦਿਆਰਥੀਆਂ ਨਾਲ ਹੋਈ ਧੋਖਾਧੜੀ ਤੋਂ ਜਾਣੂ ਹਾਂ। ਪੀੜਤ ਵਿਦਿਆਰਥੀਆਂ ਨੂੰ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਪੀੜਤਾਂ ਨੂੰ ਸਜ਼ਾ ਦਿਵਾਉਣਾ ਨਹੀਂ ਹੈ, ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ।

ਪੀੜਤ ਵਿਦਿਆਰਥੀ ਆਪਣਾ ਪੱਖ ਪੇਸ਼ ਕਰਨਗੇ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਿਦੇਸ਼ੀ ਵਿਦਿਆਰਥੀ ਦੇਸ਼ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ। ਅਸੀਂ ਉਨ੍ਹਾਂ ਨਾਲ ਨਿਆਂ ਜ਼ਰੂਰ ਕਰਾਂਗੇ। ਦੱਸ ਦੇਈਏ ਕਿ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ (ਸੀ.ਬੀ.ਐੱਸ.ਏ.) ਨੇ 700 ਤੋਂ ਜ਼ਿਆਦਾ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਲਈ ਨੋਟਿਸ ਜਾਰੀ ਕੀਤਾ ਹੈ, ਜਿਨ੍ਹਾਂ ਦੇ ਵਿਦਿਅਕ ਅਦਾਰਿਆਂ 'ਚ ਦਾਖ਼ਲੇ ਲਈ ਆਫਰ ਲੈਟਰ ਫਰਜ਼ੀ ਪਾਏ ਗਏ ਸਨ।

ਕਾਬਿਲੇਗੌਰ ਹੈ ਕਿ ਜਲੰਧਰ ਦੇ ਐਜੂਕੇਸ਼ਨ ਮਾਈਗ੍ਰੇਸ਼ਨ ਸਰਵਿਸ ਸੈਂਟਰ ਰਾਹੀਂ 700 ਵਿਦਿਆਰਥੀਆਂ ਨੇ ਵਿਦਿਆਰਥੀ ਵੀਜ਼ੇ ਲਈ ਅਪਲਾਈ ਕੀਤਾ ਸੀ। ਵਿਦਿਆਰਥੀਆਂ ਨੇ ਪ੍ਰਤੀ ਵਿਦਿਆਰਥੀ 16 ਤੋਂ 20 ਲੱਖ ਰੁਪਏ ਕਾਲਜ ਵਿੱਚ ਦਾਖ਼ਲੇ ਲਈ ਦਿੱਤੇ ਸਨ। ਨਾਲ ਹੀ ਹਵਾਈ ਟਿਕਟਾਂ ਅਤੇ ਸੁਰੱਖਿਆ ਖਰਚੇ ਵੱਖਰੇ ਸਨ। ਕੈਨੇਡੀਅਨ ਬਾਰਡਰ ਸਰਵਿਸ ਏਜੰਸੀ (ਸੀ.ਬੀ.ਐੱਸ.ਏ.) ਅਨੁਸਾਰ, 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਕਥਿਤ ਤੌਰ 'ਤੇ ਇਹ ਪਤਾ ਲੱਗਣ ਮਗਰੋਂ ਦੇਸ਼ ਨਿਕਾਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿ ਉਨ੍ਹਾਂ ਦੇ ਵਿਦਿਅਕ ਅਦਾਰੇ ਦੇ ਦਾਖਲਾ ਪੇਸ਼ਕਸ਼ ਪੱਤਰ ਜਾਅਲੀ ਸਨ।

ਇਨ੍ਹਾਂ 'ਚੋਂ ਜ਼ਿਆਦਾਤਰ ਵਿਦਿਆਰਥੀ 2018 ਅਤੇ 2019 'ਚ ਪੜ੍ਹਨ ਲਈ ਦੇਸ਼ ਆਏ ਸਨ। ਇਸ ਧੋਖਾਧੜੀ ਦਾ ਪਤਾ ਉਦੋਂ ਲੱਗਾ ਜਦੋਂ ਵਿਦਿਆਰਥੀਆਂ ਨੇ ਕੈਨੇਡਾ 'ਚ ਸਥਾਈ ਨਿਵਾਸ ਲਈ ਅਪਲਾਈ ਕੀਤਾ ਸੀ। ਜਲੰਧਰ ਦਾ ਇੱਕ ਏਜੰਟ ਬ੍ਰਿਜੇਸ਼ ਮਿਸ਼ਰਾ ਵਿਦਿਆਰਥੀਆਂ ਤੋਂ ਹਜ਼ਾਰਾਂ ਡਾਲਰ ਵਸੂਲ ਕੇ ਫਰਜ਼ੀ ਦਾਖ਼ਲਾ ਪੱਤਰ ਮੁਹੱਈਆ ਕਰਵਾਉਣ ਲਈ ਜ਼ਿੰਮੇਵਾਰ ਸੀ। ਉਹ ਨਾਮਵਰ ਕਾਲਜਾਂ ਵਿੱਚ ਦਾਖ਼ਲਾ ਦਿਵਾਉਣ ਦਾ ਦਾਅਵਾ ਕਰਕੇ ਦਾਖ਼ਲਾ ਫੀਸ ਤੋਂ ਇਲਾਵਾ ਪ੍ਰਤੀ ਵਿਦਿਆਰਥੀ ਤੋਂ 16 ਲੱਖ ਰੁਪਏ ਤੋਂ ਵੱਧ ਵਸੂਲ ਕਰਦਾ ਸੀ। 

ਇਹ ਵੀ ਪੜ੍ਹੋ : Crime News: ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 8 ਗੁਰਗੇ ਗ੍ਰਿਫ਼ਤਾਰ

ਵਿਦਿਆਰਥੀਆਂ ਨੇ ਦੱਸਿਆ ਕਿ ਜਦੋਂ ਉਹ ਵਿਦੇਸ਼ ਪੁੱਜੇ ਤਾਂ ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਕਾਲਜ ਦੀਆਂ ਸਾਰੀਆਂ ਸੀਟਾਂ ਭਰ ਗਈਆਂ ਹਨ ਅਤੇ ਵਿਦਿਆਰਥੀਆਂ ਨੂੰ ਅਗਲੇ ਸਮੈਸਟਰ ਤੱਕ 6 ਮਹੀਨੇ ਉਡੀਕ ਕਰਨੀ ਪਵੇਗੀ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਭਰੋਸੇ ਮਗਰੋਂ ਡਿਪੋਟ ਹੋਣ ਦਾ ਖਦਸ਼ਾ ਝੱਲ ਰਹੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ।

ਇਹ ਵੀ ਪੜ੍ਹੋ : Amarnath Yatra 2023: ਬਾਬਾ ਬਰਫਾਨੀ ਦੀ ਪਹਿਲੀ ਤਸਵੀਰ ਆਈ ਸਹਾਮਣੇ, 1 ਜੁਲਾਈ ਤੋਂ ਯਾਤਰਾ ਸ਼ੁਰੂ

Trending news