Punjabi Youth Death in Greece: ਗੁਰਦਾਸਪੁਰ ਦੇ ਨੌਜਵਾਨ ਦੀ ਗ੍ਰੀਸ ਵਿੱਚ ਭੇਦਭਰੇ ਹਾਲਾਤ ਵਿੱਚ ਮੌਤ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਇਕਬਾਲ ਸਿੰਘ ਮਾਹਲ ਤੇ ਪੀੜਤ ਪਰਿਵਾਰ ਨੇ ਸਰਕਾਰ ਕੋਲੋਂ ਨੌਜਵਾਨ ਦੀ ਦੇਹ ਨੂੰ ਪੰਜਾਬ ਲਿਆਉਣ ਲਈ ਦੀ ਮੰਗ ਕੀਤੀ ਗਈ ਹੈ।
Trending Photos
Punjabi Youth Death in Greece: ਚੰਗੇ ਭਵਿੱਖ ਲਈ ਵਿਦੇਸ਼ ਗਏ ਇੱਕ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤ ਵਿੱਚ ਮੌਤ ਹੋਣ ਦਾ ਸਮਾਚਾਰ ਸਾਹਮਣੇ ਆ ਰਿਹਾ ਹੈ। ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਅਹਿਮਦਾਬਾਦ ਵਾਸੀ ਗੁਰਪਿੰਦਰ ਸਿੰਘ ਗਿੰਦਾ ਦੀ ਗ੍ਰੀਸ ਵਿੱਚ ਭੇਦਭਰੇ ਹਾਲਾਤ ਵਿੱਚ ਮੌਤ ਹੋ ਗਈ ਹੈ। ਨੌਜਵਾਨ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਗੁਰਪਿੰਦਰ ਗਿੰਦਾ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ।
ਨੌਜਵਾਨ ਆਪਣੇ ਪਿੱਛੇ ਪਤਨੀ ਤੇ ਮਾਤਾ ਨੂੰ ਛੱਡ ਗਿਆ। ਪਰਿਵਾਰ ਦੇ ਜੀਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਇਕਬਾਲ ਸਿੰਘ ਮਾਹਲ ਤੇ ਪੀੜਤ ਪਰਿਵਾਰ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਗੁਰਪਿੰਦਰ ਸਿੰਘ ਦੀ ਦੇਹ ਨੂੰ ਪੰਜਾਬ ਲਿਆਉਣ ਲਈ ਇੰਤਜ਼ਾਮ ਕੀਤਾ ਜਾਵੇ। ਇਸ ਤੋਂ ਇਲਾਵਾ ਪੀੜਤ ਪਰਿਵਾਰ ਦੀ ਸਾਰ ਲੈਣ ਦੀ ਵੀ ਮੰਗ ਕੀਤੀ ਗਈ ਹੈ। ਨੌਜਵਾਨ ਗ਼ਰੀਬ ਪਰਿਵਾਰ ਨਾਲ ਸਬੰਧਤ ਸੀ। ਉਸ ਦੇ ਹਿੱਸੇ ਸਿਰਫ਼ ਡੇਢ ਏਕੜ ਜ਼ਮੀਨ ਆਉਂਦੀ ਸੀ, ਜਿਸ ਨੂੰ ਗਹਿਣੇ ਰੱਖ ਕੇ ਰੋਜ਼ੀ-ਰੋਟੀ ਵਾਸਤੇ ਗ੍ਰੀਸ ਗਿਆ ਸੀ, ਜਿਥੇ ਇਹ ਭਾਣਾ ਵਰਤ ਗਿਆ।
ਇਸ ਤੋਂ ਇਲਾਵਾ ਫਾਜ਼ਿਲਕਾ ਦੇ ਜਲਾਲਾਬਾਦ ਦੇ ਰਹਿਣ ਵਾਲੇ 26 ਸਾਲਾ ਵਿਅਕਤੀ ਦੀ ਕੈਨੇਡਾ ਦੇ ਬਰੈਮਟਨ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ। ਨੌਜਵਾਨ ਕੰਮ ਤੋਂ ਵਾਪਸ ਆ ਕੇ ਸੌਂ ਗਿਆ ਸੀ। ਫਿਲਹਾਲ ਕੈਨੇਡੀਅਨ ਪੁਲਿਸ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾ ਰਹੀ ਹੈ, ਜਿਸ ਤੋਂ ਬਾਅਦ ਇਸ ਨੂੰ ਭਾਰਤ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ : Sidhu Moosewala Murder case: ਸਿੱਧੂ ਮੂਸੇਵਾਲਾ ਕਤਲਕਾਂਡ 'ਚ NIA ਦਾ ਵੱਡਾ ਖੁਲਾਸਾ, ਪਾਕਿਸਤਾਨ ਨਾਲ ਜੁੜੇ ਤਾਰ
ਮਾਪਿਆਂ ਦਾ ਇਕਲੌਤਾ ਪੁੱਤਰ ਸੰਜੇ ਤਿੰਨ ਸਾਲ ਪਹਿਲਾਂ ਕਾਨੂੰਨ ਦੀ ਪੜ੍ਹਾਈ ਪੂਰੀ ਕਰਕੇ ਕੈਨੇਡਾ ਚਲਾ ਗਿਆ ਸੀ। ਉਹ ਕੈਨੇਡਾ ਵਿੱਚ ਇੱਕ ਡਰਾਈਵਿੰਗ ਸਕੂਲ ਵਿੱਚ ਕੰਮ ਕਰਦਾ ਸੀ। ਨੌਜਵਾਨਾਂ ਨੂੰ ਗੱਡੀ ਚਲਾਉਣੀ ਸਿਖਾਉਂਦਾ ਸੀ। ਬੀਤੀ ਰਾਤ ਉਹ ਕੰਮ ਤੋਂ ਵਾਪਸ ਆ ਕੇ ਆਪਣੇ ਅਪਾਰਟਮੈਂਟ ਵਿੱਚ ਸੁੱਤਾ ਪਿਆ ਸੀ। ਜਦੋਂ ਸਵੇਰੇ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਫੋਨ ਕੀਤਾ ਤਾਂ ਉਸ ਨੇ ਫੋਨ ਨਹੀਂ ਚੁੱਕਿਆ। ਪੁੱਤਰ ਆਪਣੇ ਪਿਤਾ ਦੇ ਕੈਨੇਡਾ ਆਉਣ ਦੀ ਤਿਆਰੀ ਕਰ ਰਿਹਾ ਸੀ। ਇਸ ਤੋਂ ਬਾਅਦ ਮਾਪਿਆਂ ਨੇ ਦੋਸਤਾਂ ਨੂੰ ਬੁਲਾਇਆ। ਦੋਸਤਾਂ ਨੇ ਜਾ ਕੇ ਦੇਖਿਆ ਤਾਂ ਉਹ ਮਰ ਚੁੱਕਾ ਸੀ। ਸੰਜੇ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ।
ਇਹ ਵੀ ਪੜ੍ਹੋ : Punjab News: ਅੱਜ ਤੋਂ ਮੁੜ ਬਦਲਿਆ ਪੰਜਾਬ ਦੇ ਸਰਕਾਰੀ ਦਫਤਰਾਂ ਦਾ ਸਮਾਂ