ਪੁਰਤਗਾਲ 'ਚ ਪੰਜਾਬੀ ਨੌਜਵਾਨ ਦੀ ਹੋਈ ਮੌਤ

 ਪੰਜਾਬ ਤੋਂ ਹਰ ਸਾਲ ਹਜਾਰਾਂ ਨੌਜਵਾਨ ਵਿਦੇਸੀ ਧਰਤੀ ਉੱਤੇ ਸੁਨਿਹਰੇ ਭਵਿੱਖ ਲਈ ਰੋਜਗਾਰ ਖਾਤਰ ਜਾਦੇ ਹਨ। ਜਿਥੇ ਉਨ੍ਹਾਂ ਨੂੰ ਆਪਣੀ ਰੋਜੀ ਰੋਟੀ ਲਈ ਅਤੇ ਸਦੀਵੀ ਟਕਾਣੇ ਲਈ ਜੂਝਣਾ ਪੈਂਦਾ ਹੈ। ਪਰ ਇਸ ਦੇ ਨਾਲ ਨਾਲ 7 ਸਮੁੰਦਰੋਂ ਪਾਰ ਮਾਪਿਆਂ ਦੇ ਲਾਲਡੇ ਜਿੰਦਗੀ ਦੇ ਸੰਘਰਸ਼ ਵਿੱਚ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਜਾ ਪੈਂਦੇ ਹਨ। ਅਜਿਹਾ ਹੀ

ਪੁਰਤਗਾਲ 'ਚ ਪੰਜਾਬੀ ਨੌਜਵਾਨ ਦੀ ਹੋਈ ਮੌਤ

ਪਰਵੀਰ ਰਿਸ਼ੀ/ਗੁਰਦਾਸਪੁਰ: ਪੰਜਾਬ ਤੋਂ ਹਰ ਸਾਲ ਹਜਾਰਾਂ ਨੌਜਵਾਨ ਵਿਦੇਸੀ ਧਰਤੀ ਉੱਤੇ ਸੁਨਿਹਰੇ ਭਵਿੱਖ ਲਈ ਰੋਜਗਾਰ ਖਾਤਰ ਜਾਦੇ ਹਨ। ਜਿਥੇ ਉਨ੍ਹਾਂ ਨੂੰ ਆਪਣੀ ਰੋਜੀ ਰੋਟੀ ਲਈ ਅਤੇ ਸਦੀਵੀ ਟਕਾਣੇ ਲਈ ਜੂਝਣਾ ਪੈਂਦਾ ਹੈ। ਪਰ ਇਸ ਦੇ ਨਾਲ ਨਾਲ 7 ਸਮੁੰਦਰੋਂ ਪਾਰ ਮਾਪਿਆਂ ਦੇ ਲਾਲਡੇ ਜਿੰਦਗੀ ਦੇ ਸੰਘਰਸ਼ ਵਿੱਚ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਜਾ ਪੈਂਦੇ ਹਨ। ਅਜਿਹਾ ਹੀ ਇੱਕ ਮਾਮਲਾ ਗੁਰਦਾਸਪੁਰ ਜਿਲ੍ਹਾ ਦੇ ਕਸਬਾ ਕਾਹਨੂੰਵਾਨ ਦੇ ਇੱਕ ਨੌਜਵਾਨ ਦੀ ਪੁਰਤਗਾਲ ਵਿੱਚ ਮੌਤ ਹੋ ਜਾਣ ਦੇ ਰੂਪ ਵਿੱਚ ਸਾਹਮਣੇ ਆਇਆ ਹੈ। 

ਉਥੇ ਹੀ ਮ੍ਰਿਤਕ ਦੇ ਪਿਤਾ ਠਾਕੁਰ ਪ੍ਰਸ਼ੋਤਮ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ 4 ਸਾਲ ਪਹਿਲਾਂ ਯੂਰਪ ਵਿੱਚ ਰੋਜਗਾਰ ਖਾਤਰ ਗਿਆ ਸੀ। ਨਵੰਬਰ 2020 ਵਿੱਚ ਉਹ ਪਰਤਗਾਲ ਦਾ ਸਥਾਈ ਵਸਨੀਕ ਬਣ ਗਿਆ ਸੀ ਅਤੇ ਹੁਣ ਉਹ ਵਧੀਆ ਕਾਰੋਬਾਰ ਕਰਦੇ ਹੋਏ ਮਾਪਿਆਂ ਦਾ ਸਹਾਰਾ ਵੀ ਬਣਿਆ ਸੀ।

ਪਰਿਵਾਰ ਦੀ ਮੰਗ

ਐਤਵਾਰ ਦੀ ਸ਼ਾਮ ਨੂੰ ਪੁਰਤਗਾਲ ਤੋਂ ਫੋਨ ਰਾਹੀਂ ਕਸਬਾ ਵਾਸੀਆਂ ਨੂੰ ਸੰਦੀਪ ਦੀ ਮੌਤ ਦੀ ਖ਼ਬਰ ਮਿਲੀ ਸੀ। ਪਰ ਕਿਸੇ ਗੰਭੀਰ ਬਿਮਾਰੀ ਦੀ ਚਪੇਟ ਵਿੱਚ ਆਉਣ ਕਾਰਨ ਉਸ ਦੀ ਮੌਤ ਹੋ ਗਈ।  ਪਰਿਵਾਰ ਅਤੇ ਪਿੰਡ ਵਾਸੀਆਂ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਸੰਦੀਪ ਦੀ ਮ੍ਰਿਤਕ ਦੇਹ ਨੂੰ ਭਾਰਤ ਮੰਗਵਾਇਆ ਜਾਵੇ ਤਾਂ ਜੋ ਉਹ ਆਖਰੀ ਸਮੇ ਆਪਣੇ ਪੁੱਤ ਦੀ ਧਾਰਮਿਕ ਰਸਮਾਂ ਪੂਰੀਆਂ ਕਰਨ ਬਾਅਦ ਅੰਤਿਮ ਸਸਕਾਰ ਕੀਤਾ ਜਾ ਸਕੇ।