Punjabi Youth Death in Canada: ਕੈਨੇਡਾ ਤੋਂ ਅੱਜ ਪੰਜਾਬ ਲਈ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਪਟਿਆਲਾ ਦੇ ਖ਼ਾਲਸਾ ਮੁਹੱਲਾ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।
Trending Photos
Punjabi Youth Death in Canada: ਕੈਨੇਡਾ ਤੋਂ ਅੱਜ ਪੰਜਾਬ ਲਈ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਪਟਿਆਲਾ ਦੇ ਖ਼ਾਲਸਾ ਮੁਹੱਲਾ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਖ਼ਾਲਸਾ ਮੁਹੱਲੇ ਦੇ ਰਹਿਣ ਵਾਲੇ ਜਸ਼ਨਦੀਪ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਸ਼ਨਦੀਪ ਦੀ ਮੌਤ ਦੀ ਖ਼ਬਰ ਪੁੱਜਣ ਉਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਫਿਲਹਾਲ ਪਰਿਵਾਰਕ ਮੈਂਬਰ ਅਤੇ ਗੁਆਂਢੀ ਵੀ ਇਸ ਮਾਮਲੇ 'ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ।
ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦੇ ਪਿੰਡ ਸਾਗਰਾ ਦੇ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਉਸ ਸਮੇਂ ਟੁੱਟ ਗਿਆ ਜਦੋਂ ਜਨਮ ਦਿਨ ਵਾਲੇ ਦਿਨ 24 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ ਸੀ। ਸੜਕ ਹਾਦਸਾ ਇੰਨਾ ਭਿਆਨਕ ਦੱਸਿਆ ਜਾ ਰਿਹਾ ਸੀ ਕਿ ਟਰਾਲੇ ਵਿੱਚ ਸਵਾਰ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਸੜ ਕੇ ਸੁਆਹ ਹੋ ਗਈਆਂ ਸਨ।
ਦੂਜਾ ਨੌਜਵਾਨ ਕੇਰਲਾ ਦਾ ਦੱਸਿਆ ਜਾ ਰਿਹਾ ਸੀ। ਮ੍ਰਿਤਕ ਨੌਜਵਾਨ ਗੁਰਪਿੰਦਰ ਸਿੰਘ ਦੇ ਪਿਤਾ ਸੁਖਵਿੰਦਰ ਸਿੰਘ ਨੇ ਦੱਸਿਆ ਸੀ ਕਿ ਉਸ ਦਾ ਲੜਕਾ 2017 ਵਿੱਚ ਪੜ੍ਹਨ ਲਈ ਕੈਨੇਡਾ ਗਿਆ ਸੀ ਤੇ ਪੜ੍ਹਾਈ ਪੂਰੀ ਕਰਨ ਉਪਰੰਤ ਉਹ ਪਿਛਲੇ ਕਰੀਬ ਚਾਰ ਸਾਲ ਤੋਂ ਟਰੱਕ ਚਲਾ ਰਿਹਾ ਸੀ।
ਇਹ ਵੀ ਪੜ੍ਹੋ : India-Canada news: ਕੈਨੇਡਾ ਤੋਂ ਭਾਰਤ ਆਉਣ ਵਾਲਿਆਂ ਨੂੰ ਨਹੀਂ ਮਿਲੇਗਾ ਵੀਜ਼ਾ, ਭਾਰਤ ਸਰਕਾਰ ਨੇ ਲਗਾਈ ਰੋਕ
ਉਹ ਉਂਟਾਰੀਓਂ ਤੋਂ ਲੋਡ ਖਾਲੀ ਕਰਕੇ ਮਿਸੀਸਾਗਾ ਦੋਸਤਾਂ ਨਾਲ ਜਨਮ ਦਿਨ ਮਨਾਉਣ ਲਈ ਆਪਣੇ ਘਰ ਨੂੰ ਆ ਰਿਹਾ ਸੀ ਕਿ ਮਿਸੀਸਾਗਾ ਤੋਂ ਕਰੀਬ 700 ਕਿਲੋਮੀਟਰ ਪਹਿਲਾਂ ਰਾਤ ਕਰੀਬ ਸਾਢੇ ਤਿੰਨ ਵਜੇ ਸਾਹਮਣੇ ਤੋਂ ਆ ਰਹੇ ਟਰਾਲੇ ਨੇ ਉਸ ਦੇ ਟਰਾਲੇ ਵਿੱਚ ਟੱਕਰ ਮਾਰੀ। ਟੱਕਰ ਸਿੱਧੀ ਤੇਲ ਵਾਲੇ ਟੈਂਕਰ ਨਾਲ ਹੋਣ ਕਰਕੇ ਜ਼ੋਰਦਾਰ ਧਮਾਕਾ ਹੋਇਆ ਤੇ ਟਰਾਲੇ ਨੂੰ ਭਿਆਨਕ ਅੱਗ ਲੱਗ ਗਈ ਜਿਸ ਵਿੱਚ ਉਸ ਦਾ ਲੜਕਾ ਗੁਰਪਿੰਦਰ ਸਿੰਘ ਤੇ ਉਸ ਦਾ ਸਹਾਇਕ ਜੋ ਕੇਰਲਾ ਦਾ ਰਹਿਣ ਵਾਲਾ ਸੀ, ਅੱਗ ਦੀ ਲਪੇਟ ਵਿੱਚ ਆ ਗਏ। ਇਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : Canada News: 'ਗੁਰਪਤਵੰਤ ਸਿੰਘ ਪੰਨੂ ਨੇ ਹਿੰਦੂ-ਕੈਨੇਡੀਅਨਾਂ ਨੂੰ ਕੈਨੇਡਾ ਛੱਡ ਕੇ ਭਾਰਤ ਜਾਣ ਲਈ ਕਿਹਾ', ਕੈਨੇਡੀਅਨ ਐਮਪੀ ਚੰਦਰ ਆਰੀਆ ਦਾ ਬਿਆਨ