SGPC News: ਸ਼੍ਰੋਮਣੀ ਕਮੇਟੀ ਨੇ ਨਿਊਯਾਰਕ ਪੁਲਿਸ ’ਚ ਸਿੱਖ ਸਿਪਾਹੀਆਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ `ਤੇ ਰਾਜਦੂਤ ਨੂੰ ਲਿਖਿਆ ਪੱਤਰ
SGPC News: ਅਮਰੀਕਾ ਦੀ ਨਿਊਯਾਰਕ ਪੁਲਿਸ ਵਿੱਚ ਸਿੱਖਾਂ ਨੂੰ ਦਾੜ੍ਹੀ ਵਧਾਉਣ ਤੋਂ ਰੋਕਣ ਉਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਜ਼ਾਹਿਰ ਕੀਤਾ ਹੈ।
SGPC News: ਅਮਰੀਕਾ ਦੀ ਨਿਊਯਾਰਕ ਪੁਲਿਸ ਵਿੱਚ ਸਿੱਖਾਂ ਨੂੰ ਦਾੜ੍ਹੀ ਵਧਾਉਣ ਤੋਂ ਰੋਕਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਸਰਕਾਰ ਦੇ ਇਸ ਫ਼ੈਸਲਾ ਉਤੇ ਸਖ਼ਤ ਇਤਰਾਜ਼ ਜ਼ਾਹਿਰ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਪੱਤਰ ਲਿਖ ਕੇ ਇਤਰਾਜ਼ ਜ਼ਾਹਿਰ ਕੀਤਾ ਹੈ।
ਐਡਵੋਕੇਟ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਕੋਲੋਂ ਵੀ ਦਖ਼ਲਅੰਦਾਜ਼ੀ ਦੀ ਮੰਗ ਕੀਤੀ ਹੈ। ਹਰਜਿੰਦਰ ਸਿੰਘ ਧਾਮੀ ਨੇ ਪੱਤਰ ਵਿੱਚ ਕਿਹਾ ਕਿ ਸੁਰੱਖਿਆ ਦੇ ਨਾਂ ਹੇਠ ਅਮਰੀਕਾ ਪੁਲਿਸ ਵੱਲੋਂ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਨਿਯਮ ਗਲਤ ਹੈ। ਉਨ੍ਹਾਂ ਨੇ ਕਿਹਾ ਕਿ ਦਾੜ੍ਹੀ ਬੰਨ੍ਹ ਕੇ ਗੈਸ ਮਾਸਕ ਸੌਖਾ ਨਾਲ ਪਾਇਆ ਜਾ ਸਕਦਾ ਹੈ।
ਇਸ ਦੀ ਮਿਸਾਲ ਭਾਰਤੀ ਫ਼ੌਜ ਵਿੱਚ ਸੇਵਾ ਕਰ ਰਹੇ ਸਿੱਖ ਸਿਪਾਹੀ ਹਨ ਜੋ ਵਿਸ਼ਵ ਦੀਆਂ ਸਿਖਰਲੀਆਂ ਫ਼ੌਜਾਂ 'ਚੋਂ ਇੱਕ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਸਿੱਖਾਂ ਵੱਲੋਂ ਆਪਣੇ ਕੇਸ ਨਾ ਕੱਟਣੇ ਗੁਰੂ ਸਾਹਿਬਾਨ ਤੇ ਧਰਮ ਪ੍ਰਤੀ ਵਚਨਬੱਧਤਾ ਹੈ। ਉਨ੍ਹਾਂ ਨੇ ਕਿਹਾ ਕਿ ਨਿਊਯਾਰਕ ਪੁਲਿਸ ਨੇ ਸਿੱਖ ਸਿਪਾਹੀ ਨੂੰ ਦਾੜ੍ਹੀ ਰੱਖਣ ਤੋਂ ਰੋਕ ਕੇ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਹਮਲਾ ਕੀਤਾ ਹੈ। ਅਮਰੀਕਾ ਵਰਗੇ ਲੋਕਤੰਤਰੀ ਦੇਸ਼ ਵਿੱਚ ਸਿੱਖ ਭਾਈਚਾਰੇ ਨਾਲ ਪੱਖਪਾਤ ਗਲਤ ਹੈ।
ਉਨ੍ਹਾਂ ਨੇ ਕਿਹਾ ਕਿ ਅਮਰੀਕਾ ਦੇ ਵਿਕਾਸ ਵਿੱਚ ਸਿੱਖ ਭਾਈਚਾਰੇ ਦੇ ਯੋਗਦਾਨ ਨੂੰ ਅਣਠਿੱਡਾ ਨਹੀਂ ਕੀਤਾ ਜਾ ਸਕਦਾ। ਸਿੱਖਾਂ ਨੇ ਅਮਰੀਕਾ ਵਿੱਚ ਸਖ਼ਤ ਮਿਹਤਨ ਕਰਕੇ ਵੱਖਰਾ ਮੁਕਾਮ ਹਾਸਲ ਕੀਤਾ ਹੈ। ਸਿੱਖ ਕੌਮ ਕਿਸੇ ਜਾਣ-ਪਛਾਣ ਦੇ ਮੁਥਾਜ ਨਹੀਂ ਹਨ, ਕਿਉਂਕਿ ਪੂਰੀ ਦੁਨੀਆ ਵਿਚ ਸਿੱਖਾਂ ਨੇ ਵੱਖਰੀ ਪਛਾਣ ਬਣਾਈ ਹੋਈ ਹੈ।
ਇਹ ਵੀ ਪੜ੍ਹੋ : Punjab News: ਪੰਜਾਬ ਵਿੱਚ ਇਸ ਸਾਲ ਜੁਲਾਈ ਦੇ ਮਹੀਨੇ 'ਚ ਪਏ ਭਾਰੀ ਮੀਂਹ ਨੇ ਬਣਾਇਆ ਰਿਕਾਰਡ, 2000 ਤੋਂ ਬਾਅਦ...
ਉਨ੍ਹਾਂ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਮੰਗ ਕੀਤੀ ਹੈ ਤੇ ਨਿਊਯਾਰਕ ਪੁਲਿਸ ਦੀ ਸਿੱਖ ਵਿਰੋਧੀ ਪਾਲਿਸੀ ਉਪਰ ਇਤਰਾਜ਼ ਪ੍ਰਗਟ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ : Sidhu Moosewala Murder Case: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਸਚਿਨ ਬਿਸ਼ਨੋਈ ਨੂੰ ਲਿਆਂਦਾ ਗਿਆ ਭਾਰਤ