Punjabi Youth Shot: ਸਮਾਣਾ ਦੇ ਨੇੜਲੇ ਪਿੰਡ ਤਲਵੰਡੀ ਮਲਿਕ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਅਮਰੀਕਾ ਵਿੱਚ ਰਹਿ ਰਹੇ ਪਿੰਡ ਦੇ ਨੌਜਵਾਨ ਕਰਨ ਸਿੰਘ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਕਰਨ ਸਿੰਘ ਦੀ ਪਤਨੀ ਨਵਨੀਤ ਕੌਰ ਨੇ ਦੱਸਿਆ ਕਿ ਇੱਕ ਸਾਲ ਪਹਿਲਾਂ ਉਸ ਦਾ ਪਤੀ ਅਮਰੀਕਾ ਵਿੱਚ ਗਿਆ ਸੀ ਅਤੇ ਉਥੋਂ ਦੇ ਇੱਕ ਸਟੋਰ ਵਿੱਚ ਕੰਮ ਕਰਦਾ ਸੀ ਜਿਸ ਨਾਲ ਫੋਨ ਉਤੇ ਉਸ ਦੀ ਹਰ ਰੋਜ਼ ਗੱਲਬਾਤ ਹੁੰਦੀ ਸੀ ਜਦ ਪਿਛਲੇ ਤਿੰਨ ਦਿਨਾਂ ਤੋਂ ਗੱਲ ਨਾ ਹੋਈ।


COMMERCIAL BREAK
SCROLL TO CONTINUE READING

 ਉਨ੍ਹਾਂ ਵੱਲੋਂ ਪੜਤਾਲ ਕਰਨ ਉਤੇ ਪਤਾ ਲੱਗਾ ਕਿ ਉਸਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ। ਕਰਨ ਸਿੰਘ ਆਪਣੇ ਪਿੱਛੇ ਪਤਨੀ ਤੇ ਛੇ ਸਾਲ ਦਾ ਬੇਟਾ ਛੱਡ ਗਿਆ ਹੈ। ਮ੍ਰਿਤਕ ਦੇ ਮਾਤਾ-ਪਿਤਾ ਦਾ ਸਵਰਗਵਾਸ ਹੋ ਚੁੱਕਾ ਹੈ। ਇਸ ਮੌਕੇ ਸਾਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਦੇ ਪੀਏ ਗੁਰਦੇਵ ਸਿੰਘ ਟਿਵਾਣਾ ਨੇ ਪਰਿਵਾਰ ਨੂੰ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਤੇ ਹਰ ਤਰ੍ਹਾਂ ਦੀ ਮਦਦ ਕਰਨ ਦਾ ਵਿਸ਼ਵਾਸ ਦਿਵਾਇਆ।


ਵੈਸਟ ਕੋਵਿਨਾ ਪੁਲਿਸ ਅਨੁਸਾਰ ਉਥੇ ਕੰਮ ਕਰਦੇ ਮੁਲਾਜ਼ਮ ਨੂੰ ਲੁਟੇਰਿਆਂ ਨੇ ਲੁੱਟ ਖੋਹ ਦਾ ਵਿਰੋਧ ਕਰਨ ਉਤੇ ਗੋਲੀ ਮਾਰ ਦਿੱਤੀ। ਕੈਮਰਿਆਂ ਦੀ ਫੁਟੇਜ ਵਿੱਚ ਆਇਆ ਕਿ ਲੁਟੇਰੇ ਸ਼ਰਾਬ ਦੀਆਂ ਕੁਝ ਬੋਤਲਾਂ ਚੁੱਕ ਕੇ ਭੱਜ ਗਏ। ਇਸ ਕਾਰਨ ਕੰਮ ਕਰਦੇ ਮੁਲਾਜ਼ਮ ਨੇ ਉਨ੍ਹਾਂ ਦਾ ਪਿੱਛਾ ਕੀਤਾ। ਉਦੋਂ ਹੀ ਉਨ੍ਹਾਂ ਨੇ ਉਸ 'ਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ।


ਜਦੋਂ ਪੁਲਿਸ ਮੌਕੇ 'ਤੇ ਪੁੱਜੀ ਤਾਂ ਉਨ੍ਹਾਂ ਨੇ ਇੱਕ ਵਿਅਕਤੀ ਨੂੰ ਗੋਲੀ ਨਾਲ ਜ਼ਖ਼ਮੀ ਹਾਲਤ ਵਿੱਚ ਪਾਇਆ ਅਤੇ ਉਸ ਨੂੰ ਸਥਾਨਕ ਹਸਪਤਾਲ ਪਹੁੰਚਾਇਆ, ਜਿੱਥੇ ਬਾਅਦ ਵਿੱਚ ਉਸ ਦੀ ਕੁਝ ਘੰਟਿਆਂ ਬਾਅਦ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 34 ਸਾਲਾ ਕਰਨਬੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦਾ ਪੰਜਾਬ ਤੋਂ ਪਿਛੋਕੜ ਜ਼ਿਲ੍ਹਾ ਪਟਿਆਲਾ ਦੇ ਸਮਾਣਾ ਨੇੜੇ ਪੈਂਦਾ ਪਿੰਡ ਤਲਵੰਡੀ ਮਲਿਕ ਹੈ।


ਸਟੋਰ ਮਾਲਕ ਨੇ ਪੁਲਿਸ ਨੂੰ ਦੱਸਿਆ ਕਿ ਮ੍ਰਿਤਕ ਉਸ ਦਾ ਜੀਜਾ ਸੀ ਤੇ ਉਹ ਅਗਲੇ ਸਾਲ ਆਪਣੇ ਪਰਿਵਾਰ ਨੂੰ ਅਮਰੀਕਾ ਲਿਆਉਣ ਦੀ ਸਕੀਮ ਬਣਾ ਰਿਹਾ ਸੀ।  ਪਰਿਵਾਰ ਅਤੇ ਪਿੰਡ 'ਚ ਮਾਤਮ ਛਾਇਆ ਪਿਆ। ਮ੍ਰਿਤਕ ਦੀ ਪਤਨੀ, ਭੈਣ ਅਤੇ ਪਿੰਡ ਦੇ ਸਰਪੰਚ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਰਨਬੀਰ ਦੀ ਪਤਨੀ ਅਤੇ ਉਸ ਦੇ ਪੁੱਤਰ ਨੂੰ ਸੰਸਕਾਰ ਕਰਨ ਲਈ ਅਮਰੀਕਾ ਭੇਜਿਆ ਜਾਵੇ।


ਇਹ ਵੀ ਪੜ੍ਹੋ : Punjab News: ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਨੂੰ ਵੱਡਾ ਝਟਕਾ! 4.94 ਕਰੋੜ ਰੁਪਏ ਦੇ ਨਾਲ ਇੱਕ ਨਸ਼ਾ ਤਸਕਰ ਕਾਬੂ