ਭਾਰਤ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ, ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਸਾਂਝੀ ਕੀਤੀ ਵੀਡੀਓ

ਅਫ਼ਗਾਨਿਸਤਾਨ ਦੇ ਕਾਬੁਲ ਤੋਂ 46 ਲੋਕਾਂ ਨੂੰ ਲੈ ਕੇ ਜਹਾਜ਼ ਮੰਗਲਵਾਰ ਸਵੇਰੇ ਦਿੱਲੀ ਪਹੁੰਚਿਆ ਹੈ। ਇਸ ਜਹਾਜ਼ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਪਾਵਨ ਸਰੂਪ ਵੀ ਦਿੱਲੀ ਲਿਆਂਦੇ ਗਏ ਹਨ।

ਭਾਰਤ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ, ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਸਾਂਝੀ ਕੀਤੀ ਵੀਡੀਓ

ਚੰਡੀਗੜ੍ਹ: ਅਫ਼ਗਾਨਿਸਤਾਨ ਦੇ ਕਾਬੁਲ ਤੋਂ 46 ਲੋਕਾਂ ਨੂੰ ਲੈ ਕੇ ਜਹਾਜ਼ ਮੰਗਲਵਾਰ ਸਵੇਰੇ ਦਿੱਲੀ ਪਹੁੰਚਿਆ ਹੈ। ਇਸ ਜਹਾਜ਼ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਪਾਵਨ ਸਰੂਪ ਵੀ ਦਿੱਲੀ ਲਿਆਂਦੇ ਗਏ ਹਨ।

ਇਸ ਦੌਰਾਨ ਕੇਂਦਰੀ ਮੰਤਰੀ ਹਰਦੀਪ ਪੁਰੀ ਅਤੇ ਹੋਰ ਅਧਿਕਾਰੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਪਾਵਨ ਸਰੂਪ ਦਿੱਲੀ ਹਵਾਈ ਅੱਡੇ 'ਤੇ ਪ੍ਰਾਪਤ ਕੀਤੇ ਹਨ।
 

ਇਸ ਮੌਕੇ ਕੇਂਦਰੀ ਮੰਤਰੀ ਨੇ ਕਿਹਾ ਕਿ ਮੈ ਪ੍ਰਧਾਨਮੰਤਰੀ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਸਾਡੇ ਭਰਾਵਾਂ ਨੂੰ ਉੱਥੋ (ਅਫਗਾਨਿਸਤਾਨ) ਲਿਆਉਣ ਦੇ ਲਈ ਇਨ੍ਹਾਂ ਬਚਾਅ ਕਾਰਜ ਨੂੰ ਚਲਾਇਆ। ਬਾਕੀ ਲੋਕਾਂ ਦੇ ਲਈ ਵੀ ਵਿਵਸਥਾ ਕੀਤੀ ਜਾ ਰਹੀ ਹੈ। ਅਸੀਂ ਉਨ੍ਹਾਂ ਦੇ ਨਾਲ ਲਗਾਤਾਰ ਸੰਪਰਕ ’ਚ ਹਨ। ਉੱਥੇ ਹੀ ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਦੇ ਨਾਲ ਨਾਲ ਵਿਦੇਸ਼ ਮੰਤਰੀ ਐਸ ਜੈ ਸ਼ੰਕਰ ਸਣੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਜਿਨ੍ਹਾਂ ਨੇ ਇਸ ਚ ਸਹਿਯੋਗ ਦਿੱਤਾ।