Usa/Jalandhar News: ਅਮਰੀਕਾ ਦੇ ਨਿਊਜਰਸੀ 'ਚ ਇਕ ਨੌਜਵਾਨ ਵੱਲੋਂ ਜਲੰਧਰ ਦੀਆਂ ਦੋ ਭੈਣਾਂ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਹਾਮਣੇ ਆਇਆ ਹੈ। ਗੋਲੀ ਲੱਗਣ ਦੇ ਨਾਲ ਇਕ ਲੜਕੀ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਨਕੋਦਰ ਦਾ ਰਹਿਣ ਵਾਲਾ ਹੈ। ਦੋਵੇਂ ਲੜਕੀਆਂ ਉਸ ਦੀਆਂ ਚਚੇਰੀਆਂ ਭੈਣਾਂ ਲੱਗਦੀਆਂ ਸਨ।


COMMERCIAL BREAK
SCROLL TO CONTINUE READING

ਮੁਲਜ਼ਮ ਦੀ ਪਛਾਣ ਗੌਰਵ ਗਿੱਲ ਵਾਸੀ ਪਿੰਡ ਹੁਸੈਨਪੁਰ ਵਜੋਂ ਹੋਈ ਹੈ। ਗੋਲੀਬਾਰੀ 'ਚ ਮਰਨ ਵਾਲੇ ਲੜਕੀ ਦੀ ਪਛਾਣ 29 ਸਾਲਾ ਜਸਵੀਰ ਕੌਰ ਵਾਸੀ ਨੂਰਮਹਿਲ ਵਜੋਂ ਹੋਈ ਹੈ। ਇਸ ਘਟਨਾ ਵਿੱਚ ਜਸਵੀਰ ਕੌਰ ਦੀ 20 ਸਾਲਾ ਜ਼ਖ਼ਮੀ ਹੋ ਗਈ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦਾ ਅਮਰੀਕਾ 'ਚ ਇਲਾਜ ਚੱਲ ਰਿਹਾ ਹੈ।


ਪੁਲਿਸ ਨੇ ਮਾਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਗੌਰਵ ਗਿੱਲ ਨੂੰ ਗੋਲੀ ਮਾਰਨ ਤੋਂ ਕੁਝ ਘੰਟੇ ਬਾਅਦ ਹੀ ਅਧਿਕਾਰੀਆਂ ਨੇ ਗ੍ਰਿਫਤਾਰ ਕਰ ਲਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਸਵੀਰ ਕੌਰ ਸ਼ਾਦੀਸ਼ੁਦਾ ਸੀ ਅਤੇ ਉਸ ਦਾ ਪਤੀ ਟਰੱਕ ਚਲਾਉਂਦਾ ਹੈ। ਘਟਨਾ ਸਮੇਂ ਉਹ ਟਰੱਕ ਲੈ ਕੇ ਬਾਹਰ ਗਿਆ ਹੋਇਆ ਸੀ।


ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਤੋਂ ਬਾਅਦ ਦੋਵੇਂ ਜ਼ਖਮੀ ਭੈਣਾਂ ਨੂੰ ਤੁਰੰਤ ਨੇਵਾਰਕ ਦੇ ਹਸਪਤਾਲ ਲਿਜਾਇਆ ਗਿਆ। ਇਕ ਅਮਰੀਕੀ ਵੈੱਬਸਾਈਟ ਨਾਲ ਗੱਲ ਕਰਦੇ ਹੋਏ ਗੁਆਂਢੀ ਜੋਸ਼ ਲੈਨੋਫ ਨੇ ਕਿਹਾ- ਉਹ ਡਰਾਈਵ ਵੇਅ 'ਤੇ ਡਿੱਗ ਹੋਈ ਸੀ। ਉਸਨੂੰ ਜਦੋਂ ਦੇਖਿਆ ਤਾਂ ਉਹ ਹਿੱਲ ਵੀ ਨਹੀਂ ਰਹੀ ਸੀ।


ਫੜੇ ਗਏ ਦੋਸ਼ੀ ਗੌਰਵ ਅਤੇ 20 ਸਾਲਾ ਲੜਕੀ ਜਲੰਧਰ 'ਚ ਇਕੱਠੇ ਟੋਫਲ ਕਰਦੇ ਸਨ। ਦੋਵੇਂ ਇੱਕ ਦੂਜੇ ਨੂੰ ਜਾਣਦੇ ਸਨ। ਦੋਵੇਂ ਅਮਰੀਕਾ 'ਚ ਸਨ, ਇਸ ਲਈ ਗੌਰਵ ਨੇ ਮੌਕਾ ਲੱਭਕੇ  ਲੜਕੀ 'ਤੇ ਗੋਲੀਆਂ ਚਲਾ ਦਿੱਤੀਆਂ।


ਜਾਣਕਾਰੀ ਮੁਤਾਬਕ ਹਮਲੇ ਤੋਂ ਬਾਅਦ ਦੋਸ਼ੀ ਨੂੰ ਪੁਲਿਸ ਨੇ ਉਸ ਦੇ ਘਰੋਂ ਗ੍ਰਿਫਤਾਰ ਕੀਤਾ ਸੀ। ਜਿਸ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਸੀਸੀਟੀਵੀ ਵਿੱਚ ਅਮਰੀਕਾ ਪੁਲਿਸ ਮੁਲਜ਼ਮ ਨੂੰ ਹਿਰਾਸਤ ਵਿੱਚ ਲੈਂਦੀ ਨਜ਼ਰ ਆ ਰਹੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਕਤਲ ਦਾ ਹਥਿਆਰ ਵੀ ਬਰਾਮਦ ਕੀਤਾ ਹੈ।