Vikram Brar Arrested: ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਸ਼ਾਮਲ ਵਿਕਰਮ ਬਰਾੜ ਗ੍ਰਿਫ਼ਤਾਰ
Advertisement
Article Detail0/zeephh/zeephh1797368

Vikram Brar Arrested: ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਸ਼ਾਮਲ ਵਿਕਰਮ ਬਰਾੜ ਗ੍ਰਿਫ਼ਤਾਰ

Vikram Brar Arrested: ਰਾਸ਼ਟਰੀ ਜਾਂਚ ਏਜੰਸੀ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਵਿਕਰਮ ਸਿੰਘ ਉਰਫ ਵਿਕਰਮ ਬਰਾੜ ਨੂੰ ਦੁਬਈ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

Vikram Brar Arrested: ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਸ਼ਾਮਲ ਵਿਕਰਮ ਬਰਾੜ ਗ੍ਰਿਫ਼ਤਾਰ

Vikram Brar Arrested: ਅੱਤਵਾਦੀ-ਗੈਂਗਸਟਰ-ਸਮੱਗਲਰ ਗਠਜੋੜ ਦੇ ਮਾਮਲੇ ਵਿੱਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਜ਼ਦੀਕੀ ਵਿਕਰਮਜੀਤ ਸਿੰਘ (ਉਰਫ਼ ਵਿਕਰਮ ਬਰਾੜ) ਨੂੰ ਸੰਯੁਕਤ ਅਰਬ ਅਮੀਰਾਤ ( UAE) ਤੋਂ ਭਾਰਤ ਡਿਪੋਰਟ ਹੋਣ ਤੋਂ ਤੁਰੰਤ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਐਨਆਈਏ ਦੀ ਇੱਕ ਟੀਮ ਉਸ ਨੂੰ ਦੇਸ਼ ਵਿਚੋਂ ਕਢਵਾਉਣ ਤੇ ਭਾਰਤ ਵਾਪਸ ਲਿਆਉਣ ਲਈ ਯੂਏਈ ਗਈ ਸੀ।

ਸਿੱਧੂ ਮੂਸੇ ਵਾਲਾ ਵਜੋਂ ਜਾਣੇ ਜਾਂਦੇ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਦੀ ਸਨਸਨੀਖੇਜ਼ ਹੱਤਿਆ ਵਿੱਚ ਕਥਿਤ ਤੌਰ 'ਤੇ ਸ਼ਾਮਲ ਬਰਾੜ ਨੂੰ ਐਨਆਈਏ ਨੇ ਹਿਰਾਸਤ ਵਿੱਚ ਲੈ ਲਿਆ ਹੈ। ਐਨਆਈਏ ਨੇ ਕਿਹਾ ਕਿ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੀ ਹੱਤਿਆ ਵਿੱਚ ਸ਼ਾਮਲ ਬਰਾੜ ਨੂੰ ਐਨਆਈਏ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਨਿਰਦੋਸ਼ ਲੋਕਾਂ ਅਤੇ ਕਾਰੋਬਾਰੀਆਂ ਦੀ ਹੱਤਿਆ ਤੋਂ ਇਲਾਵਾ ਉਹ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਤੇ ਹੋਰ ਦੀ ਮਦਦ ਨਾਲ ਭਾਰਤ ਵਿੱਚ ਹਥਿਆਰਾਂ ਦੀ ਸਮੱਗਲਿੰਗ ਤੇ ਧੱਕੇ ਨਾਲ ਵਸੂਲੀ ਦੇ ਮਾਮਲਿਆਂ ਵਿੱਚ ਸ਼ਾਮਲ ਸੀ।

ਸੂਤਰਾਂ ਨੇ ਦੱਸਿਆ ਕਿ ਕਾਰੋਬਾਰੀਆਂ ਸਮੇਤ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਕਤਲ ਕਰਨ ਤੋਂ ਇਲਾਵਾ, ਬਰਾੜ ਖਤਰਨਾਕ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਹੋਰਾਂ ਦੀ ਮਦਦ ਨਾਲ ਭਾਰਤ ਵਿੱਚ ਹਥਿਆਰਾਂ ਦੀ ਤਸਕਰੀ ਅਤੇ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਸ਼ਾਮਲ ਸੀ। 2020 ਤੋਂ ਭਗੌੜਾ ਬਰਾੜ ਵੱਖ-ਵੱਖ ਧਾਰਾਵਾਂ ਦੇ ਨਾਲ-ਨਾਲ ਅਸਲਾ ਐਕਟ ਦੇ ਤਹਿਤ ਕਤਲ, ਕਤਲ ਦੀ ਕੋਸ਼ਿਸ਼ ਅਤੇ ਜਬਰੀ ਵਸੂਲੀ ਦੇ ਘੱਟੋ-ਘੱਟ 11 ਮਾਮਲਿਆਂ ਵਿੱਚ ਲੋੜੀਂਦਾ ਸੀ। ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਸਮੇਤ ਵੱਖ-ਵੱਖ ਰਾਜਾਂ ਦੀ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਉਤੇ ਅਧਿਕਾਰੀਆਂ ਵੱਲੋਂ ਉਸ ਖਿਲਾਫ 11 ਲੁੱਕ ਆਊਟ ਨੋਟਿਸ ਜਾਰੀ ਕੀਤੇ ਗਏ ਸਨ।

ਇਹ ਵੀ ਪੜ੍ਹੋ : Kargil Vijay Divas 2023: ਪੰਜਾਬ CM ਭਗਵੰਤ ਮਾਨ ਨੇ ਸ਼ਹੀਦ ਜਵਾਨ ਤੇ ਜ਼ਖ਼ਮੀ ਸੈਨਿਕਾਂ ਦੇ ਪਰਿਵਾਰ ਲਈ ਕੀਤਾ ਵੱਡਾ ਐਲਾਨ

ਅਧਿਕਾਰੀਆਂ ਮੁਤਾਬਕ ਵਿਕਰਮ ਬਰਾੜ ਯੂਏਈ ਤੋਂ ਲਾਰੈਂਸ ਬਿਸ਼ਨੋਈ ਅੱਤਵਾਦੀ ਗਿਰੋਹ ਲਈ ‘ਕਮਿਊਨੀਕੇਸ਼ਨ ਕੰਟਰੋਲ ਰੂਮ’ (ਸੀਸੀਆਰ) ਵਜੋਂ ਕੰਮ ਕਰ ਰਿਹਾ ਸੀ। ਮੁਲਜ਼ਮ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ (ਕੈਨੇਡਾ ਸਥਿਤ) ਦੇ ਇਸ਼ਾਰੇ ਉਤੇ ਲੋਕਾਂ ਧਮਕਾਉਣ ਜਾਂ ਫਿਰੌਤੀ ਲਈ ਕਾਲਾਂ ਕਰਦਾ ਸੀ। ਐਨਆਈਏ ਦੀ ਸਪੈਸ਼ਲ ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ (ਐਨਬੀਡਬਲਯੂਏ) ਜਾਰੀ ਕੀਤਾ ਗਿਆ ਸੀ। ਦੋਸ਼ੀ ਦੇ ਨਾਂ 'ਤੇ ਲੁੱਕ ਆਊਟ ਸਰਕੂਲਰ (ਐੱਲ.ਓ.ਸੀ.) ਵੀ ਜਾਰੀ ਕੀਤਾ ਗਿਆ ਸੀ। 2020-2022 ਵਿੱਚ, ਐਨਆਈਏ ਦੀ ਜਾਂਚ ਦੇ ਅਨੁਸਾਰ, ਵਿਕਰਮ ਬਰਾੜ ਨੇ ਮੂਸੇ ਵਾਲਾ ਦੇ ਕਤਲ ਨੂੰ ਅੰਜਾਮ ਦੇਣ ਵਿੱਚ ਗੋਲਡੀ ਬਰਾੜ ਦੀ ਸਰਗਰਮੀ ਨਾਲ ਮਦਦ ਕੀਤੀ ਸੀ। 

ਇਹ ਵੀ ਪੜ੍ਹੋ : Kargil Vijay Divas 2023: ਕਾਰਗਿਲ ਵਿਜੇ ਦਿਵਸ ਮੌਕੇ ਅੰਮ੍ਰਿਤਸਰ 'ਚ CM ਭਗਵੰਤ ਮਾਨ ਨੇ ਸ਼ਹੀਦ ਜਵਾਨਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ

Trending news