ਉਚੇਰੀ ਸਿੱਖਿਆ ਲਈ ਕੈਨੇਡਾ ਗਏ, ਪੰਜਾਬੀ ਨੌਜਵਾਨ ਦੀ ਹੋਈ ਮੌਤ

ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ ਉਨ੍ਹਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ, ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਨ੍ਹਾਂ ਨਾਲ ਅਣਹੋਣੀ ਘਟਨਾਂ ਵਾਪਰ ਜੇ ਗਈ।

 ਉਚੇਰੀ ਸਿੱਖਿਆ ਲਈ ਕੈਨੇਡਾ ਗਏ, ਪੰਜਾਬੀ ਨੌਜਵਾਨ ਦੀ ਹੋਈ ਮੌਤ

ਚੰਡੀਗੜ੍ਹ: ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ ਉਨ੍ਹਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ, ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਨ੍ਹਾਂ ਨਾਲ ਅਣਹੋਣੀ ਘਟਨਾਂ ਵਾਪਰ ਜੇ ਗਈ।
ਅਜਿਹੀ ਹੀ ਖਬਰ ਕੈਨੇਡਾ ਤੋਂ ਆਈ ਹੈ, ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਧਰਮਪ੍ਰੀਤ ਸਿੰਘ  ਵਜੋਂ ਹੋਈ ਹੈ।  ਇਹ ਨੌਜਵਾਨ ਸੰਨ 2017 ਵਿਚ ਅੰਤਰ-ਰਾਸ਼ਟਰੀ ਵਿਦਿਆਰਥੀ ਵਜੋਂ ਕੈਨੇਡਾ  ਵਿੱਚ ਪੜ੍ਹਨ ਆਇਆ ਸੀ।  

ਦੱਸ ਦੇਈਏ ਕਿ ਮ੍ਰਿਤਕ ਪੰਜਾਬ  ਦੇ ਗੁਰਦਾਸਪੁਰ ਦਾ ਰਹਿਣ ਵਾਲਾ ਸੀ। ਧਰਮਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।