Who is Hardeep Singh Nijjar: ਭਾਰਤ ਦੇ ਕੈਨੇਡਾ ਵਿਚਾਲੇ ਰਿਸ਼ਤੇ ਵਿਗੜਦੇ ਵਿਖਾਈ ਦੇ ਰਹੇ ਹਨ ਕਿਉਂਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਸਰਕਾਰ 'ਤੇ ਕੈਨੇਡੀਅਨ ਸਿੱਖ ਹਰਦੀਪ ਸਿੰਘ ਨਿੱਝਰ (Hardeep Singh Nijjar) ਦੇ ਕਤਲ ਦੇ ਇਲਜ਼ਾਮ ਲਗਾਏ ਹਨ। ਹਾਲ ਹੀ ਵਿੱਚ ਕੈਨੇਡਾ ਦੇ ਹਾਊਸ ਆਫ ਕਾਮਨਜ਼ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਕਿਹਾ ਕਿ ਭਾਰਤ ਸਰਕਾਰ ਦੇ ਏਜੰਟ ਨੇ ਜੂਨ ਮਹੀਨੇ ਵਿੱਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਸਿੱਖ ਭਾਈਚਾਰੇ ਦੇ ਆਗੂ ਹਰਦੀਪ ਸਿੰਘ ਨਿੱਝਰ ਦਾ ਕਤਲ ਕਰ ਦਿੱਤਾ ਸੀ। ਕੈਨੇਡੀਅਨ ਪ੍ਰਧਾਨ ਮੰਤਰੀ ਇਸ ਸਬੰਧੀ ਸਬੂਤਾਂ ਦਾ ਵੀ ਜ਼ਿਕਰ ਕੀਤਾ।


COMMERCIAL BREAK
SCROLL TO CONTINUE READING

ਟਰੂਡੋ ਦੇ ਇਸ ਦਾਅਵੇ ਤੋਂ ਕੁਝ ਘੰਟਿਆਂ ਬਾਅਦ ਕੈਨੇਡਾ ਨੇ ਭਾਰਤੀ ਡਿਪਲੋਮੈਟ ਪਵਨ ਕੁਮਾਰ ਰਾਏ ਨੂੰ ਮੁਲਕ ਤੋਂ ਬਾਹਰ ਕੱਢ ਦਿੱਤਾ। ਦੂਜੇ ਪਾਸੇ ਭਾਰਤ ਨੇ ਕੈਨੇਡਾ ਦੇ ਪੀਐਮ ਟਰੂਡੋ ਦੇ ਇਨ੍ਹਾਂ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਹੈ। ਭਾਰਤ ਦੇ ਇਸ ਮਾਮਲੇ ਵਿੱਚ ਸਖ਼ਤ ਰੁਖ ਅਪਣਾਉਂਦਿਆਂ ਕੈਨੇਡਾ ਦੇ ਹਾਈ ਕਮਿਸ਼ਨ ਨੂੰ ਤਲਬ ਕਰਕੇ ਉਸ ਨੂੰ 5 ਦਿਨਾਂ ਦੇ ਅੰਦਰ ਭਾਰਤ ਛੱਡਣ ਦੇ ਹੁਕਮ ਜਾਰੀ ਕੀਤੇ ਹਨ।


ਇਹ ਵੀ ਪੜ੍ਹੋ: India vs Canada: ਕੈਨੇਡੀਅਨ ਕੂਟਨੀਤਕ ਨੂੰ ਭਾਰਤ ਸਰਕਾਰ ਨੇ ਹਟਾਇਆ, 5 ਦਿਨਾਂ 'ਚ ਭਾਰਤ ਛੱਡਣ ਦੇ ਦਿੱਤੇ ਨਿਰਦੇਸ਼

ਟਰੂਡੋ ਨੇ ਦਾਅਵਾ ਕੀਤਾ ਕਿ ਜੀ-20 ਸ਼ਿਖ਼ਰ ਸੰਮੇਲਨ ਦੌਰਾਨ ਉਨ੍ਹਾਂ ਨੇ ਇਹ ਮਾਮਲਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਚੁੱਕਿਆ ਸੀ। ਟਰੂਡੋ ਮੁਤਾਬਕ ਦੇਸ਼ ਦੀਆਂ ਸੁਰੱਖਿਆ ਏਜੰਸੀਆਂ, ਭਾਰਤ ਸਰਕਾਰ ਅਤੇ ਹਰਦੀਪ ਸਿੰਘ ਨਿੱਝਰ  (Hardeep Singh Nijjar) ਦੇ ਕਤਲ ਦੇ ਸਬੰਧਾਂ ਦੀ ਜਾਂਚ ਕਰ ਰਹੀਆਂ ਹਨ।


ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੀ ਸੰਸਦ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਨੂੰ ਰੱਦ ਕਰ ਦਿੱਤਾ ਸੀ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡਾ ਵਿੱਚ ਹਿੰਸਾ ਦੀ ਕਿਸੇ ਵੀ ਕਾਰਵਾਈ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਦੇ ਦੋਸ਼ ਬੇਬੁਨਿਆਦ ਹਨ। ਇਹ ਇਲਜ਼ਾਮ ਖਾਲਿਸਤਾਨੀ ਅੱਤਵਾਦੀਆਂ ਅਤੇ ਕੱਟੜਪੰਥੀਆਂ ਤੋਂ ਧਿਆਨ ਹਟਾਉਣਾ ਚਾਹੁੰਦੇ ਹਨ, ਜਿਨ੍ਹਾਂ ਨੂੰ ਕੈਨੇਡਾ ਵਿੱਚ ਪਨਾਹ ਦਿੱਤੀ ਗਈ। 


ਜਾਣੋ ਕੌਣ ਹੈ ਹਰਦੀਪ ਸਿੰਘ ਨਿੱਝਰ?  (Hardeep Singh Nijjar)
ਪਾਬੰਦੀਸ਼ੁਦਾ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਮੁਖੀ ਅਤੇ ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਅੱਤਵਾਦੀਆਂ ਵਿੱਚੋਂ ਇੱਕ ਹਰਦੀਪ ਸਿੰਘ ਨਿੱਝਰ ਦੀ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਦੇ ਪੱਛਮੀ ਕੈਨੇਡਾ ਦੇ ਸੂਬੇ ਸਰੀ ਵਿੱਚ ਇੱਕ ਗੁਰਦੁਆਰਾ ਸਾਹਿਬ  ਦੇ ਬਾਹਰ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। 


ਜਲੰਧਰ ਦਾ ਰਹਿਣ ਵਾਲਾ ਸੀ ਹਰਦੀਪ ਸਿੰਘ ਨਿੱਝਰ
ਪੰਜਾਬ ਦੇ ਜਲੰਧਰ ਦੇ ਪਿੰਡ ਭਾਰਸਿੰਘਪੁਰ ਦਾ ਰਹਿਣ ਵਾਲਾ, ਨਿੱਝਰ  (Hardeep Singh Nijjar) ਸਰੀ ਵਿੱਚ ਰਹਿ ਰਿਹਾ ਸੀ ਅਤੇ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੁਆਰਾ ਉਸਨੂੰ ਅਧਿਕਾਰਤ ਤੌਰ 'ਤੇ 'ਭਗੌੜਾ' ਘੋਸ਼ਿਤ ਕੀਤਾ ਗਿਆ ਸੀ। 45 ਸਾਲਾ ਭਗੌੜੇ ਦੇ ਸਿਰ 'ਤੇ 10 ਲੱਖ ਰੁਪਏ ਦਾ ਨਕਦ ਇਨਾਮ ਵੀ ਸੀ। ਨਿੱਝਰ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਸੀ ਅਤੇ ਸੰਚਾਲਨ, ਨੈੱਟਵਰਕਿੰਗ, ਸਿਖਲਾਈ ਦੇਣ ਵਿੱਚ ਸਰਗਰਮ ਸੀ।


1997 ਵਿੱਚ ਗਿਆ ਸੀ ਕੈਨੇਡਾ 
ਨਿੱਝਰ 1997 ਵਿੱਚ ਕੈਨੇਡਾ ਗਿਆ ਸੀ। ਕੈਨੇਡਾ ਵਿੱਚ ਨਿੱਝਰ ਪਲੰਬਰ ਵਜੋਂ ਕੰਮ ਕਰਦਾ ਸੀ। ਇਸ ਦੌਰਾਨ KTF ਦੇ ਮੁਖੀ ਜਗਤਾਰ ਸਿੰਘ ਤਾਰਾ ਨਾਲ ਮੁਲਾਕਾਤ ਕੀਤੀ ਸੀ ਅਤੇ ਮੁਲਾਕਾਤ ਕਰਨ ਲਈ 2013-14 ਵਿੱਚ ਪਾਕਿਸਤਾਨ ਗਿਆ ਸੀ। ਤਾਰਾ ਨੂੰ 2015 'ਚ ਥਾਈਲੈਂਡ ਤੋਂ ਗ੍ਰਿਫ਼ਤਾਰ ਕਰ ਭਾਰਤ ਲਿਆਂਦਾ ਸੀ। ਨਿੱਝਰ  (Hardeep Singh Nijjar) ਦੇ ਭਾਰਤ 'ਚ ਪਾਬੰਦੀਸ਼ੁਦਾ ਸੰਗਠਨ SFJ ਨਾਲ ਵੀ ਸਬੰਧ ਸੀ। 


ਇਹ ਵੀ ਪੜ੍ਹੋ: Canada News: ਕੈਨੇਡਾ ਨੇ ਸਿੱਖ ਕਾਰਕੁਨ ਦੀ ਹੱਤਿਆ 'ਚ ਭਾਰਤ 'ਤੇ ਜਤਾਇਆ ਸ਼ੱਕ, ਭਾਰਤ ਨੇ ਕੈਨੇਡਾ ਦੇ ਦੋਸ਼ਾਂ ਨੂੰ ਕੀਤਾ ਰੱਦ

ਨਿੱਝਰ 'ਤੇ ਕੀ ਹਨ ਇਲਜ਼ਾਮ ?


NIA ਨੇ ਨਿੱਝਰ ’ਤੇ 10 ਲੱਖ ਰੁਪਏ ਦਾ ਨਕਦ ਇਨਾਮ ਐਲਾਨਿਆ ਸੀ। ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਰੂਡੋ ਨੂੰ ਸੌਂਪੀ ਲਿਸਟ 'ਚ ਨਿੱਝਰ ਦਾ ਨਾਮ ਸੀ। ਜਸਟਿਨ ਟਰੂਡੋ ਨੂੰ ਕੈਪਟਨ ਨੇ ਭਾਰਤ ਫੇਰੀ ਦੌਰਾਨ ਲਿਸਟ ਸੌਂਪੀ ਸੀ। ਦਸੰਬਰ 2020 ਵਿੱਚ ਵੀ ਐੱਨਆਈਏ ਨੇ FIR ਦਰਜ ਕੀਤੀ ਸੀ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ FIR ਦਰਜ ਹੋਈ ਸੀ। ਨਿੱਝਰ, ਗੁਰਪਤਵੰਤ ਸਿੰਘ ਪੰਨੂ ਅਤੇ ਪਰਮਜੀਤ ਸਿੰਘ ਪੰਮਾ ਦਾ ਨਾਮ ਸ਼ਾਮਲ ਸੀ। ਲੋਕਾਂ ਨੂੰ ਭੜਕਾਉਣ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮ ਲੱਗੇ ਸੀ। 


31 ਜਨਵਰੀ, 2021 ਨੂੰ, ਐਨਆਈਏ ਨੇ ਪੰਜਾਬ ਦੇ ਜਲੰਧਰ ਵਿੱਚ ਹਿੰਦੂ ਪੁਜਾਰੀ ਕਮਲਦੀਪ ਸ਼ਰਮਾ ਦੇ ਕਤਲ ਨਾਲ ਸਬੰਧਤ ਮਾਮਲੇ ਵਿੱਚ ਨਿੱਝਰ ਸਮੇਤ ਚਾਰ ਲੋਕਾਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਸੀ। ਚਾਰ ਹੋਰ ਵਿਅਕਤੀਆਂ ਵਿੱਚ ਕਮਲਜੀਤ ਸ਼ਰਮਾ ਅਤੇ ਰਾਮ ਸਿੰਘ ਸ਼ਾਮਲ ਹਨ, ਜਿਨ੍ਹਾਂ ਨੇ ਨਿੱਝਰ ਅਤੇ ਉਸ ਦੇ ਸਾਥੀ ਅਰਸ਼ਦੀਪ ਸਿੰਘ ਉਰਫ਼ ਪ੍ਰਭਾ ਦੇ ਨਿਰਦੇਸ਼ਾਂ 'ਤੇ ਪੁਜਾਰੀ ਨੂੰ ਗੋਲੀ ਮਾਰ ਦਿੱਤੀ ਸੀ। ਨਿੱਝਰ ਇਸ ਕਤਲੇਆਮ ਰਾਹੀਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।


-ਕੇਟੀਐਫ ਦਾ ਮੁਖੀ ਹਰਦੀਪ ਸਿੰਘ ਨਿੱਝਰ ਪਿਛਲੇ ਕਈ ਸਾਲਾਂ ਤੋਂ ਆਪਣੇ ਅੱਤਵਾਦੀ ਸੰਗਠਨ ਕੇਟੀਐਫ ਨੂੰ ਕੈਨੇਡਾ ਤੋਂ ਚਲਾ ਰਿਹਾ ਸੀ। ਸਤੰਬਰ-2020 'ਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਨਿੱਝਰ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਇਸ ਤੋਂ ਬਾਅਦ ਜਲੰਧਰ ਦੇ ਪਿੰਡ ਭਾਰਸਿੰਘਪੁਰਾ ਵਿੱਚ ਨਿੱਝਰ ਦੀ ਜਾਇਦਾਦ ਵੀ ਕੁਰਕ ਕੀਤੀ ਗਈ।


-ਹਰਦੀਪ ਸਿੰਘ ਨਿੱਝਰ ਭਾਰਤੀ ਏਜੰਸੀਆਂ ਦੀ ਮੋਸਟ ਵਾਂਟੇਡ ਅੱਤਵਾਦੀਆਂ ਦੀ ਸੂਚੀ ਵਿੱਚ ਸ਼ਾਮਲ ਸੀ। ਭਾਰਤ ਵਿਚ ਹਿੰਸਾ ਅਤੇ ਅਪਰਾਧ ਦੇ ਕਈ ਮਾਮਲਿਆਂ ਵਿਚ ਉਸ ਦਾ ਨਾਂ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਉਸ ਨੂੰ ਵਾਂਟੇਡ ਅੱਤਵਾਦੀਆਂ ਦੀ ਲਿਸਟ ਵਿਚ ਪਾ ਦਿੱਤਾ ਗਿਆ ਸੀ।