World News: ਅਮਰੀਕਾ `ਚ ਦੂਜੀ ਵਾਰ ਭਾਰਤੀ ਅੰਬੈਂਸੀ `ਤੇ ਹਮਲਾ; ਖਾਲਿਸਤਾਨੀ ਗਰੁੱਪ ਨੇ ਲਈ ਹਮਲੇ ਦੀ ਜ਼ਿੰਮੇਵਾਰੀ
Indian Embassy set on fire America News: ਖਾਲਿਸਤਾਨੀ ਸਮਰਥਕਾਂ ਨੇ ਅਮਰੀਕਾ `ਚ ਭਾਰਤੀ ਦੂਤਾਵਾਸ ਨੂੰ ਅੱਗ ਲਗਾ ਦਿੱਤੀ। ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ 8 ਜੁਲਾਈ ਤੋਂ ਵਿਦੇਸ਼ਾਂ ਵਿੱਚ ਭਾਰਤੀ ਦੂਤਾਵਾਸਾਂ ਦੀ ਘੇਰਾਬੰਦੀ ਕਰਨ ਦੇ ਐਲਾਨ ਤੋਂ ਅਗਲੇ ਦਿਨ ਹੀ ਇਹ ਘਟਨਾ ਵਾਪਰੀ ਹੈ।
Indian Embassy set on fire America: ਅਮਰੀਕਾ 'ਚ ਭਾਰਤੀ ਦੂਤਘਰ 'ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਦੀ ਜ਼ਿੰਮੇਵਾਰੀ ਖਾਲਿਸਤਾਨੀ ਗਰੁੱਪ ਨੇ ਲਈ ਹੈ। ਖਾਲਿਸਤਾਨੀ ਸਮਰਥਕਾਂ ਨੇ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਭਾਰਤੀ ਦੂਤਾਵਾਸ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ। ਸਿੱਖ ਫਾਰ ਜਸਟਿਸ (SFJ) ਦੇ ਮੁੱਖ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ 30 ਜੂਨ ਨੂੰ ਕਿਹਾ ਸੀ ਕਿ 8 ਜੁਲਾਈ ਤੋਂ ਭਾਰਤੀ ਦੂਤਾਵਾਸਾਂ ਦਾ ਘਿਰਾਓ ਕੀਤਾ ਜਾਵੇਗਾ।
ਐਫਬੀਆਈ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਖਾਲਿਸਤਾਨੀ ਸਮਰਥਕਾਂ ਵੱਲੋਂ ਇਸ ਘਟਨਾ ਨਾਲ ਜੁੜੀ ਇੱਕ ਵੀਡੀਓ ਵੀ ਸਾਂਝੀ ਕੀਤੀ ਗਈ ਹੈ। ਸ਼ੇਅਰ ਕੀਤੇ ਗਏ ਵੀਡੀਓ ਮੁਤਾਬਕ ਭਾਰਤੀ ਦੂਤਘਰ 'ਚ ਅੱਗ ਲੱਗਣ ਦੀ ਘਟਨਾ 2 ਜੁਲਾਈ ਦੀ ਰਾਤ ਦੀ ਹੈ।
ਇਹ ਵੀ ਪੜ੍ਹੋ: LPG Cylinder Price: ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ! ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ
ਸਾਨ ਫਰਾਂਸਿਸਕੋ ਵਿੱਚ ਭਾਰਤੀ ਦੂਤਾਵਾਸ ਨੂੰ ਖਾਲਿਸਤਾਨੀ ਸਮਰਥਕਾਂ ਨੇ ਨਿਸ਼ਾਨਾ ਬਣਾਇਆ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਇਸ 'ਚ ਭਾਰਤੀ ਦੂਤਘਰ ਨੂੰ ਜ਼ਿਆਦਾ ਨੁਕਸਾਨ ਨਹੀਂ ਹੋਇਆ। ਅੱਗ 'ਤੇ ਤੁਰੰਤ ਕਾਬੂ ਪਾ ਲਿਆ ਗਿਆ, ਜਿਸ ਤੋਂ ਬਾਅਦ FBI ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਰਿਪੋਰਟ ਦੇ ਮੁਤਾਬਿਕ ਸੰਯੁਕਤ ਰਾਜ ਅਮਰੀਕਾ ਨੇ ਮੰਗਲਵਾਰ ਨੂੰ ਸਾਨ ਫਰਾਂਸਿਸਕੋ ਵਿੱਚ ਭਾਰਤੀ ਵਣਜ ਦੂਤਘਰ ਵਿੱਚ ਐਤਵਾਰ (ਸਥਾਨਕ ਸਮੇਂ) ਨੂੰ ਖਾਲਿਸਤਾਨ ਸਮਰਥਕਾਂ ਦੁਆਰਾ ਕਥਿਤ ਭੰਨਤੋੜ ਅਤੇ ਅੱਗਜ਼ਨੀ ਦੀ ਕੋਸ਼ਿਸ਼ ਦੀ "ਸਖ਼ਤ ਨਿੰਦਾ" ਕੀਤੀ।
ਇਹ ਵੀ ਪੜ੍ਹੋ:. India News: ਪੁਰਤਗਾਲ ਬਣਿਆ ਖਾਲਿਸਤਾਨੀ ਅੱਤਵਾਦੀਆਂ ਦਾ ਨਵਾਂ ਅੱਡਾ, ISI ਤੋਂ ਮਿਲ ਰਿਹਾ ਪੈਸਾ ਤੇ ਹਥਿਆਰ
ਪੰਜ ਮਹੀਨਿਆਂ ਵਿੱਚ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਖਾਲਿਸਤਾਨ ਸਮਰਥਕਾਂ ਨੇ ਅੰਮ੍ਰਿਤਪਾਲ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮਾਰਚ ਵਿੱਚ ਇਸ ਦੂਤਘਰ ਦਾ ਘਿਰਾਓ ਕੀਤਾ ਸੀ। ਖਾਲਿਸਤਾਨੀ ਸਮਰਥਕਾਂ ਨੇ ਇਸ ਘਟਨਾ ਦੀ ਵੀਡੀਓ ਵੀ ਜਾਰੀ ਕੀਤੀ ਹੈ।
ਇਸ 'ਚ ਅਮਰੀਕਾ ਦੇ ਸੈਨ ਫਰਾਂਸਿਸਕੋ ਸਥਿਤ ਭਾਰਤੀ ਦੂਤਾਵਾਸ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਵੀਡੀਓ ਵਿੱਚ ਇਸ ਨੂੰ ਪਿਛਲੇ ਮਹੀਨੇ ਕੈਨੇਡਾ ਵਿੱਚ ਮਾਰੇ ਗਏ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਬਦਲਾ ਦੱਸਿਆ ਗਿਆ ਹੈ। ਵੀਡੀਓ ਵਿੱਚ ਖਾਲਿਸਤਾਨ ਸਮਰਥਕਾਂ ਨੇ ਕਿਹਾ ਕਿ ਹਿੰਸਾ ਤੋਂ ਹੀ ਹਿੰਸਾ ਜਨਮ ਲੈਂਦੀ ਹੈ।